Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਵਿੱਢਣਾ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ - ਵਿਧਾਇਕ ਵਿਜੈ ਸਿੰਗਲਾ

ਵਿਸ਼ੇਸ਼ ਟੀਚੇ ਤਹਿਤ ਜ਼ਿਲ੍ਹੇ ਅੰਦਰ ਲਗਾਏ ਜਾਣਗੇ 10 ਲੱਖ ਪੌਦੇ-ਡਿਪਟੀ ਕਮਿਸ਼ਨਰ

Dr. Vijay Singla, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 19 Jul 2024

Last updated on: Jul 19, 2024, 00:00 IST

ਵਾਤਾਵਰਨ ਨੂੰ ਬਚਾਉਣ ਲਈ ਵੱਡੀ ਗਿਣਤੀ ਵਿਚ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵਿੱਢਣਾ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ ਹੈ, ਜਿਸ ਤਹਿਤ ਜ਼ਿਲ੍ਹੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਵੱਖ ਵੱਖ ਥਾਵਾਂ ’ਤੇ ਪੌਦੇ ਲਗਾਏ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ‘ਪੰਜਾਬ ਹਰਿਆਲੀ ਸਕੀਮ’ ਤਹਿਤ ਮਾਨਸਾ ਖੁਰਦ ਵਿਖੇ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ। ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਵਾਤਾਵਰਣ ਨੂੰ ਸੰਤੁਲਿਤ ਰੱਖਣ ਦੇ ਮੰਤਵ ਨਾਲ ਅੱਜ ਜ਼ਿਲ੍ਹੇ ਅੰਦਰ ਇੱਕ ਰੋਜ਼ਾ ਮੁਹਿੰਮ ਦੌਰਾਨ ਵੱਡੀ ਗਿਣਤੀ ਵਿੱਚ ਪੌਦੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਜਿਹੜਾ ਕੰਮ ਮਨੁੱਖਤਾ ਦੇ ਕਲਿਆਣ ਲਈ ਹੁੰਦਾ ਹੈ, ਉਹੀ ਸਾਡਾ ਧਰਮ ਹੈ। 

ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਨੈਤਿਕ ਫਰਜ਼ ਹੈ ਕਿ ਅਸੀਂ ਵਾਤਾਵਰਣ ਨੂੰ ਬਚਾਉਣ ਲਈ ਸਾਂਝਾ ਹੰਭਲਾ ਮਾਰੀਏ ਅਤੇ ਵੱਧ ਤੋਂ ਵੱਧ ਪੌਦੇ ਲਗਾ ਕੇ ਇਸ ਮੁਹਿੰਮ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ। ਉਨ੍ਹਾਂ ਦੱਸਿਆ ਕਿ ਅੱਜ ਲੋੜ ਹੈ ਕਿ ਅਸੀਂ ਪੌਦੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰੀਏ ਤਾਂ ਜੋ ਦਿਨੋਂ-ਦਿਨ ਵੱਧ ਰਹੀ ਗਰਮੀ ਅਤੇ ਵੱਧ ਰਹੀਆਂ ਬਿਮਾਰੀਆਂ ਤੋਂ ਬਚਾਅ ਹੋ ਸਕੇ। ਉਨ੍ਹਾਂ ਕਿਹਾ ਕਿ ਜਿੱਥੇ-ਜਿੱਥੇ ਵੀ ਮੋਟਰਾਂ ਲੱਗਣਗੀਆਂ, ਉਥੇ ਪੰਚਾਇਤੀ ਜ਼ਮੀਨ ਅਧੀਨ ਵੱਧ ਤੋਂ ਵੱਧ ਪੌਦੇ ਲਗਾਏ ਜਾਣ।

ਉਨ੍ਹਾਂ ਅਪੀਲ ਕਰਦਿਆਂ ਕਿ ਸਾਨੂੰ ਅਗਲੀਆਂ ਪੀੜ੍ਹੀਆਂ ਨੂੰ ਸਾਫ-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਨ ਦੇਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਲਈ ਵਾਤਾਵਰਨ ਪ੍ਰੇਮੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਧੰਨਵਾਦ ਕੀਤਾ। ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਅੱਜ ਮਾਨਸਾ ਖੁਰਦ ਵਿਖੇ 12 ਏਕੜ ਦੇ ਰਕਬੇ ਅੰਦਰ ਜੰਗਲ ਤਿਆਰ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਇਸ ਜੰਗਲ ਵਿੱਚ ਹਰ ਤਰ੍ਹਾਂ ਦੇ ਬੂਟੇ ਲਗਾਏ ਜਾਣਗੇ ਅਤੇ ਇਸ ਨੂੰ ਵਿਰਾਸਤੀ ਜਗ੍ਹਾ ਦੇ ਤੌਰ ’ਤੇ ਵਿਕਸਿਤ ਕੀਤਾ ਜਾਵੇਗਾ। ਸਰਕਾਰ ਵੱਲੋਂ ਇਸ ਸੀਜ਼ਨ ਦੌਰਾਨ ਮਾਨਸਾ ਜ਼ਿਲ੍ਹੇ ਅੰਦਰ 10 ਲੱਖ ਪੌਦੇ ਲਗਾਉਣ ਦਾ ਟੀਚਾ ਦਿੱਤਾ ਗਿਆ ਹੈ। ਜਿਸ ਤਹਿਤ ਅੱਜ ਸਾਰੀਆਂ ਪੰਚਾਇਤਾਂ ਅਤੇ ਹੋਰ ਥਾਵਾਂ ’ਤੇ ਤਿੰਨ ਲੱਖ ਦੇ ਕਰੀਬ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਅੰਦਰ ਜੰਗਲਾਤ ਤਹਿਤ 5 ਫੀਸਦੀ ਜ਼ਮੀਨ ਹੈ ਜਿਸਨੂੰ 2030 ਤੱਕ ਵਧਾ ਕੇ 7 ਫੀਸਦੀ ਕੀਤਾ ਜਾਵੇਗਾ। 

ਉਨ੍ਹਾਂ ਦੱਸਿਆ ਕਿ ਨਿਯਮਾਂ ਅਨੁਸਾਰ ਦੁਨੀਆ ਭਰ ਵਿੱਚ 30 ਫੀਸਦੀ ਰਕਬਾ ਜੰਗਲਾਤ ਦਾ ਹੋਣਾ ਚਾਹੀਦਾ ਹੈ, ਤਾਂ ਜੋ ਵਾਤਾਵਰਣ ਨੂੰ ਵਧੀਆ ਅਤੇ ਸਾਫ਼—ਸੁਥਰਾ ਰੱਖਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਭਾਰਤ ਅੰਦਰ ਇਹ ਰਕਬਾ 25 ਫੀਸਦੀ ਹੈ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪੰਚਾਇਤੀ ਜ਼ਮੀਨ ਦੇ 10 ਜਾਂ 15 ਫੀਸਦੀ ਹਿੱਸੇ ਅੰਦਰ ਵੱਡੀ ਗਿਣਤੀ ਵਿੱਚ ਪੌਦੇ ਲਗਾ ਕੇ ਵਾਤਾਵਰਣ ਨੂੰ ਹਰਿਆਵਲ ਭਰਪੂਰ ਰੱਖਣ ਵਿੱਚ ਆਪਣਾ ਸਹਿਯੋਗ ਦੇਣ।

ਇਸ ਮੌਕੇ ਕਾਰਜਕਾਰੀ ਡੀ.ਡੀ.ਪੀ.ਓ. ਕੁਸਮ ਅਗਰਵਾਲ, ਬੀ.ਡੀ.ਪੀ.ਓ. ਮੇਜਰ ਸਿੰਘ, ਵਣ ਰੇਂਜ ਅਫ਼ਸਰ ਸੁਖਦੇਵ ਸਿੰਘ, ਫਾਰੈਸਟਰ ਗਾਰਡ ਕ੍ਰਿਸ਼ਨ ਸਿੰਘ, ਸੰਦੀਪ ਸਿੰਘ, ਗੁਰਵਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD