Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

"ਹਰ ਸ਼ੁਕਰਵਾਰ-ਡੇਂਗੂ ਤੇ ਵਾਰ" ਮੁਹਿੰਮ ਤਹਿਤ ਸਿਹਤ ਵਿਭਾਗ ਨੇ ਕੀਤੀਆਂ ਡੇਂਗੂ ਵਿਰੋਧੀ ਗਤੀਵਿਧੀਆਂ

ਡੇਂਗੂ ਵਿਰੋਧੀ ਗਤੀਵਿਧੀਆਂ ਦੀ ਸਿਵਲ ਸਰਜਨ ਨੇ ਕੀਤੀ ਅਚਨਚੇਤ ਚੈਕਿੰਗ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 19 Jul 2024

Last updated on: Jul 19, 2024, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ,ਡਾ ਬਲਬੀਰ ਸਿੰਘ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ, ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਅੰਦਰ ਵਿਭਾਗ ਵੱਲੋਂ "ਹਰ ਸ਼ੁਕਰਵਾਰ, ਡੇਂਗੂ ਤੇ ਵਾਰ" ਮੁਹਿੰਮ ਤਹਿਤ ਡੇਂਗੂ ਵਿਰੋਧੀ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਹਨਾਂ ਗਤੀਵਿਧੀਆਂ ਦੀ ਸਿਵਲ ਸਰਜਨ ਵੱਲੋਂ ਫਤਿਹਗੜ੍ਹ ਸਾਹਿਬ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।ਇਸ ਚੈਕਿੰਗ ਦੌਰਾਨ ਉਹਨਾਂ ਡੇਂਗੂ ਵਿਰੋਧੀ ਟੀਮਾਂ ਵੱਲੋਂ ਕੀਤੇ ਜਾ ਰਹੇ ਕੰਮ ਤੇ ਤਸੱਲੀ ਪ੍ਰਗਟ ਕੀਤੀ।

ਜਾਣਕਾਰੀ ਦਿੰਦਿਆਂ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਜਿਲੇ ਅੰਦਰ ਡੇਗੂ ਵਿਰੋਧੀ ਕੰਮ ਕਰ ਰਹੀਆਂ 57 ਟੀਮਾਂ ਵੱਲੋਂ ਪੇਂਡੂ ਖੇਤਰ ਦੇ 23600 ਅਤੇ ਸ਼ਹਿਰੀ ਖੇਤਰ ਦੇ 31950 ਘਰਾਂ ਵਿੱਚ ਮੱਛਰ ਦੇ ਲਾਰਵੇ ਸੰਬੰਧੀ ਚੈਕਿੰਗ ਕੀਤੀ, ਇਸ ਚੈਕਿੰਗ ਦੌਰਾਨ ਉਹਨਾਂ ਨੂੰ ਸ਼ਹਿਰੀ ਖੇਤਰ ਦੇ 380 ਅਤੇ ਪੇਂਡੂ ਖੇਤਰ ਦੇ 259 ਘਰਾਂ ਵਿੱਚ ਮੱਛਰ ਦਾ ਲਾਰਵਾ ਮਿਲਿਆ ਜਿਸ ਨੂੰ ਮੌਕੇ ਤੇ ਹੀ ਨਸਟ ਕਰਵਾਇਆ ਗਿਆ। ਉਹਨਾਂ ਦੱਸਿਆ ਕਿ ਨਗਰ ਕੌਂਸਲ ਦੇ ਸਹਿਯੋਗ ਨਾਲ ਮੱਛਰ ਦਾ ਲਾਰਵਾ ਮਿਲਣ ਤੇ 69 ਘਰਾਂ ਦੇ ਚਲਾਨ ਵੀ ਕੀਤੇ ਗਏ।  

ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਜ-ਕੱਲ ਦੇ ਬਰਸਾਤੀ ਮੌਸਮ ਵਿੱਚ ਕੂਲਰਾਂ ਵਿੱਚ ਪਾਣੀ ਪਾਉਣ ਦੀ ਲੋੜ ਨਹੀਂ ਪੈਂਦੀ ਇਸ ਲਈ ਕੂਲਰਾਂ ਵਿੱਚੋਂ ਪਾਣੀ ਖਤਮ ਕੀਤਾ ਜਾਵੇ। ਇਸ ਮੌਕੇ ਤੇ ਜ਼ਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਨੇ ਕਿਹਾ  ਕਿ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਲਈ ਟੀਮਾਂ ਵੱਲੋਂ ਰੋਜ਼ਾਨਾ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਸਰਕਾਰੀ, ਅਰਧ ਸਰਕਾਰੀ, ਗੈਰ ਸਰਕਾਰੀ ਸੰਸਥਾਵਾਂ, ਸਿੱਖਿਆਂ ਸੰਸਥਾਵਾਂ , ਘਰਾਂ, ਦੁਕਾਨਾਂ, ਝੂਗੀਆਂ ਝੋਪੜੀਆਂ ਆਦਿ ਤੱਕ ਪੁਹੰਚ ਕਰਕੇ ਜਾਗਰੂਕ ਕੀਤਾ ਜਾ ਰਿਹਾ ਹੈ  ਅਤੇ ਪਾਣੀ ਖੜਨ ਵਾਲੀਆਂ ਥਾਵਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ।

ਉਨ੍ਹਾਂ ਕਿਹਾ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਡੇਂਗੂ ਨੂੰ ਕਾਬੂ ਵਿੱਚ ਰੱਖਿਆ ਜਾ ਸਕਦਾ ਹੈ, ਇਸ ਲਈ ਇਸ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਸੁਝਾਏ ਨਿਯਮਾਂ ਦੀ ਪਾਲਣਾ ਕੀਤੀ ਜਾਵੇ ਅਤੇ ਹਰ ਸ਼ੁਕਰਵਾਰ ਨੂੰ ਡੇਂਗੂ ਦਾ ਲਾਰਵਾ ਪੈਂਦਾ ਹੋਣ ਵਾਲੀਆ ਥਾਵਾਂ ਜਿਵੇਂ ਕੂਲਰਾਂ, ਗਮਲਿਆਂ, ਫਰਿੱਜਾਂ ਦੀਆਂ ਟ੍ਰੇਆਂ ਆਦਿ ਨੂੰ ਸਾਫ ਕਰਨਾ ਤੇ ਸੁਕਾਉਣਾ ਚਾਹੀਦਾ ਹੈ। ਉਹਨਾਂ ਇਹ ਵੀ ਦੱਸਿਆ ਕਿ ਸਰਕਾਰ ਵੱਲੋਂ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਲੋੜ ਪੈਣ ਤੇ ਸਾਨੂੰ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। 

ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ ਸਵਪਨਜੀਤ ਕੌਰ,ਜਿਲ੍ਹਾ ਸਮੂਹ ਸਿੱਖਿਆਂ ਤੇ ਸੂਚਨਾ ਅਫਸਰ, ਬਲਜਿੰਦਰ ਸਿੰਘ, ਜਸਵਿੰਦਰ ਕੌਰ, ਸਿਹਤ ਸੁਪਰਵਾਈਜ਼ਰ ਸੁਖਵਿੰਦਰ ਸਿੰਘ, ਸਿਹਤ ਵਰਕਰ ਜਗਰੂਪ ਸਿੰਘ, ਇਨਸੈਕਟ ਕਲੈਕਟਰ ਮਨਦੀਪ ਕੌਰ,ਅਤੇ ਬਰੀਡ ਚੈੱਕਰ ਇੰਦਰਜੋਤ ਸਿੰਘ ਆਦਿ ਹਾਜ਼ਰ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD