Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਜਨਤਕ ਸ਼ਿਕਾਇਤ ਨਿਵਾਰਣ ਕੈਂਪ ਦੌਰਾਨ ਵਿਧਾਇਕ ਕਰਮਬੀਰ ਸਿੰਘ ਘੁੰਮਣ ਤੇ ਏ. ਡੀ. ਸੀ ਨੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਦਸੂਹਾ ਦੇ ਪਿੰਡ ਸੰਘਵਾਲ ਸੰਸਾਰਪੁਰ ’ਚ 50 ਤੋਂ ਵੱਧ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 19 Jul 2024

Last updated on: Jul 19, 2024, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵੱਲੋਂ ਉਪ ਮੰਡਲ ਦਸੂਹਾ ਦੇ ਪਿੰਡ ਸੰਘਵਾਲ ਸੰਸਾਰਪੁਰ ਵਿਚ ਜਨਤਕ ਸ਼ਿਕਾਇਤ ਨਿਵਾਰਣ ਕੈਂਪ ਲਗਾਇਆ ਗਿਆ। ਇਸ ਦੌਰਾਨ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਖੇਤਰ ਦੇ 50 ਤੋਂ ਵੱਧ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਜ਼ਿਆਦਾਤਰ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ। 

ਇਸ ਦੌਰਾਨ ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਡੀ.ਐਸ.ਪੀ ਜਗਦੀਸ਼ ਰਾਜ, ਤਹਿਸੀਲਦਾਰ ਮਨਬੀਰ ਸਿੰਘ ਢਿੱਲੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਇਸ ਮੌਕੇ ’ਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ’ਤੇ ਸੂਬੇ ਦੇ ਵੱਖ-ਵੱਖ ਪਿੰਡਾਂ ਵਿਚ ਇਸ ਤਰ੍ਹਾਂ ਦੇ ਸ਼ਿਕਾਇਤ ਨਿਵਾਰਣ ਕੈਂਪ ਲਗਾਏ ਜਾ ਰਹੇ ਹਨ, ਜਿਥੇ ਆਸਪਾਸ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। 

ਇਸੇ ਲੜੀ ਵਿਚ ਅੱਜ ਦਸੂਹਾ ਵਿਧਾਨ ਸਭਾ ਖੇਤਰ ਦੇ ਪਿੰਡ ਸੰਘਵਾਲ ਸੰਸਾਰਪੁਰ ਵਿਚ ਲਗਾਏ ਗਏ ਇਸ ਕੈਂਪ ਵਿਚ ਖੇਤਰ ਦੇ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਜ਼ਿਲ੍ਹੇ ਦੇ ਸਾਰੇ ਵਿਭਾਗ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਦੇ ਸ਼ਿਕਾਇਤ ਨਿਵਾਰਨ ਕੈਂਪ ਰਾਹੀਂ ਸਾਰੇ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਕੋਲ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰ ਰਹੇ ਹਨ।

ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਇਸ ਦੌਰਾਨ ਦੱਸਿਆ ਕਿ ਅੱਜ ਦੇ ਸ਼ਿਕਾਇਤ ਨਿਵਾਰਣ ਕੈਂਪ ਵਿਚ ਜ਼ਿਆਦਾਤਰ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਹੈ ਅਤੇ ਜਿਨ੍ਹਾਂ ਸ਼ਿਕਾਇਤਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੋਇਆ, ਉਨ੍ਹਾਂ ਨੂੰ ਜਲਦ ਹੀ ਸਬੰਧਿਤ ਵਿਭਾਗ ਵੱਲੋਂ ਸਮੇਂ ਸਿਰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਤਰ੍ਹਾਂ ਦੇ ਕੈਂਪ ਲਗਾਤਾਰ ਜਾਰੀ ਰਹਿਣਗੇ, ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਦੇ ਨੇੜੇ ਹੋ ਸਕੇ। 

ਉਨ੍ਹਾਂ ਕਿਹਾ ਕਿ ਇਸ ਕੈਂਪ ਵਿਚ ਸਿਹਤ ਵਿਭਾਗ, ਮਾਲ ਵਿਭਾਗ, ਪੁਲਿਸ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਫੂਡ ਸਪਲਾਈ, ਡਰੇਨੇਜ, ਮਾਈਨਿੰਗ ਖੇਤੀਬਾੜੀ, ਟਰਾਂਸਪੋਰਟ, ਸਹਿਕਾਰੀ, ਨਗਰ ਕੌਂਸਲ, ਡੇਅਰੀ ਵਿਕਾਸ ਆਦਿ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਬਿਨੈ ਪੱਤਰ ਪ੍ਰਾਪਤ ਕਰਕੇ ਯੋਗ ਕਾਰਵਾਈ ਕੀਤੀ।

सार्वजनिक शिकायत निवारण कैंप के दौरान विधायक कर्मबीर सिंह घुम्मण व ए.डी.सी ने सुनी लोगों की शिकायतें

दसूहा के गांव संघवाल संसारपुर में 50 से अधिक गांवों के लोगों की शिकायतों का किया गया निपटारा

दसूहा/होशियारपुर

मुख्य मंत्री पंजाब भगवंत सिंह मान के निर्देशों पर लोगों को उनके घरों के नजदीक अलग-अलग सरकारी सेवाएं मुहैया करवाने के लिए शुरु किए गए अभियान ‘ आप दी सरकार, आप दे दुआर’ के अंतर्गत आज जिला प्रशासन होशियारपुर की ओर से उप मंडल दसूहा के गांव संघवाल संसारपुर में सार्वजनिक शिकायत निवारण कैंप लगाया गया। इस दौरान विधायक दसूहा कर्मबीर सिंह घुम्मण व अतिरिक्त डिप्टी कमिश्नर राहुल चाबा ने प्रशासनिक अधिकारियों के साथ बैठकर क्षेत्र के 50 से अधिक गांवों के लोगों की शिकायतें सुनी व ज्यादातर का मौके पर ही निपटारा किया। 

इस दौरान एस.डी.एम. दसूहा प्रदीप सिंह बैंस, डी.एस.पी. जगदीश राज, तहसीलदार मनबीर सिंह ढिल्लो के अलावा अलग-अलग विभागों के अधिकारी भी मौजूद थे। विधायक कर्मबीर सिंह घुम्मण ने इस मौके पर कहा कि मुख्य मंत्री भगवंत सिंह मान के आदेशों पर प्रदेश के अलग-अलग गांवों में इस तरह के शिकायत निवारण कैंप लगाए जा रहे हैं, जहां आस-पास के गांवों के लोगों की समस्याओं का मौके पर ही निपटारा किया जाता है। 

इसी कड़ी में आज दसूहा विधान सभा क्षेत्र के गांव संघवाल संसारपुर में लगाए गए इस कैंप में क्षेत्र के गांवों के लोगों की शिकायतें सुनने के लिए जिले के सभी विभाग मौजूद थे। उन्होंने कहा कि इस तरह के शिकायत निवारण कैंप के माध्यम से सभी विभागों के अधिकारी लोगों के पास पहुंच कर उनकी समस्याओं का हल कर रहे हैं।

अतिरिक्त डिप्टी कमिश्नर राहुल चाबा ने इस दौरान बताया कि आज के शिकायत निवारण कैंप में ज्यादातर शिकायतों का मौके पर ही निपटारा किया गया और जिन शिकायतों का मौके पर ही निपटारा नहीं हुआ, उनको जल्द ही संबंधित विभाग की ओर से समयबद्ध तरीके हल किया जाएगा। उन्होंने कहा कि जिले में इस तरह के कैंप लगातार जारी रहेंगे, ताकि लोगों की समस्याओं का हल उनके घरों के नजदीक हो सके। 

उन्होंने कहा कि इस कैंप में स्वास्थ्य, राजस्व, पुलिस, शिक्षा, जल सप्लाई व सेनीटेशन, सामाजिक सुरक्षा, सामाजिक न्याय एवं अधिकारिता, खाद्य व आपूर्ति, ड्रेनेज, माइनिंग, कृषि, परिवहन, सहकारी, नगर कौंसिल, डेयरी विकास आदि विभागों के अधिकारियों ने मौके पर प्रार्थना पत्र प्राप्त कर उचित कार्रवाई की।

 

Tags: Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD