Thursday, 04 June 2026

 

 

ਖ਼ਾਸ ਖਬਰਾਂ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਕਾਉਣੀ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਨੇ ਕੀਤੀ

ਲੋੜਵੰਦਾਂ ਨੂੰ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਉਠਾਉਣਾ ਚਾਹੀਦਾ ਹੈ ਲਾਭ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Bhagwant Mann Sarkar Tuhade Dwar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 19 Jul 2024

Last updated on: Jul 19, 2024, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਦੀ ਪ੍ਰਧਾਨਗੀ ਹੇਠ ਕਾਉਣੀ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ ।ਇਸ ਕੈਂਪ ਵਿੱਚ ਗਿੱਦੜਬਾਹਾ ਸਬ ਡਵੀਜਨ ਵਿੱਚ ਪੈਂਦੇ ਪਿੰਡ ਗੂੜੀ ਸੰਘਰ, ਸੂਰੇਵਾਲਾ, ਖਿੜਕੀਆਂਵਾਲਾ, ਭੁੱਟੀਵਾਲਾ ਦੇ ਵਸਨੀਕਾਂ ਨੇ ਵੀ ਭਾਗ ਲਿਆਂ।

ਇਸ ਕੈਂਪ ਦੀ ਪ੍ਰਧਾਨਗੀ  ਕਰਦਿਆਂ ਸ੍ਰੀ ਸੂਦਨ ਨੇ ਦੱਸਿਆ ਕਿ  ਇਸ ਕੈਂਪ ਵਿੱਚ ਸੇਵਾ ਕੇਂਦਰ ਨਾਲ ਸੰਬਧਿਤ ਰਿਹਾਇਸ਼ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁਢਾਪਾ ਪੈਨਸ਼ਨ, ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਰਿਹਾਇਸੀ ਸਰਟੀਫਿਕੇਟ, ਮਨਰੇਗਾ ਸਕੀਮ ਨਾਲ ਸਬੰਧਿਤ ਜੋਬ ਕਾਰਡ, ਆਸੂਮਾਨ ਕਾਰਡ ਸੇਵਾਵਾਂ ਮੌਕੇ ਤੇ ਲੋੜਵੰਦਾਂ ਨੂੰ ਪ੍ਰਦਾਨ ਕਰਨ ਲਈ ਜਿਲ੍ਹੇ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ।

ਇਸ ਕੈਂਪ ਵਿੱਚ ਇਲਾਕਾ ਨਿਵਾਸੀ ਨੂੰ ਆਪਣੀਆਂ ਸਮੱਸਿਆਵਾਂ ਸਬੰਧੀ ਜਾਣੂੰ ਕਰਵਾਇਆ ਅਤੇ ਮੌਕੇ ਤੇ ਸਬੰਧਿਤ ਵਿਭਾਗਾਂ ਨੂੰ ਸਮੱਸਿਆਵਾਂ ਦਾ ਜਲਦੀ ਹੱਲ  ਕਰਨ ਦੀ ਹਦਾਇਤ ਕੀਤੀ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਆਯੋਜਿਤ ਕੀਤੇ ਜਾ ਰਹੇ ਜਨ ਸੁਵਿਧਾ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਇਸ ਮੌਕੇ ਤੇ ਉਹਨਾਂ  ਕਿਹਾ ਕਿ ਸਰਕਾਰ ਵਲੋਂ  ਸ਼ੁਰੂ ਕੀਤੀ ਗਈ ਸਕੀਮ ਸਰਕਾਰ ਤੁਹਾਡੇ ਦੁਆਰ ਦੇ ਤਹਿਤ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ ਤਾਂ ਜੋ ਉਹਨਾਂ ਦੀਆਂ ਜਾਇਜ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਹੋ ਸਕੇ। ਇਸ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਸਬੰਧੀ ਵੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਡਾ. ਅਜੀਤਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਸ੍ਰੀ ਦਰਸ਼ਨ ਸਿੰਘ ਸਰਕਲ ਪ੍ਰਧਾਨ, ਸ੍ਰੀ ਸਤਪਾਲ ਸਿੰਘ, ਸ੍ਰੀ ਰਾਜ ਕੁਮਾਰ ਤੋਂ ਤੋਂ ਇਲਾਵਾ ਪਤਵੰਤੇ ਵਿਅਕਤੀ ਮੌਜੂਦ ਸਨ।  

ਇਸੇ ਤਰ੍ਹਾਂ ਹੀ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ਤੇ ਹੀ  ਵਿਧਾਨ ਸਭਾ ਹਲਕਾ ਦੇ ਲੰਬੀ ਪਿੰਡ ਮਾਨਾ ਵਿਖੇ ਡਾ. ਸੰਜੀਵ ਸ਼ਰਮਾ ਐਸ.ਡੀ.ਐਮ. ਮਲੋਟ ਦੀ ਦੇਖ ਰੇਖ ਹੇਠ ਕੈਂਪ ਲਗਾਇਆ ਗਿਆ ਅਤੇ ਇਸੇ ਤਰ੍ਹਾਂ ਹੀ ਪਿੰਡ ਮਾਂਗਟ ਕੇਰ ਵਿਖੇ ਵੀ ਲੋਕ ਸੁਵਿਧਾ ਕੈਂਪ ਲਗਾਇਆ ਗਿਆ।  

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD