Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਗਿਆ ਸੁਆਗਤ

ਕ੍ਰਾਂਤੀਕਾਰੀ ਬਟੁਕੇਸ਼ਵਰ ਦੱਤ ਦੀ 60ਵੀਂ ਬਰਸੀ ਮੌਕੇ ਹੁਸੈਨੀਵਾਲਾ ਸ਼ਹੀਦੀ ਸਮਾਰਕ ’ਤੇ ਕੀਤੇ ਜਾਣਗੇ ਸ਼ਰਧਾ ਦੇ ਫੁੱਲ ਭੇਂਟ

Web Admin

Web Admin

5 Dariya News

ਫਿਰੋਜ਼ਪੁਰ , 19 Jul 2024

Last updated on: Jul 19, 2024, 00:00 IST

ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕ੍ਰਾਂਤੀਕਾਰੀ ਸ੍ਰੀ ਬੀ.ਕੇ. ਦੱਤ ਨੂੰ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਉਨ੍ਹਾਂ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪਰਿਵਾਰਕ ਮੈਂਬਰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪੁੱਜਣ ਤੇ ਸਰਕਟ ਹਾਊਸ ਵਿਖੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਅਤੇ ਸ੍ਰੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ ਵੱਲੋਂ ਨਿੱਘਾ ਸੁਆਗਤ ਕੀਤਾ।

ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਨੇ ਦੱਸਿਆ ਕਿ ਸ਼ਹੀਦ ਬੀ.ਕੇ. ਦੱਤ ਦੀ ਬੇਟੀ ਸ੍ਰੀਮਤੀ ਭਾਰਤੀ, ਸ਼ਹੀਦ ਭਗਤ ਸਿੰਘ ਦੇ ਭਤੀਜੇ ਸ੍ਰੀ ਚਰਨਜੀਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸ਼ਹੀਦ ਰਾਜਗੁਰੂ ਅਤੇ ਸੁਖਦੇਵ ਦੇ ਭਰਾ ਦਾ ਲੜਕਾ ਅਤੇ ਸ਼ਹੀਦ-ਏ-ਆਜ਼ਾਮ ਦਿੱਲੀ ਸੰਸਥਾ ਦੇ ਮੈਂਬਰਾਂ ਦੇ ਅੱਜ ਫਿਰੋਜ਼ਪੁਰ ਪਹੁੰਚਣ ਤੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਅੱਜ ਸ਼ਾਮ ਨੂੰ ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ ਅਤੇ ਰਟਰੀਟ ਸਰਮਨੀ ਦੇਖਣਗੇ ਅਤੇ ਬੀ.ਐਸ.ਐਫ. ਵੱਲੋਂ ਬਣਾਏ ਗਏ ਮਿਊਜਿਅਮ ਨੂੰ ਵੀ ਦੇਖਣਗੇ। 

ਇਸ ਤੋਂ ਬਾਅਦ ਸਾਰੇ ਪਤਵੰਤੇ ਸਰਕਟ ਹਾਊਸ ਵਿਖੇ ਰਾਤ ਰੁਕਣਗੇ ਅਤੇ ਅਗਲੇ ਦਿਨ ਸਵੇਰੇ 8 ਵਜੇ ਹੁਸੈਨੀਵਾਲਾ ਵਿਖੇ ਸ਼ਹੀਦਾਂ ਦੀ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਂਟ ਕਰਨ ਉਪਰੰਤ ਤੂੜੀ ਬਜ਼ਾਰ ਫਿਰੋਜ਼ਪੁਰ ਸ਼ਹਿਰ ਵਿਖੇ ਸ਼ਹੀਦਾਂ ਨਾਲ ਜੁੜੀ ਯਾਦਗਾਰ ਇਮਾਰਤ ਨੁੰ ਦੇਖਣਗੇ। ਇਸ ਮੌਕੇ ਚਰਨਜੀਤ ਸਿੰਘ ਭਤੀਜਾ ਸ਼ਹੀਦ ਭਗਤ ਸਿੰਘ, ਭਾਸਕਰ ਦੱਤ ਬਾਗਚੀ ਬੇਟਾ ਭਾਰਤੀ ਦੱਤ, ਨਿਲਾਂਜਨ ਦੱਤ ਬਾਗਚੀ ਬੇਟਾ ਭਾਰਤੀ ਦੱਤ, ਦੇਵੋਲੀਨਾ ਪੁੱਤਰ ਨੂੰਹ ਭਾਰਤੀ ਦੱਤ, ਰਾਜਗੁਰੂ ਦੇ ਪੋਤੇ ਸਤਿਆਸ਼ੀਲ, ਅਨੂਜ ਥਾਪਰ ਸੁਖਦੇਵ ਜੀ ਦੇ ਪੋਤੇ, ਡਾਕਟਰ ਗਇਆ ਪ੍ਰਸ਼ਾਦ ਦਾ ਬੇਟਾ ਕ੍ਰਾਂਤੀ ਕੁਮਾਰ ਅਤੇ ਪੋਤਾ ਕੁਮਾਰ ਆਜ਼ਾਦ ਆਦਿ ਹਾਜ਼ਰ ਸਨ। 

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD