Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਨਸ਼ਿਆਂ ਖਿਲਾਫ਼ ਜੰਗ - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਉਦਘਾਟਨ

Sakshi Sawhney, DC Ludhiana, Ludhiana, Deputy Commissioner Ludhiana, Amneet Kondal, SSP Khanna, Anti Drug Mission, Drive Against Drugs, Comprehensive Action against Drug Abuse, CADA

Web Admin

Web Admin

5 Dariya News

ਲੁਧਿਆਣਾ , 19 Jul 2024

Last updated on: Jul 19, 2024, 00:00 IST

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਆਪਣੀ ਜੰਗ ਤਹਿਤ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦਾ ਉਦਘਾਟਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਅਮਨੀਤ ਕੋਂਡਲ ਨੇ ਕੀਤਾ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਦੱਸਿਆ ਕਿ ਇਸ ਨਿਵੇਕਲੀ ਪਹਿਲਕਦਮੀ ਦਾ ਉਦੇਸ਼ ਲੁਧਿਆਣਾ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੁਸ਼ਹਾਲ ਜ਼ਿਲ੍ਹਾ ਬਣਾਉਣਾ ਹੈ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਇਸ ਖ਼ਤਰੇ ਨੂੰ ਠੱਲ੍ਹ ਪਾਉਣ ਲਈ ਠੋਸ ਯਤਨ ਕੀਤੇ ਜਾ ਰਹੇ ਹਨ ਪਰ ਅਜਿਹੇ ਉਪਰਾਲੇ ਤਾਂ ਹੀ ਸਾਰਥਕ ਹੋ ਸਕਦੇ ਹਨ ਜੇਕਰ ਲੋਕ ਇਸ ਲਾਹਣਤ ਨੂੰ ਖ਼ਤਮ ਕਰਨ ਲਈ ਅੱਗੇ ਆਉਣ। 

ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੀੜੀ ਆਪਣੇ ਆਪ ਨੂੰ ਖੇਡਾਂ ਨਾਲ ਜੋੜਦੀ ਹੈ ਤਾਂ ਉਹ ਨਾ ਸਿਰਫ਼ ਖਿਡਾਰੀ ਬਣ ਸਕਣਗੇ ਸਗੋਂ ਚੰਗੀਆਂ ਨੌਕਰੀਆਂ ਦੇ ਮੌਕੇ ਵੀ ਪ੍ਰਾਪਤ ਕਰਨਗੇ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਉਹ ਤੰਦਰੁਸਤ ਰਹਿਣਗੇ। ਟੂਰਨਾਮੈਂਟ ਵਿੱਚ 10 ਪੁਰਸ਼ ਟੀਮਾਂ ਅਤੇ ਦੋ ਮਹਿਲਾ ਟੀਮਾਂ ਹਨ। ਪਹਿਲਾ ਇਨਾਮ 11000 ਰੁਪਏ ਟਰਾਫੀ, ਦੂਜਾ ਇਨਾਮ 5100 ਰੁਪਏ ਅਤੇ ਟਰਾਫੀ ਅਤੇ ਤੀਜਾ ਇਨਾਮ 3100 ਰੁਪਏ ਅਤੇ ਟਰਾਫੀ ਦਿੱਤੀ ਜਾਵੇਗੀ। 

ਚੌਥਾ ਇਨਾਮ ਸਿਰਫ ਟਰਾਫੀ ਹੋਵੇਗਾ। ਭਾਗੀਦਾਰੀ ਦਾ ਪ੍ਰਮਾਣ ਪੱਤਰ ਅਤੇ ਟੀਮ ਜਰਸੀ ਸਾਰੇ ਭਾਗੀਦਾਰਾਂ ਨੂੰ ਖੰਨਾ ਪੁਲਿਸ ਵੱਲੋਂ ਦਿੱਤੀ ਜਾਵੇਗੀ। ਇਸ ਮੌਕੇ ਐਸ.ਡੀ.ਐਮ. ਰਜਨੀਸ਼ ਅਰੋੜਾ, ਐਸ.ਪੀ. ਐਚ. ਖੰਨਾ ਤਰੁਣ ਰਤਨ, ਡੀ.ਐਸ.ਪੀ. ਤਰਲੋਚਨ ਸਿੰਘ, ਸੁਖਅਮ੍ਰਿਤ ਰੰਧਾਵਾ, ਪਲਵਿੰਦਰ ਸਿੰਘ, ਰਵਿੰਦਰ ਰੰਧਾਵਾ, ਕਰਮਵੀਰ ਤੂਰ, ਐਸ.ਐਮ.ਓ ਡਾ. ਤਰਕਜੋਤ ਸਿੰਘ ਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

War against Drugs- DC Sakshi Sawhney and Khanna SSP Amneet Kondal inaugurate Football tournament

Ludhiana 

On the directions of Punjab Chief Minister Bhagwant Singh Mann and DGP Gaurav Yadav, the Khanna Police organized a two-day football tournament to promote sports under its war against drugs. The tournament was inaugurated by Deputy Commissioner Sakshi Sawhney and SSP Amneet Kondal.

The Deputy Commissioner and SSP stated that the unique initiative is aimed at making the Ludhiana drug free, healthy and prosperous district by engaging them in the sporting activities. They mentioned that already the district and police administration are making concerted efforts for checking this menace but such initiatives can fructify only if the people come forward to eliminate this curse. 

They pointed out that if the young generation engages themselves into sports, they will not only become players but will also get opportunities for good jobs, and most importantly, they will remain healthy. The tournament has 10 male teams and two female teams. The First prize will be Rs 11000 with trophy,  second prize will be Rs 5100 and Trophy, and Rs 3100 and Trophy will be given as third prize. 

The Fourth Prize will be the only trophy. Certification of participation as well as team Jersey will be given to all participants by Khanna Police. Other attendees included SDM Rajneesh Arora, SP H Khanna Tarun Rattan, DSPs Tarlochan Singh, Sukhamrit Randhawa, Palwinder Singh, Ravinder Randhawa, Karamvir Toor, SMO Dr Tarakjot Singh.

 

Tags: Sakshi Sawhney , DC Ludhiana , Ludhiana , Deputy Commissioner Ludhiana , Amneet Kondal , SSP Khanna , Anti Drug Mission , Drive Against Drugs , Comprehensive Action against Drug Abuse , CADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD