Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਦਿਆਰਥੀਆਂ 'ਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਸਰਕਾਰੀ ਸਕੂਲਾਂ 'ਚ ਬਾਲ ਸੰਸਦ ਆਰੰਭ ਕੀਤੀ ਜਾਵੇਗੀ

ਸਕੂਲਾਂ 'ਚ ਏ.ਆਈ. ਲਰਨਿੰਗ ਸ਼ੁਰੂ ਕਰਨ ਦੀ ਵੀ ਹੈ ਯੋਜਨਾ

Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 19 Jul 2024

Last updated on: Jul 19, 2024, 00:00 IST

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਛੇਤੀ ਹੀ ਲੁਧਿਆਣਾ ਪੰਜਾਬ ਦਾ ਪਹਿਲਾ ਅਜਿਹਾ ਜ਼ਿਲ੍ਹਾ ਬਣ ਜਾਵੇਗਾ, ਜਿੱਥੇ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਬਾਲ ਸੰਸਦ, ਬੱਚਿਆਂ ਦੀ ਸੰਸਦ ਦੀ ਸ਼ੁਰੂਆਤ ਕੀਤੀ ਜਾਵੇਗੀ।ਅੱਜ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀ ਲੀਡਰਸ਼ਿਪ ਦੀਆਂ ਭੂਮਿਕਾਵਾਂ ਨਿਭਾਉਣ ਅਤੇ ਸੰਵੇਦਨਸ਼ੀਲ ਮੁੱਦਿਆਂ 'ਤੇ ਚਰਚਾ ਅਤੇ ਬਹਿਸ ਕਰਨ ਦੇ ਯੋਗ ਹੋਣਗੇ, ਇਸ ਤਰ੍ਹਾਂ ਉਨ੍ਹਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਛੋਟੀ ਉਮਰ ਵਿੱਚ ਹੀ ਉਨ੍ਹਾਂ ਦੀ ਨਾਗਰਿਕ ਭਾਵਨਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ। 

ਇਸ ਨਾਲ ਉਹ ਇੱਕ ਜ਼ਿੰਮੇਵਾਰ ਅਤੇ ਚੰਗੇ ਨਾਗਰਿਕ ਵੀ ਬਣ ਸਕਣਗੇ। ਡਿਪਟੀ ਕਮਿਸ਼ਨਰ ਸਾਹਨੀ ਨੇ ਕਿਹਾ ਕਿ ਬਾਲ ਸਭਾ ਇਕ ਅਜਿਹਾ ਮੰਚ ਹੋਵੇਗਾ ਜਿਸ 'ਤੇ ਵਿਦਿਆਰਥੀ ਆਪਣੇ ਸਕੂਲ, ਪਰਿਵਾਰ, ਗੁਆਂਢੀਆਂ, ਸਮਾਜ ਸਮੇਤ ਵੱਖ-ਵੱਖ ਵਿਸ਼ਿਆਂ 'ਤੇ ਆਪਣੇ ਵਿਚਾਰ ਪ੍ਰਗਟ ਕਰਨਗੇ ਅਤੇ ਆਪਣੇ ਅਧਿਕਾਰਾਂ ਬਾਰੇ ਵੀ ਖੁੱਲ੍ਹ ਕੇ ਗੱਲ ਕਰ ਸਕਦੇ ਹਨ। 

ਉਨ੍ਹਾਂ 45 ਸਕੂਲਾਂ ਦੀ ਵੀ ਸ਼ਲਾਘਾ ਕੀਤੀ ਜਿੱਥੇ ਮੀਆਂਵਾਕੀ ਜੰਗਲ ਵਿਕਸਿਤ ਕੀਤੇ ਜਾਣਗੇ ਅਤੇ ਵੇਕ ਅੱਪ ਲੁਧਿਆਣਾ ਮਿਸ਼ਨ ਤਹਿਤ ਬੱਚਿਆਂ ਵੱਲੋਂ ਦੇਖਭਾਲ ਕੀਤੀ ਜਾਵੇਗੀ। ਉਨ੍ਹਾਂ ਭਵਿੱਖ ਲਈ ਤਿਆਰ ਕਰਮਚਾਰੀਆਂ ਨੂੰ ਯਕੀਨੀ ਬਣਾਉਣ ਲਈ ਲੁਧਿਆਣਾ ਦੇ ਸਕੂਲਾਂ ਵਿੱਚ ਜਲਦ ਹੀ ਏ.ਆਈ. ਸਿਖਲਾਈ ਸ਼ੁਰੂ ਕਰਨ ਦੀਆਂ ਯੋਜਨਾਵਾਂ ਬਾਰੇ ਵੀ ਚਰਚਾ ਕੀਤੀ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸਾਹਨੀ ਨੇ ਜ਼ਿਲ੍ਹੇ ਦੇ ਹਰ ਬੱਚੇ ਨੂੰ ਮਿਆਰੀ ਸਿੱਖਿਆ ਤੱਕ ਪਹੁੰਚ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਸਿੱਖਿਆ ਵਿਭਾਗ ਵੱਲੋਂ ਪਿਛਲੇ ਸਾਲ ਨਵੰਬਰ-ਦਸੰਬਰ ਵਿੱਚ ਕਰਵਾਏ ਸਰਵੇਖਣ ਅਨੁਸਾਰ ਇੱਕ ਸਕੂਲ ਦੇ 219 ਬੱਚਿਆਂ ਦੀ ਪਛਾਣ ਕੀਤੀ ਗਈ ਸੀ, ਜਿਨ੍ਹਾਂ ਵਿੱਚੋਂ 190 ਬੱਚਿਆਂ ਨੇ ਦਾਖਲਾ ਲਿਆ ਸੀ। ਬਾਕੀ 20 ਵਿਦਿਆਰਥੀ ਆਪਣੇ ਜੱਦੀ ਰਾਜਾਂ ਨੂੰ ਵਾਪਸ ਪਰਤ ਗਏ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਮੀਟਿੰਗ ਵਿੱਚ ਮੌਜੂਦਾ ਉਸਾਰੀ ਗਤੀਵਿਧੀਆਂ, ਮਿਡ ਡੇ ਮੀਲ ਪ੍ਰੋਗਰਾਮ, ਸਟੂਡੈਂਟ ਸਪੋਰਟ ਅਸਿਸਟੈਂਸ (ਐਸ.ਐਸ.ਏ.) ਪ੍ਰੋਗਰਾਮਾਂ, ਈ-ਪੰਜਾਬ ਪੋਰਟਲ, ਦਿਵਿਆਂਗ ਵਿਦਿਆਰਥੀਆਂ ਲਈ ਸਮਾਵੇਸ਼ੀ ਸਿੱਖਿਆ, ਯੂਡੀਆਈਜ਼ ਸਰਵੇਖਣ, ਅਨਾਜ ਦੀ ਵੰਡ, ਟਾਇਲਟ ਸਹੂਲਤਾਂ ਅਤੇ ਹੋਰ ਬਹੁਤ ਕੁਝ 'ਤੇ ਚਰਚਾ ਕੀਤੀ ਗਈ। 

ਉਨ੍ਹਾਂ ਐਮ.ਪੀ. ਲੈਡ ਸਕੀਮ ਅਧੀਨ ਸ਼ੁਰੂ ਕੀਤੇ ਪ੍ਰੋਜੈਕਟਾਂ ਦੀ ਸਥਿਤੀ ਦੀ ਵੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਸਾਹਨੀ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਈ ਸਿੱਖਿਆ ਸਭ ਤੋਂ ਵੱਡੀ ਤਰਜੀਹ ਹੈ ਜਿਸਦੇ ਤਹਿਤ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮਜ਼਼ਬੂਤ ਕਰਨ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Bal Sansad in government schools to develop leadership skills in students

Plans to launch AI learning in schools

Ludhiana

Deputy Commissioner Sakshi Sawhney on Friday stated that soon Ludhiana will become the first district in Punjab to introduce Bal Sansad, a parliament of children in government schools to develop leadership skills amongst them. Presiding over a meeting of the District Education Development Committee (DEDC) today, the Deputy Commissioner stated that the students will be able to take leadership roles and discuss and debate critical issues thus ensuring their participation and encouraging their civic sense at an early age. 

This will also make them a responsible and good citizen. Sawhney stated that Bal Sansad will be a forum at which students will express their views on various subjects, including their school, family, neighbours, society and can also talk about their rights freely. 

She also lauded the 45 schools where miyawaki forest will come up and will be looked after by the children under the Wake Up Ludhiana mission. She also discussed plans of launching AI learning shortly in schools in Ludhiana to ensure a future-ready workforce.

In the meeting, Sawhney also emphasized the importance of ensuring every child in the district has access to quality education. According to a survey conducted by the education department in November-December of the previous year, 219 children from a school were identified, with 190 of them enrolled. 

The remaining 20 students moved back to their native states. The Deputy Commissioner also looked into the progress of infrastructure development projects in schools across the district. The meeting covered discussions on current construction activities, midday meal programs, Student Support Assistance (SSA) programs, the E-Punjab portal, inclusive education for students with disabilities, the UDise survey, food grain distribution, toilet facilities, and more. 

She also reviewed the status of projects initiated under the MPLAD scheme. Sawhney emphasized that education is a top priority for Chief Minister Bhagwant Singh Mann, with a special focus on strengthening government schools in Punjab. Other attendees included Additional Deputy Commissioner Anmol Singh Dhaliwal and others.

 

Tags: Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD