Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਰਜਿੰਦਰਾ ਹਸਪਤਾਲ ਵਿਖੇ ਬਿਜਲੀ ਦੀ ਨਿਰਵਿਘਨ ਸਪਲਾਈ ਬਹਾਲ ਰੱਖਣ ਲਈ ਗਰਿੱਡ ਤੋਂ 11 ਕੇ.ਵੀ. ਦੀ ਇੱਕ ਹੋਰ ਵਾਧੂ ਲਾਈਨ ਪਾਈ ਜਾਵੇਗੀ -ਡਾ. ਬਲਬੀਰ ਸਿੰਘ

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਵਲੋਂ ਪੰਜਾਬ ਰਾਜ ਬਿਜਲੀ ਨਿਗਮ ਦੇ ਸੀ.ਐਮ.ਡੀ. ਤੇ ਹੋਰ ਅਧਿਕਾਰੀਆਂ ਨਾਲ ਅਹਿਮ ਬੈਠਕ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 21 Jul 2024

Last updated on: Jul 21, 2024, 00:00 IST

ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਬਿਜਲੀ ਦੀ ਨਿਰਵਿਘਨ ਸਪਲਾਈ ਸਬੰਧੀ ਪੰਜਾਬ ਰਾਜ ਬਿਜਲੀ ਨਿਗਮ ਦੇ ਸੀ ਐਮ ਡੀ ਇੰਜ. ਬਲਦੇਵ ਸਿੰਘ ਸਰਾਂ, ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ, ਮੈਡੀਕਲ ਸੁਪਰਡੈਂਟ ਡਾ. ਗਿਰੀਸ਼ ਸਾਹਨੀ ਸਮੇਤ ਲੋਕ ਨਿਰਮਾਣ ਦੇ ਇਲੈਕਟਰੀਕਲ ਵਿੰਗ ਤੇ ਹੋਰ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ ਕੀਤੀ।

ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਕਿਉਂਕਿ ਮਰੀਜਾਂ ਦੀ ਜਾਨ ਬਚਾਊ ਯੰਤਰ ਬਿਜਲੀ ‘ਤੇ ਹੀ ਚੱਲਦੇ ਹਨ, ਇਸ ਕਰਕੇ ਇਥੇ ਬਿਜਲੀ ਨਹੀਂ ਜਾਣੀ ਚਾਹੀਦੀ, ਜਿਸ ਲਈ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲੈਕੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਮਰੀਜਾਂ ਨੂੰ ਮਿਆਰੀ ਸਿਹਤ ਸਹੂਲਤਾਂ ਯਕੀਨੀ ਤੌਰ ‘ਤੇ ਪ੍ਰਦਾਨ ਕਰਨ ਦੌਰਾਨ ਬਿਜਲੀ ਜਾਣ ਆਦਿ ਦੀਆਂ ਰੁਕਾਵਟਾਂ ਦੂਰ ਕਰਨ ਦੀ ਹਦਾਇਤ ਕੀਤੀ ਗਈ ਹੈ।

ਇਸਦੇ ਮੱਦੇਨਜਰ ਬਿਜਲੀ ਨਿਗਮ ਵਲੋੰ ਰਜਿੰਦਰਾ ਹਸਪਤਾਲ ਨੂੰ ਬਿਜਲੀ ਸਪਲਾਈ ਲਈ ਪਹਿਲਾਂ ਪਈਆਂ 66-66 ਕੇ.ਵੀ. ਦੀਆਂ ਦੋ ਲਾਇਨਾਂ ਦੇ ਨਾਲ ਗਰਿੱਡ ਤੋਂ 11 ਕੇ.ਵੀ. ਦੀ ਇੱਕ ਹੋਰ ਵਾਧੂ ਲਾਈਨ ਪਾਈ ਜਾਵੇਗੀ ਤਾਂ ਕਿ ਭਵਿੱਖ ਵਿੱਚ ਬਿਜਲੀ ਸਪਲਾਈ ਨਿਰਵਿਘਨ ਜਾਰੀ ਰੱਖਣ ‘ਚ ਕੋਈ ਦਿੱਕਤ ਨਾ ਆਵੇ। ਮੀਟਿੰਗ ਦੌਰਾਨ ਡਾ. ਬਲਬੀਰ ਸਿੰਘ ਨੇ ਹਸਪਤਾਲ ਵਿਖੇ ਦੋ ਦਰਜਨ ਦੇ ਕਰੀਬ ਜੈਨਰੇਟਰਾਂ ਨੂੰ ਐਮਰਜੈਂਸੀ ਸਮੇਂ ਵਰਤਣ ਲਈ ਲੋੜੀਂਦਾ ਵਾਧੂ ਡੀਜਲ ਜਮ੍ਹਾਂ ਰੱਖਣ ਦੇ ਵੀ ਨਿਰਦੇਸ਼ ਦਿੱਤੇ। 

ਇਸ ਤੋਂ ਬਿਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਇਲੈਕਟਰੀਕਲ ਵਿੰਗ ਅਤੇ ਪੰਜਾਬ ਰਾਜ ਬਿਜਲੀ ਨਿਗਮ ਦੇ ਅਧਿਕਾਰੀਆਂ ਨੂੰ ਸਾਂਝੀ ਟੀਮ ਬਣਾ ਕੇ ਹਸਪਤਾਲ ਦੀ ਬਿਜਲੀ ਸਪਲਾਈ ਬਾਬਤ ਕਮੀਆਂ ਦਾ ਪਤਾ ਲਗਾਉਣ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ।ਇਸੇ ਦੌਰਾਨ ਮੀਡੀਆ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਸਰਕਾਰੀ ਮੈਡੀਕਲ ਕਾਲਜ ਦੀ ਐਨਸਥੀਸੀਆ ਵਿਭਾਗ ਦੀ ਤੀਜੇ ਸਾਲ ਦੀ ਜੂਨੀਅਰ ਰੈਜੀਡੈਂਟ ਸੁਭਾਸ਼ਨੀ ਦੀ ਅਚਨਚੇਤ ਹੋਈ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਦੱਸਿਆ ਕਿ ਉਨ੍ਹ੍ਹਾਂ ਨੇ ਵਿਦਿਆਰਥਣ ਦੇ ਤਮਿਲਨਾਡੂ ਤੋਂ ਆਏ ਮਾਪਿਆਂ ਨਾਲ ਵੀ ਮਿਲਕੇ ਆਪਣੀ ਹਮਦਰਦੀ ਦਾ ਇਜ਼ਹਾਰ ਕੀਤਾ ਹੈ।

ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਤੇ ਹੋਰ ਮਸਲਿਆਂ ਦੇ ਹੱਲ ਲਈ ਕਾਲਜ ਵਿੱਚ ਇੱਕ ਕਮੇਟੀ ਵੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ਜਦਕਿ ਕਾਲਜ ਦੇ ਡਾਇੲੈਕਟਰ ਪ੍ਰਿੰਸੀਪਲ ਨੂੰ ਜੂਨੀਅਰ ਰੈਜੀਡੈਂਟ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵੀ ਇੱਕ ਵੱਖਰੀ ਕਮੇਟੀ ਗਠਿਤ ਕਰਨ ਦੇ ਆਦੇਸ਼ ਦਿੱਤੇ ਹਨ। ਬੈਠਕ ਦੌਰਾਨ ਏ. ਡੀ. ਸੀ (ਜ) ਕੰਚਨ, ਪੀ.ਐਸ.ਪੀ.ਸੀ.ਐਲ ਦੇ ਡਾਇਰੈਕਟਰ ਵੰਡ ਡੀ.ਪੀ.ਐਸ ਗਰੇਵਾਲ, ਕਰਨਲ ਜੇ.ਵੀ. ਸਿੰਘ, ਲੋਕ ਨਿਰਮਾਣ ਦੇ ਇਲੈਕਟਰੀਕਲ ਵਿੰਗ ਤੇ ਬਿਜਲੀ ਨਿਗਮ ਦੇ ਸੀਨੀਅਰ ਅਧਿਕਾਰੀ ਸ਼ਾਮਲ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD