Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਿਸਾਨ ਭਲਾਈ ਵਿਭਾਗ ਵੱਲੋ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਮਾਜਰੀ ਬਲਾਕ ਮੋਰਿੰਡਾ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਗਿਆ

ਵਾਤਾਵਰਣ ਨੂੰ ਸੱਵਛ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕਿਸਾਨਾਂ ਨੂੰ ਅਪੀਲ: ਡਾ. ਚਰਨਜੀਤ ਸਿੰਘ ਵਿਧਾਇਕ ਸ੍ਰੀ ਚਮਕੌਰ ਸਾਹਿਬ

Dr. Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਰਿੰਡਾ , 21 Jul 2024

Last updated on: Jul 21, 2024, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਆਈ.ਏ.ਐਸ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਰਾਪ ਰੈਜੀਡਿਊਲ ਮੈਨੇਜਮੈਂਟ ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਕਿਸਾਨਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਕਿਸਾਨ ਗੋਸ਼ਟੀ ਦਾ ਆਯੋਜਨ ਪਿੰਡ ਮਾਜਰੀ ਬਲਾਕ ਮੋਰਿੰਡਾ ਵਿਖੇ ਕੀਤਾ। 

ਇਸ ਕਿਸਾਨ ਗੋਸ਼ਟੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਵੱਲੋ ਕਿਸਾਨਾਂ ਦੀ ਭਲਾਈ ਲਈ ਬਹੁਤ ਸਾਰੇ ਕੰਮ ਕੀਤੇ ਜਾ ਰਹੇ ਹਨ ਜਿਵੇ ਹੁਣ ਝੋਨੇ ਦੇ ਸ਼ੀਜਨ ਦੌਰਾਨ ਟਿਊਬਵੈੱਲ ਨੂੰ ਬਿਜਲੀ, ਨਹਿਰੀ ਪਾਣੀ,ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਨੂੰ 1500/- ਪ੍ਰਤੀ ਏਕੜ ਵਿੱਤੀ ਮੱਦਦ ਅਤੇ ਮੱਕੀ ਦੇ ਬੀਜ ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਉਨ੍ਹਾਂ ਵਾਤਾਵਰਣ ਨੂੰ ਸੱਵਛ ਰੱਖਣ ਲਈ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਏ। 

ਇਸ ਮੌਕੇ ਡਾ. ਗੁਰਬਚਨ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹਾ ਰੂਪਨਗਰ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਕਰਨ, ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਕੇ ਸਾੜਨ ਦੀ ਬਿਜਾਏ ਖੇਤਾਂ ਵਿੱਚ ਮਿਲਾਇਆ ਜਾਵੇ ਅਤੇ ਲੋੜਵੰਦ ਕਿਸਾਨਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਉਣ ਲਈ ਵਿਭਾਗ ਨੂੰ ਸਹਿਯੋਗ ਦਿੱਤਾ ਜਾਵੇ,ਜਿਹੜੇ ਕਿਸਾਨ ਪਰਾਲੀ ਨੂੰ ਅੱਗ ਨਹੀ ਲਗਾਉਣਗੇ ਉਨ੍ਹਾਂ ਨੂੰ ਜਿਲਾ ਪ੍ਰਸ਼ਾਸਨ ਵੱਲੋ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ।

ਇਸ ਮੌਕੇ ਦਲਜੀਤ ਸਿੰਘ ਚਲਾਕੀ ਪ੍ਰਧਾਨ ਕਿਸਾਨ ਯੂਨੀਅਨ ਲੱਖੋਵਾਲ ਨੇ ਡਾ. ਚਰਨਜੀਤ ਸਿੰਘ ਹਲਕਾ ਵਿਧਾਇਕ ਦੇ ਧਿਆਨ ਵਿੱਚ ਕਿਸਾਨਾਂ ਦੀਆਂ ਮੁਸ਼ਕਿਲਾਂ ਰੱਖਿਆ ਅਤੇ ਹੱਲ ਕਰਨ ਦੀ ਬੇਨਤੀ ਕੀਤੀ। ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਭਰੋਸਾ ਦਿੱਤਾ ਕਿ ਕਿਸਾਨ ਯੂਨੀਅਨ ਵਾਤਾਵਰਣ ਦੀ ਸਾਂਭ-ਸੰਭਾਲ ਲਈ ਵਿਭਾਗ ਨੂੰ ਸਹਿਯੋਗ ਦੇਵੇਗੀ।ਡਾ. ਰਮਿੰਦਰ ਸਿੰਘ ਘੁੱਮਣ ਨੇ ਝੋਨੇ ਦੀ ਫਸਲ ਵਿੱਚ ਤੱਤਾ ਦੀ ਘਾਟ ਅਤੇ ਕੀੜੇ,ਬਿਮਾਰੀਆ ਬਾਰੇ ਦੱਸਿਆ। 

ਡਾ. ਉਰਵੀ ਸ਼ਰਮਾ ਕੇ.ਵੀ.ਕੇ ਨੇ ਮੱਕੀ ਦੀ ਫਸਲ ਤੇ ਫਾਲ ਆਰਮੀ ਵੋਰਮ ਸੁੰਡੀ ਦੇ ਹਮਲੇ ਦੀ ਰੋਕਥਾਮ ਬਾਰੇ ਦੱਸਿਆ। ਸ੍ਰੀ ਜਸਵੰਤ ਸਿੰਘ ਸੀ.ਸੀ.ਡੀ.ੳ ਸ਼ੂਗਰ ਮਿਲ ਮੋਰਿੰਡਾ ਨੇ ਕਿਸਾਨਾਂ ਨਾਲ ਗੰਨੇ ਦੀ ਫਸਲ ਅਤੇ ਸਪਲਾਈ ਬਾਰੇ ਵਿਚਾਰ ਵਟਾਂਦਰ ਸਾਝਾਂ ਕੀਤਾ।ਇਸ ਕਿਸਾਨ ਗੋਸ਼ਟੀ ਵਿੱਚ ਡਾਂ ਕ੍ਰਿਸ਼ਨਾ ਨੰਦ ਏ.ੳ, ਡਾ. ਸੁਖਸਾਗਰ ਸਿੰਘ ਏ.ਡੀ.ੳ, ਡਾ. ਅਕਾਸ਼ਦੀਪ ਸਿੰਘ ਵੈਟਰਨਰੀ ਅਫਸਰ, ਡਾ. ਪਰਮਿੰਦਰ ਸਿੰਘ ਪੀ.ਡੀ ਨੇ ਕਿਸਾਨਾਂ ਨੂੰ ਵਿਭਾਗ ਦੀਆਂ ਸਕੀਮ ਬਾਰੇ ਵਿਸਥਾਰ ਵਿੱਚ ਦੱਸਿਆ। 

ਅਖੀਰ ਵਿੱਚ ਰਣਧੀਰ ਸਿੰਘ ਡਾਇਰੈਕਟਰ ਸ਼ੂਗਰ ਮਿਲ ਮੋਰਿੰਡਾ ਵੱਲੋ ਸਾਰੇ ਕਿਸਾਨਾਂ ਅਤੇ ਵੱਖ-ਵੱਖ ਵਿਭਾਗ ਤੋਂ ਆਏ ਅਧਿਕਾਰੀ/ਕਰਮਚਾਰੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਕਿਸਾਨ ਯੂਨੀਅਨ ਦੇ ਗੁਰਚਰਨ ਸਿੰਘ, ਮੇਜਰ ਸਿੰਘ, ਪਰਮਜੀਤ ਸਿੰਘ,ਕੇਵਲ ਸਿੰਘ,ਜਸਵਿੰਦਰ ਸਿੰਘ, ਹਰਿੰਦਰ ਸਿੰਘ,ਬਲਦੇਵ ਸਿੰਘ, ਪਵਨਦੀਪ ਸਿੰਘ ਅਤੇ ਵਿਭਾਗ ਦੇ ਡਾਂ ਲਵਪ੍ਰੀਤ ਸਿੰਘ, ਦਲਜੀਤ ਸਿੰਘ ਏ.ਟੀ.ਐਮ ਆਦਿ ਹਾਜ਼ਰ ਸਨ।

 

Tags: Dr. Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD