Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਦਾ ਕੀਤਾ ਅਚਨਚੇਤ ਦੌਰਾ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Malot

Web Admin

Web Admin

5 Dariya News

ਫ਼ਰੀਦਕੋਟ , 21 Jul 2024

Last updated on: Jul 21, 2024, 00:00 IST

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ  ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ ਖਾਣ ਨਾਲ ਉਹਨਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। 

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਸਪਲੀਮੈਟਰੀ ਨਿਊਟ੍ਰੀਸ਼ਨ ਪ੍ਰੋਗਰਾਮ ਸਕੀਮ ਅਧੀਨ ਵੰਡੀ ਜਾਂਦੀ ਖੁਰਾਕ ਨੂੰ ਦਫਤਰ ਦੇ ਸਟੋਰ ਵਿੱਚ ਪਏ ਗੱਟਿਆਂ ਨੂੰ ਖੁਲਾ ਕੇ ਮਿੱਠਾ ਦਲੀਆ, ਖਿਚੜੀ, ਮੁਰਮਰੇ ਦੀ ਜਾਂਚ ਕੀਤੀ। ਉਹਨਾਂ ਨੇ ਖਿਚੜੀ ਅਤੇ ਦਲੀਆ ਦਫਤਰ ਵਿਖੇ ਪਕਾ ਕੇ ਚੈੱਕ ਕੀਤਾ। ਉਹਨਾਂ ਤਿਆਰ ਕੀਤੇ ਦਲੀਆ ਅਤੇ ਖਿਚੜੀ ਨੂੰ ਖੁਦ ਖਾ ਕੇ ਚੈਕ ਕਰਨ ਉਪੰਰਤ ਤਸੱਲੀ ਪ੍ਰਗਟ ਕੀਤੀ । 

ਉਹਨਾਂ ਦੱਸਿਆ ਕਿ ਪੰਜਾਬ ਦੇ ਸਮੂਹ ਆਂਗਣਵਾੜੀ ਸੈਂਟਰਾਂ ਲਈ ਵਧੀਆ ਅਤੇ ਮਿਆਰੀ ਖੁਰਾਕ ਵਸਤੂਆਂ ਮਾਰਕਫੈੱਡ, ਪੰਜਾਬ ਰਾਹੀਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਅਤੇ ਇਹਨਾਂ ਦੀ ਕੁਆਲਟੀ ਦੀ ਚੈਕਿੰਗ ਸਬੰਧਤ ਜਿਲ੍ਹਾ ਪੱਧਰ ਤੇ ਜਿਲ੍ਹਾ ਪ੍ਰੋਗਰਾਮ ਅਫਸਰ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਪੋਸ਼ਣ ਸਟਾਫ ਅਤੇ ਸੁਪਰਵਾਈਜਰਾਂ ਵੱਲੋਂ ਚੈੱਕ ਕਰਨ ਉਪੰਰਤ ਹੀ ਅੱਗੇ ਆਂਗਣਵਾੜੀ ਸੈਂਟਰਾਂ ਨੂੰ ਵੰਡ ਕੀਤੀ ਜਾਂਦੀ ਹੈ।

ਇਸ ਤੋਂ ਇਲਾਵਾ ਉਨ੍ਹਾਂ ਪਏ ਸਮਾਨ ਦੀ ਪੈਕਿੰਗ, ਮੈਨੂਫੈਕਚਰਿੰਗ ਅਤੇ ਐਕਸਪਾਇਰੀ ਤਰੀਕਾਂ ਨੂੰ ਵੀ ਚੈੱਕ ਕੀਤਾ । ਉਨ੍ਹਾਂ ਕਿਹਾ ਕਿ  ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਲੋਕਾਂ ਦੀ ਭਲਾਈ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋ ਲੋਕ ਪੱਖੀ ਸਕੀਮਾਂ ਚਲਾ ਕੇ ਆਮ ਲੋਕਾਂ ਨੂੰ ਸਿੱਧੇ ਤੌਰ 'ਤੇ ਲਾਭ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ।

ਵਿਭਾਗ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਂਦੇ ਰਾਸ਼ਨ ਦੀ ਮਿਆਦ ਤਿੰਨ ਮਹੀਨੇ ਹੁੰਦੀ ਹੈ। ਜਦੋਂ ਵੀ ਰਾਸ਼ਨ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਵਿਖੇ ਆਉਂਦਾ ਹੈ ਤਾਂ ਤੁਰੰਤ ਇਹ ਰਾਸ਼ਨ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਭੇਜ ਦਿੱਤਾ ਜਾਂਦਾ ਹੈ। ਉਨ੍ਹਾਂ ਕੈਬਨਿਟ ਮੰਤਰੀ ਬਲਜੀਤ ਕੌਰ ਦੇ ਧਿਆਨ ਵਿੱਚ ਲਿਆਂਦਾ ਕਿ ਆਂਗਣਵਾੜੀ ਸੈਂਟਰਾਂ ਨੂੰ ਮੁੱਹਈਆ ਕਰਵਾਏ ਜਾਣ ਵਾਲੇ ਖਾਣੇ ਦੀ ਪਹਿਲਾਂ ਕੁਆਲਿਟੀ ਆਪ ਚੈੱਕ ਕੀਤੀ ਜਾਂਦੀ ਹੈ ਅਤੇ ਇਸ ਉਪਰੰਤ ਹੀ ਲਾਭਪਾਤਰੀਆਂ ਨੂੰ ਮੁੱਹਈਆ ਕਰਵਾਇਆ ਜਾਂਦਾ ਹੈ।

ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਆਂਗਣਵਾੜੀ ਹੈਲਪਰਾਂ ਨੂੰ ਸਮਾਨ ਬਣਾਉਣ ਦੀ ਵਿਧੀ ਬਾਰੇ ਵੀ ਸਮੇਂ ਸਮੇਂ ਤੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਵਿੱਚ ਖ਼ੁਰਾਕ ਵਸਤੂਆਂ ਦੀ ਕੁਆਲਟੀ ਦੀ ਚੈਕਿੰਗ ਲਈ ਸੈਂਪਲ ਵੀ ਭਰਾਏ ਜਾਣਗੇ।ਇਸ ਮੌਕੇ ਸੀ.ਡੀ.ਪੀ.ਓ ਰਤਨਦੀਪ ਸੰਧੂ,ਪ੍ਰਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਮੁਕਤਸਰ ਸਾਹਿਬ, ਸੁਖਜਿੰਦਰ ਕੌਰ ਜ਼ਿਲ੍ਹਾ ਮਨੈਜਰ ਮਾਰਕਫੈਡ ਫਰੀਦਕੋਟ, ਸੀ.ਡੀ.ਪੀ.ਓ ਤੇ ਡੀ.ਪੀ.ਓ.ਦਫਤਰ ਫਰੀਦਕੋਟ ਦਾ ਸਮੂਹ ਸਟਾਫ਼ ਹਾਜ਼ਰ ਸਨ ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Malot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD