Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੀਤੀ

12 ਲੱਖ ਰੁਪਏ ਦੀ ਲਾਗਤ ਨਾਲ ਸੁਰੂ ਹੋਣ ਵਾਲੇ ਵਿਕਾਸ ਦੇ ਕੰਮਾਂ ਦੇ ਰੱਖੇ ਨੀੰਹ ਪੱਥਰ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Malot

Web Admin

Web Admin

5 Dariya News

ਮਲੋਟ , 21 Jul 2024

Last updated on: Jul 21, 2024, 00:00 IST

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਦਫਤਰਾਂ ਚੋਂ ਲੋਕਾਂ ਦੀ ਖੱਜਲ ਖੁਆਰੀ ਨੂੰ ਖਤਮ ਕਰਨ  ਦੇ ਮੰਤਵ ਨਾਲ ਆਰੰਭੀ ਸਕੀਮ ਸਰਕਾਰ ਤੁਹਾਡੇ ਦੁਆਰ ਤਹਿਤ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ ਪੰਜਾਬ ਨੇ ਵਿਧਾਨ  ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੀਤੀ। 

ਇਸ ਕੈੰਪ ਵਿੱਚ ਕੈਬਨਿਟ ਮੰਤਰੀ ਬਲਜੀਤ ਕੌਰ ਨੇ ਇਸ ਲੋਕ ਸੁਵਿਧਾ ਕੈਂਪ ਵਿੱਚ  ਲੋਕਾਂ ਦੀਆਂ ਬਿਜਲੀ, ਪੀਣ ਵਾਲੇ ਪਾਣੀ, ਸ਼ਗਨ ਸਕੀਮ, ਰਾਸ਼ਨ ਕਾਰਡ, ਲਾਭ  ਪਾਤਰੀ ਕਾਪੀਆਂ, ਬਿਜਲੀ ਦੇ ਬਿੱਲ ਨਾਲ ਸੰਬੰਧਿਤ ਨਿੱਜੀ ਸਮੱਸਿਆਵਾਂ ਨੂੰ ਸੁਣਿਆ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਰਾਬਤਾ ਕਰਵਾ ਕੇ ਮੌਕੇ ਤੇ ਹੀ ਸਮੱਸਿਆਵਾਂ ਦਾ ਹੱਲ ਕੀਤਾ। 

ਇਸ ਮੌਕੇ ਕੈਂਪ ਵਿੱਚ ਪਿੰਡ ਵਾਸੀਆਂ ਵੱਲੋਂ ਪਿੰਡ ਦੀਆਂ ਸਾਂਝੀਆਂ ਸਮੱਸਿਆਵਾਂ ਜਿਵੇਂ ਪਿੰਡ ਦੇ ਛੱਪੜ ਦੇ ਪਾਣੀ ਦੀ ਸਮੱਸਿਆ, ਪਿੰਡ ਵਿੱਚ ਬਿਜਲੀ ਦੇ ਗਰਿਡ ਬਣਾਉਣ ਲਈ ਮਨਜ਼ੂਰੀ, ਪਿੰਡ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਲਈ ਝੂਲੇ ਅਤੇ ਹੋਰ ਖੇਡਣ ਦਾ ਸਮਾਨ ਮੁਹੱਈਆ ਕਰਵਾਉਣ ਸਬੰਧੀ ਸਮੱਸਿਆਵਾਂ ਤੋਂ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਅਤੇ ਉਨਹਾਂ ਵੱਲੋਂ ਜਲਦ ਹੀ ਇਨਾਂ ਸਮੱਸਿਆਵਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ। 

ਇਸ ਲੋਕ ਸੁਵਿਧਾ ਕੈਂਪ ਵਿੱਚ ਡਾ. ਬਲਜੀਤ ਕੌਰ ਨੇ ਇਸ ਮੌਕੇ ਲੋਕਾਂ ਦੀਆਂ ਅੱਖਾ ਨਾਲ  ਸਬੰਧਤ  ਬਿਮਾਰੀਆਂ  ਦਾ ਵੀ ਨਿਰੀਖਣ ਕੀਤਾ। ਆਪਣੇ ਇਸ ਪ੍ਰੋਗਰਾਮ ਦੌਰਾਨ  ਡਾ ਬਲਜੀਤ ਕੌਰ ਨੇ  ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀਆਂ ਪਾਈਪਾ   ਅਤੇ ਪਿੰਡ ਦੀਆਂ ਦੋ ਗਲੀਆਂ ਵਿੱਚ ਇੰਟਰਲੋਕ ਟਾਈਲਾਂ ਲਗਵਾਉਣ ਦਾ ਨੀਹ ਪੱਥਰ ਵੀ ਰੱਖਿਆ । ਇਸ ਕੈਂਪ ਵਿੱਚ ਜਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਸ. ਕੁਲਵਿੰਦਰ ਸਿੰਘ ਫ਼ਕਰਸਰ ਬਲਾਕ ਪ੍ਰਧਾਨ, ਸ. ਜਗਤਾਰ ਸਿੰਘ, ਸ. ਗੁਰਮੀਤ ਸਿੰਘ, ਸ. ਲਖਵਿੰਦਰ ਸਿੰਘ, ਸ.ਰੇਸ਼ਮ ਸਿੰਘ ਸਰਕਲ ਇੰਚਾਰਜ ਮੌਜੂਦ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Malot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD