Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

ਜ਼ਿਲ੍ਹਾ ਹਸਪਤਾਲ ’ਚ ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਹੋਇਆ

ਡਾ. ਕਾਰਦਾ ਤੇ ਟੀਮ ਨੇ ਕੀਤਾ ਸਫ਼ਲ ਆਪਰੇਸ਼ਨ, ਮਰੀਜ਼ ਦਾ 1 ਲੱਖ ਰੁਪਏ ਦਾ ਖ਼ਰਚਾ ਬਚਿਆ

Health, Dr. H.S. Cheema, Senior Medical Officer, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ. ਨਗਰ , 22 Jul 2024

Last updated on: Jul 22, 2024, 00:00 IST

ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦੂਰਬੀਨ ਰਾਹੀਂ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਅਹਿਮ ਆਪਰੇਸ਼ਨ ਦਾ ਸਿਹਰਾ ਆਰਥੋ ਮਾਹਰ ਡਾ. ਨਵਜੋਤ ਕਾਰਦਾ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ। 

ਉਨ੍ਹਾਂ ਦਸਿਆ ਕਿ 21 ਸਾਲਾ ਮਰੀਜ਼ ਦਾ ਗੋਡੇ ਦੀ ਲਗਾਮ ਬਦਲਣ (ਆਰਥਰੋਸਕੋਪਿਕ ਏਸੀਐਲ-ਰੀਕਨਸਟਰਕਸ਼ਨ ਆਫ਼ ਨੀ) ਦਾ ਆਪਰੇਸ਼ਨ ਕੀਤਾ ਗਿਆ ਹੈ, ਜਿਸ ’ਤੇ ਮਰੀਜ਼ ਦਾ ਕੋਈ ਪੈਸਾ ਨਹੀਂ ਲੱਗਾ ਜਦ ਕਿ ਪ੍ਰਾਈਵੇਟ ਹਸਪਤਾਲ ਵਿਚ ਇਹ ਆਪਰੇਸ਼ਨ ਕਰਵਾਉਣ ’ਤੇ 1 ਲੱਖ ਰੁਪਏ ਤੱਕ ਦਾ ਖ਼ਰਚਾ ਹੋ ਜਾਂਦਾ ਹੈ। ਡਾ. ਕਾਰਦਾ ਨੇ ਦੱਸਿਆ ਕਿ ਆਪਰੇਸ਼ਨ ਲਗਭਗ 2 ਘੰਟੇ ਚੱਲਿਆ, ਜਿਸ ਦੌਰਾਨ ਐਨਸਥੀਸੀਆ ਮਾਹਰ ਡਾ. ਗੁਨਤਾਸ ਸਰ੍ਹਾਂ ਦਾ ਪੂਰਾ ਸਹਿਯੋਗ ਰਿਹਾ। 

ਉਨ੍ਹਾਂ ਦੱਸਿਆ ਕਿ ਲਗਭਗ ਦੋ ਸਾਲ ਪਹਿਲਾਂ ਮਰੀਜ਼ ਦੇ ਗੋਡੇ ਉਤੇ ਸੱਟ ਲੱਗੀ ਸੀ, ਜਿਸ ਕਾਰਨ ਉਸ ਨੂੰ ਤੁਰਨ-ਫਿਰਨ ਵਿਚ ਦਿੱਕਤ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਪੂਰਾ ਕਾਮਯਾਬ ਰਿਹਾ ਤੇ ਮਰੀਜ਼ ਆਪਰੇਸ਼ਨ ਦੇ ਇਕ ਦਿਨ ਬਾਅਦ ਹੀ ਬਿਨਾਂ ਤਕਲੀਫ਼ ਤੋਂ ਤੁਰਨ ਲੱਗ ਪਿਆ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਵਿਚ ਬਿਹਤਰੀਨ ਤੇ ਕਿਫ਼ਾਇਤੀ ਆਰਥੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਕਈ ਤਰ੍ਹਾਂ ਦੀਆਂ ਅਡਵਾਂਸਡ ਆਰਥੋ ਸਰਜਰੀਆਂ ਹਸਪਤਾਲ ਵਿਚ ਹੋ ਰਹੀਆਂ ਹਨ।

ਡਾ. ਚੀਮਾ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਦਿੱਤੀਆਂ ਜਾ ਰਹੀਆਂ ਮੁਫ਼ਤ ਤੇ ਕਿਫ਼ਾਇਤੀ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ।

 

Tags: Health , Dr. H.S. Cheema , Senior Medical Officer , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD