Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਧਾਇਕ ਬਲੂਆਣਾ ਅਤੇ ਵਧੀਕ ਡਿਪਟੀ ਕਸਿਮ਼ਨਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡ ਕੁੰਡਲ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ

ਨਾਲੋ-ਨਾਲ ਹੋਣ ਲੋਕਾਂ ਦੇ ਕੰਮ, ਇਹੀ ਸਰਕਾਰ ਦੀ ਮਨਸ਼ਾ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਫਾਜਿਲਕਾ/ਅਬੋਹਰ , 22 Jul 2024

Last updated on: Jul 22, 2024, 00:00 IST

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਵੱਲੋਂ ਪੇਸ਼ ਦਰਖਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਦੇ ਉਦੇਸ਼ ਨਾਲ ਪਿੰਡ ਕੁੰਡਲ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। 

ਇਸ ਮੌਕੇ ਉਨ੍ਹਾਂ ਹਰੇਕ ਵਿਭਾਗ ਦੇ ਕਾਉਂਟਰ *ਤੇ ਜਾ ਸਕੇ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਹਦਾਇਤ ਕੀਤੀ ਕਿ ਹਰੇਕ ਨਾਗਰਿਕ ਨੂੰ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡਾਂ ਅੰਦਰ ਕੈਂਪ ਲਗਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਜਿਸ ਵਿੱਚ ਕਿਸੇ ਵੀ ਵਰਗ ਦੇ ਵਿਅਕਤੀ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੈਂਪ ਲਗਾਉਣ ਦੀ ਇਕੋ-ਇਕ ਮਨਸ਼ਾ ਲੋਕਾਂ ਦੇ ਕੰਮ ਨਾਲ-ਨਾਲ ਹੋਣ, ਕਿਸੇ ਵੀ ਸਕੀਮ ਤੇ ਯੋਜਨਾ ਦਾ ਲਾਭ ਲੈਣ ਵਿਚ ਖਜਲ-ਖੁਆਰੀ ਨਾਂ ਹੋਵੇ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਅੱਜ ਦੇ ਕੈਂਪ ਵਿੱਚ ਲੋਕਾਂ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਤ ਦਰਖਾਸਤਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ ਜਾਇਜ ਤੇ ਮੌਕੇ *ਤੇ ਹਲ ਹੋਣ ਵਾਲੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ ਅਤੇ ਕਈ ਦਰਖਾਸਤਾਂ ਜਿੰਨਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੋ ਸਕਿਦਾ ਸੀ ਉਨ੍ਹਾਂ ਦਰਖਾਸਤਾਂ ਸਬੰਧੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਤਾਂ ਜੋ ਇਸ ਕੈਂਪ ਦੌਰਾਨ ਪ੍ਰਾਪਤ ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਵਿੱਚ ਕੀਤਾ ਜਾ ਸਕੇ।

ਇਸ ਮੌਕੇ ਸੇਵਾ ਕੇਂਦਰ ਨਾਲ ਸਬੰਧਤ ਸੇਵਾਵਾਂ ਦਾ ਲਾਭ ਲੈਣ ਆਏ ਲਾਭਪਾਤਰੀਆਂ ਦੇ ਮੌਕੇ *ਤੇ ਸਰਟੀਫਿਕੇਟ ਬਣਾਏ ਗਏ ਤੇ ਉਨ੍ਹਾਂ ਨੂੰ ਜਾਰੀ ਵੀ ਕੀਤੇ ਗਏ। ਇਸ ਮੌਕੇ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦਿੰਦਿਆਂ ਲੋਕਾਂ ਨੂੰ ਬੂਟੇ ਵੀ ਵੰਡੇ ਗਏ ਅਤੇ ਜਾਗਰੂਕ ਕੀਤਾ ਗਿਆ ਕਿ ਹਰੇਕ ਨਾਗਰਿਕ ਬੂਟਾ ਲਗਾਏ ਅਤੇ ਉਸਦਾ ਪਾਲਣ-ਪੋਸ਼ਣ ਕਰੇ।

ਇਸ ਮੌਕੇ ਐਸ.ਡੀ.ਐਮ. ਪੰਕਜ ਬਾਂਸਲ, ਜਿਲ੍ਹਾ ਸਿਖਿਆ ਅਫਸਰ ਸ਼ਿਵ ਪਾਲ ਗੋਇਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD