Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਵਿਭਾਗ ਦੇ ਅਧਿਕਾਰੀਆ ਨਾਲ ਕੀਤੀ ਮੀਟਿੰਗ

ਰਾਸ਼ਨ ਕਾਰਡ ਖਪਤਕਾਰਾਂ ਨੂੰ ਸਮੇਂ ਸਿਰ ਅਨਾਜ ਵੰਡਣ ਦੀ ਹਦਾਇਤ

Jassi Sohian Wala, AAP, Aam Aadmi Party, Aam Aadmi Party Punjab, AAP Punjab, Patiala

Web Admin

Web Admin

5 Dariya News

ਪਟਿਆਲਾ , 22 Jul 2024

Last updated on: Jul 22, 2024, 00:00 IST

ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ ਅਤੇ ਜ਼ਿਲ੍ਹੇ ਦੇ ਸਮੂਹ ਖੁਰਾਕ ਸਪਲਾਈ ਇੰਸਪੈਕਟਰਾਂ ਨਾਲ ਮੀਟਿੰਗ ਕੀਤੀ ਅਤੇ ਸਰਕਾਰ ਦੀਆਂ ਚੱਲ ਰਹੀਆਂ ਸਕੀਮਾਂ ਦੀ ਸਮੀਖਿਆ ਕੀਤੀ।ਜਿਸ ਦੌਰਾਨ ਸਬੰਧਤ ਮਹਿਕਮੇ ਦੇ ਅਫ਼ਸਰਾਂ ਵੱਲੋਂ ਜਿਲ੍ਹੇ ਵਿੱਚ ਚੱਲ ਰਹੀਆਂ ਸਕੀਮਾਂ ਬਾਰੇ ਉਨ੍ਹਾਂ ਨੂੰ ਜਾਣੂੰ ਕਰਵਾਇਆ ਗਿਆ। 

ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ਼ ਕੰਟਰੋਲਰ ਡਾ. ਰਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕੁੱਲ 253088 ਨੀਲੇ ਕਾਰਡ ਹਨ। ਜਿੰਨਾ ਵਿਚੋਂ 976565 ਨੀਲੇ ਕਾਰਡ ਧਾਰਕਾਂ ਮੈਂਬਰ ਨੂੰ 5 ਕਿੱਲੋ ਪ੍ਰਤੀ ਮੈਂਬਰ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਕਣਕ ਦਿੱਤੀ ਜਾ ਰਹੀ ਹੈ ਅਤੇ ਜੋ ਕਾਰਡ ਮਾਰਕਫੈਡ ਨੂੰ ਦਿੱਤੇ ਗਏ ਸਨ ਹੁਣ ਉਹ ਵਾਪਸ ਰਾਸ਼ਨ ਡੀਪੂਆਂ ਨੂੰ ਦਿਤੇ ਗਏ ਹਨ ਤਾਂ ਜੋ ਖਪਤਕਾਰਾਂ ਨੂੰ ਰਾਸ਼ਨ ਲੈਣ ਸਮੇਂ ਕਿਸੇ ਵੀ ਤਰਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਹੁਣ ਰਾਸ਼ਨ ਕਾਰਡ ਧਾਰਕਾਂ ਨੂੰ ਮਹੀਨਾ ਅਗਸਤ ਤੇ ਸਤੰਬਰ ਦੌਰਾਨ 3 ਮਹੀਨਿਆਂ ਦੀ ਕਣਕ ਵੰਡੀ ਜਾਵੇਗੀ। 

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਾਸ਼ਨ ਕਾਰਡ ਧਾਰਕਾਂ ਨੂੰ ਬਿਨਾ ਕਿਸੇ ਪੱਖਪਾਤ ਤੋਂ ਸਮੇਂ ਸਿਰ ਕਣਕ ਦਿੱਤੀ ਜਾਵੇ ਤਾਂ ਜੋ ਸਰਕਾਰ ਵਲੋਂ ਦਿੱਤੇ ਜਾਣ ਵਾਲੇ ਅਨਾਜ ਦਾ ਲੋੜਵੰਦ ਲੋਕਾਂ ਨੂੰ ਸਹੀ ਲਾਭ ਮਿਲ ਸਕੇ। ਇਸ ਮੌਕੇ ਉਨਾਂ ਕਿਸੇ ਵੀ ਪਿੰਡ ਜਾਂ ਵਾਰਡਾਂ ਵਿੱਚ ਕਿਸੇ ਵਿਸ਼ੇਸ਼ ਵਿਅਕਤੀ ਦੇ ਘਰ ਦੀ ਬਜਾਏ ਆਪਣੇ ਰਾਸਨ ਡੀਪੂ ਜਾਂ ਕਿਸੇ ਸਾਂਝੀ ਥਾਂ ਤੇ ਕਣਕ ਵੰਡਣ ਦੇ ਅਫ਼ਸਰਾਂ ਨੂੰ ਨਿਰਦੇਸ਼ ਵੀ ਦਿੱਤੇ। 

ਇਸ ਤੋਂ ਇਲਾਵਾ ਹੋਰ ਚੱਲ ਰਹੀਆਂ ਸਕੀਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ ਕੀਤੀ।ਇਸ ਮੌਕੇ ਬਿਕਰਮਜੀਤ ਸਿੰਘ ਇੰਨਵੈਸਟੀਗੇਟਰ ਦਫ਼ਤ਼ਰ ਉਪ ਅਰਥ ਅਤੇ ਅੰਕੜਾ ਸਲਾਹਕਾਰ ਵੀ ਮੀਟਿੰਗ ਵਿੱਚ ਹਾਜ਼ਰ ਰਹੇ। 

 

Tags: Jassi Sohian Wala , AAP , Aam Aadmi Party , Aam Aadmi Party Punjab , AAP Punjab , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD