Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਡਾਇਰੀਆ ਤੇ ਹੈਜ਼ੇ ਤੋਂ ਬਚਾਅ ਲਈ ਲੋਕ ਉਬਾਲ ਕੇ ਜਾਂ ਕਲੋਰੀਨੇਟਡ ਪਾਣੀ ਦੀ ਵਰਤੋਂ ਹੀ ਕਰਨ : ਡੀ ਸੀ ਆਸ਼ਿਕਾ ਜੈਨ

ਜ਼ਿਲ੍ਹੇ ਵਿੱਚ ਹੈਜ਼ੇ ਦੇ ਇੱਕ ਕੇਸ ਸਮੇਤ ਡਾਇਰੀਆ ਦੇ 20 ਕੇਸ ਆਏ ਸਾਹਮਣੇ

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 23 Jul 2024

Last updated on: Jul 23, 2024, 00:00 IST

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਜ਼ਿਲ੍ਹੇ ਵਿੱਚ ਸਾਹਮਣੇ ਆ ਰਹੇ ਡਾਇਰੀਆ ਤੇ ਹੈਜ਼ੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਪੀਣ ਵਾਲਾ ਪਾਣੀ ਉਬਾਲ ਕੇ ਜਾਂ ਕਲੋਰੀਨ ਨਾਲ ਸੋਧਿਆ ਪਾਣੀ ਹੀ ਪੀਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਬਚਾਅ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਹਨਾਂ ਬਿਮਾਰੀਆਂ ਨੂੰ ਪੂਰੀ ਤਰ੍ਹਾਂ ਕਾਬੂ ਕਰਨ ਲਈ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਹੁਣ ਤਕ ਜ਼ਿਲ੍ਹੇ ਵਿੱਚ ਹੈਜ਼ੇ ਦੇ ਇੱਕ ਕੇਸ ਸਮੇਤ ਡਾਇਰੀਆ ਦੇ 20 ਕੇਸ ਆਏ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ ਹੈਜ਼ੇ ਦੇ ਇੱਕ ਕੇਸ ਸਮੇਤ ਡਾਇਰੀਆ ਦੇ 08 ਮਰੀਜ਼ ਸਿਵਲ ਹਸਪਤਾਲ, ਮੋਹਾਲੀ ਵਿਖੇ ਇਲਾਜ ਅਧੀਨ ਹਨ। ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਪ੍ਰਭਾਵਿਤ ਏਰੀਆ ਕੁੰਭੜਾ ਦਾ ਸਿਹਤ, ਨਗਰ ਨਿਗਮ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੀਆਂ ਟੀਮਾਂ ਨਾਲ ਦੌਰਾ ਕੀਤਾ ਅਤੇ ਹਦਾਇਤ ਕੀਤੀ ਕਿ ਜਦੋਂ ਤੱਕ ਰੀ-ਸੈਂਪਲਿੰਗ ਨਹੀਂ ਹੋ ਜਾਂਦੀ ਉਦੋਂ ਤੱਕ ਲੋਕਾਂ ਨੂੰ ਟੈਂਕਰ ਰਾਹੀਂ ਪਾਣੀ ਸਪਲਾਈ ਦਿੱਤੀ ਜਾਵੇ। 

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਇਸ ਇਲਾਕੇ ਵਿੱਚ ਲੋਕਾਂ ਨੇ ਜ਼ਮੀਨਦੋਜ਼ ਪਾਣੀ ਦੀਆਂ ਟੈਂਕੀਆਂ ਬਣਾਈਆਂ ਹੋਈਆ ਹਨ, ਜਿਨ੍ਹਾਂ ਦੀ ਨਿਰੰਤਰ ਸਫ਼ਾਈ ਨਾ ਹੋਣ ਕਾਰਨ ਪਾਣੀ ਪ੍ਰਦੂਸ਼ਿਤ ਹੋ ਜਾਂਦਾ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦਿੱਤਾ ਕਿ ਲੋਕ ਇਸ ਪਾਣੀ ਨੂੰ ਨਹਾਉਣ ਜਾਂ ਕੱਪੜੇ ਆਦਿ ਧੋਣ ਲਈ ਤਾਂ ਭਾਵੇਂ ਵਰਤ ਲੈਣ ਪਰ ਪੀਣ ਲਈ ਜਲ ਸਪਲਾਈ ਜਾਂ ਨਗਰ ਨਿਗਮ ਵੱਲੋਂ ਮੁੱਹਈਆ ਕਰਵਾਏ ਜਾ ਰਹੇ ਪਾਣੀ ਦੀ ਵਰਤੋਂ ਹੀ ਕਰਨ। 

ਲੋਕਾਂ ਨੂੰ ਆਪਣੀਆਂ ਇਨ੍ਹਾਂ ਜ਼ਮੀਨਦੋਜ਼ ਟੈਂਕੀਆਂ ਦੀ ਸਫ਼ਾਈ ਕਰਵਾਉਣ ਲਈ ਵੀ ਕਿਹਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹੈਜ਼ੇ ਤੇ ਡਾਇਰੀਆ ਦੇ ਕੇਸ ਕਾਬੂ ਹੇਠ ਹਨ ਪਰ ਫਿਰ ਵੀ ਸਾਨੂੰ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ। ਜ਼ਿਲ੍ਹੇ ਵਿੱਚ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਤਾਰ ਸੈਂਪਲ ਲੈ ਕੇ ਜਾਂਚ ਕੀਤੀ ਜਾ ਰਹੀ ਹੈ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਰਸਾਤ ਦੇ ਮੌਸਮ ਵਿੱਚ ਪਾਣੀ ਨੂੰ ਉਬਾਲ ਕੇ ਠੰਡਾ ਕਰਕੇ ਪੀਣ ਨਾਲ ਇਨ੍ਹਾਂ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੱਥੇ-ਜਿੱਥੇ ਵੀ ਡਾਇਰੀਆ ਤੇ ਹੈਜ਼ੇ ਦੇ ਕੇਸ ਸਾਹਮਣੇ ਆ ਰਹੇ ਹਨ, ਉਥੇ ਪਹਿਲਾਂ ਜਾਰੀ ਪਾਣੀ ਦੀ ਸਪਲਾਈ ਬੰਦ ਕਰ ਕੇ, ਟੈਂਕਰਾਂ ਨਾਲ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ। 

ਉਪਰੰਤ ਪਾਣੀ ਦੀ ਅਸ਼ੁੱਧਤਾ ਦਾ ਕਾਰਨ ਪਤਾ ਲਾ ਕੇ ਤੇ ਲੋੜੀਂਦੇ ਉਪਾਅ ਕਰਨ ਬਾਅਦ ਹੀ ਪਾਣੀ ਦੀ ਸਪਲਾਈ ਮੁੜ ਸ਼ੁਰੂ ਕੀਤੀ ਜਾਵੇ। ਇਸ ਦੇ ਨਾਲ ਨਾਲ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪਾਣੀ ਉਬਾਲ ਕੇ ਹੀ ਪੀਣ ਅਤੇ ਪਾਣੀ ਵਾਲੀਆਂ ਟੈਂਕੀਆਂ ਵਿੱਚ ਕਲੋਰੀਨ ਦੀਆਂ ਗੋਲੀਆਂ ਜ਼ਰੂਰ ਪਾਉਣ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਾਇਰੀਆ ਤੇ ਹੈਜ਼ੇ ਦੇ ਕੇਸ ਕਾਬੂ ਹੇਠ ਤਾਂ ਹਨ ਪਰ ਸਾਫ਼ ਪਾਣੀ ਪ੍ਰਤੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਹੈ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਡੋਰ ਟੂ ਡੋਰ ਸਰਵੇਖਣ ਹੋਰ ਤੇਜ਼ ਕੀਤਾ ਜਾਵੇ। ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਵੱਧ ਤੋਂ ਵੱਧ ਸਿਹਤ ਜਾਂਚ ਕੈਂਪ ਲਾਏ ਜਾਣੇ ਯਕੀਨੀ ਬਣਾਏ ਜਾਣ। ਉਨ੍ਹਾਂ ਇਸ ਮੌਕੇ ਮੈਡੀਕਲ ਕੈਂਪ ਲਾ ਕੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਵੀ ਲਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ਼੍ਰੀਮਤੀ ਸੋਨਮ ਚੌਧਰੀ, ਐੱਸ.ਡੀ.ਐਮ. ਮੋਹਾਲੀ ਦੀਪਾਂਕਰ ਗਰਗ, ਸਿਵਲ ਸਰਜਨ ਦਵਿੰਦਰ ਕੁਮਾਰ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਨਰੇਸ਼ ਬੱਤਾ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਰਮਦਨੀਪ ਸਿੰਘ, ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਹਰਮਨ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਸੁਭਾਸ਼ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਮੈਡੀਕਲ ਅਫ਼ਸਰ ਮੌਜੂਦ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD