Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦੂਸ਼ਿਤ ਪਾਣੀ ਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਬਣਾਈ ਗਈ ਜ਼ਿਲ੍ਹਾ ਪੱਧਰੀ ਕਮੇਟੀ

ਸਿਹਤ ਮੰਤਰੀ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨਾਲ ਕੀਤੀ ਵੀਡੀਓ ਕਾਨਫਰੰਸ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 23 Jul 2024

Last updated on: Jul 23, 2024, 00:00 IST

ਸਿਹਤ ਤੇ ਪਰਿਵਾਰ ਭਲਾਈ ਮੰਤਰੀ ,ਪੰਜਾਬ ਡਾ ਬਲਬੀਰ ਸਿੰਘ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨਾਲ ਵੀਡੀਓ ਕਾਨਫਰੰਸ ਕਰਕੇ ਸੂਬੇ ਅੰਦਰ ਵਾਟਰ ਬੌਰਨ ਅਤੇ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਨੂੰ ਰਿਵਿਊ ਕੀਤਾ। ਸਿਹਤ ਮੰਤਰੀ ਨੇ ਇਸ ਮੌਕੇ ਦੂਸ਼ਿਤ ਪਾਣੀ ਤੇ ਮੱਛਰਾਂ ਨਾਲ ਹੋਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਰੱਖਣ ਲਈ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕੁਆਰਡੀਨੇਸ਼ਨ ਕਮੇਟੀ ਦਾ ਗਠਨ ਵੀ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਵੱਲੋਂ ਜਿਲੇ ਅੰਦਰ ਵਾਟਰ ਬੌਰਨ ਅਤੇ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਵਿਸਥਾਰ ਸਹਿਤ ਚਰਚਾ ਕਰਕੇ ਇਹਨਾਂ ਬਿਮਾਰੀਆਂ ਨੂੰ ਕੰਟਰੋਲ ਵਿੱਚ ਰੱਖਣ ਲਈ ਸਿਹਤ ਵਿਭਾਗ ਵੱਲੋਂ ਜਿਲੇ ਅੰਦਰ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਹਾਸਿਲ ਕੀਤੀ। ਸਿਵਲ ਸਰਜਨ ਨੇ ਦੱਸਿਆ ਕਿ ਸਿਹਤ ਮੰਤਰੀ  ਵੱਲੋਂ ਹਦਾਇਤ ਕੀਤੀ ਗਈ ਹੈ ਵਾਟਰ ਸਪਲਾਈ ਤੇ ਸੈਨੀਟੇਸ਼ਨ , ਸਿੱਖਿਆ, ਪੰਚਾਇਤੀ , ਨਗਰ ਕੌਂਸਲਾਂ ਆਦਿ ਵਿਭਾਗਾਂ ਨਾਲ ਤਾਲਮੇਲ ਕਰਕੇ ਦੂਸ਼ਿਤ ਪਾਣੀ ਅਤੇ ਵੈਕਟਰ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਵਿੱਚ ਰੱਖਣ ਲਈ ਜਿਲੇ ਦੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਇੱਕ ਜਿਲਾ ਪੱਧਰੀ ਕੋਆਰਡੀਨੇਸ਼ਨ ਕਮੇਟੀ ਬਣਾਈ ਜਾਵੇ , ਉਹਨਾਂ ਕਿਹਾ ਕਿ ਇਸ ਕੁਆਰਡੀਨੇਸ਼ਨ ਕਮੇਟੀ ਦਾ  ਵਟਸ-ਐਪ ਗਰੁੱਪ ਬਣਾਇਆ ਜਾਵੇ , ਇਸ ਗਰੁੱਪ ਵਿੱਚ ਜਿਲਾ ਪੱਧਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ, ਜਿਸ ਵਿੱਚ ਹਰ ਰੋਜ਼ ਦੀਆਂ ਗਤੀਵਿਧੀਆਂ ਸ਼ੇਅਰ ਕੀਤੀਆਂ ਜਾਣ ਅਤੇ ਕਿਸੇ ਵੀ ਥਾਂ ਤੇ ਬਿਮਾਰੀ ਦਾ ਬਰੇਕ ਆਊਟ ਹੋਣ ਦੀ ਸੂਰਤ ਵਿੱਚ ਗਰੁੱਪ ਵਿੱਚ ਸੁਨੇਹਾ ਪਾਇਆ ਜਾਵੇ ਤਾਂਜੋ ਸਾਰੇ ਆਪੋ ਆਪਣੇ ਵਿਭਾਗ ਨਾਲ ਸੰਬੰਧਿਤ ਕਾਰਵਾਈਆਂ ਕਰਨ ਲਈ ਤੁਰੰਤ ਸਰਗਰਮ ਹੋ ਸਕਣ।

ਡਾ ਦਵਿੰਦਰਜੀਤ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਵੱਲੋਂ ਹਦਾਇਤ ਕੀਤੀ ਗਈ ਹੈ ਕਿ ਸਕੂਲਾਂ ਦੇ ਵੱਡੇ ਬੱਚਿਆਂ ਨੂੰ ਡੇਂਗੂ ਮੱਛਰ ਦੇ ਲਾਰਵੇ ਦੀ ਪਹਿਚਾਣ ਕਰਵਾਈ ਜਾਵੇ ਅਤੇ ਉਹਨਾਂ ਨੂੰ ਆਪੋ ਆਪਣੇ ਘਰਾਂ ਦੇ ਆਲੇ ਦੁਆਲੇ ਲਾਰਵਾ ਲੱਭਣ ਲਈ ਪ੍ਰੇਰਿਤ ਕੀਤਾ ਜਾਵੇ ਇਸ ਕੰਮ ਵਿੱਚ ਸਫਲ ਹੋਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇ।  ਸਿਹਤ ਮੰਤਰੀ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਫੀਵਰ ਸਰਵੇ , ਫੋਗਿੰਗ, ਲਾਰਵਾ ਮਿਲਣ ਤੇ ਚਲਾਨਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜੀ ਲਿਆਂਦੀ ਜਾਵੇ ਤਾਂਕਿ ਆਮ ਲੋਕਾਂ ਨੂੰ ਇਹਨਾਂ ਮੌਸਮੀ ਬਿਮਾਰੀਆਂ ਤੋਂ ਬਚਾਇਆ ਜਾ ਸਕੇ।

ਇਸ ਮੌਕੇ ਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਨੀਤ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ ਈਸਾ ਸਿੰਗਲ, ਸਿਵਲ ਸਰਜਨ ਡਾ ਦਵਿੰਦਰਜੀਤ ਕੌਰ , ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ ,ਡਾਕਟਰ ਦੀਪਤੀ ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD