Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕਿਤਾਬਾਂ ’ਚੋਂ ਮਿਲਿਆ ਗਿਆਨ ਮਨੁੱਖ ਨੂੰ ਕਾਮਯਾਬੀ ਦੇ ਮੁਕਾਮ ’ਤੇ ਪਹੁੰਚਾਉਣ ਵਿਚ ਸਹਾਈ ਹੁੰਦਾ ਹੈ - ਵਿਧਾਇਕ ਬੁੱਧ ਰਾਮ

ਵਿਧਾਇਕ ਬੁੱਧ ਰਾਮ ਨੇ ਪਿੰਡ ਹੀਰੋਂ ਖੁਰਦ, ਅੱਕਾਂਵਾਲੀ ਅਤੇ ਕੁਲਰੀਆਂ ਵਿਖੇ ਸਥਾਪਿਤ ਲਾਇਬਰੇਰੀਆਂ ਦਾ ਉਦਘਾਟਨ ਕੀਤਾ

Principal Budh Ram, AAP, Aam Aadmi Party, Aam Aadmi Party Punjab, AAP Punjab, Paramvir Singh, DC Mansa, Deputy Commissioner Mansa

5 Dariya News

5 Dariya News

5 Dariya News

ਬੁਢਲਾਡਾ/ਮਾਨਸਾ , 23 Jul 2024

Last updated on: Jul 23, 2024, 00:00 IST

ਕਿਤਾਬਾਂ ’ਚੋਂ ਮਿਲਿਆ ਗਿਆਨ ਸਾਡੇ ਜੀਵਨ ਦੀ ਦਿਸ਼ਾ ਤੇ ਦਸ਼ਾ ਬਦਲ ਦਿੰਦਾ ਹੈ। ਕਿਤਾਬੀ ਗਿਆਨ ਹੀ ਮਨੁੱਖ ਨੂੰ ਕਿਸੇ ਮੁਕਾਮ ’ਤੇ ਪਹੁੰਚਾਉਣ ਵਿਚ ਅਗਵਾਈ ਕਰਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਪ੍ਰਿੰਸੀਪਲ ਬੁੱਧ ਰਾਮ ਨੇ ਬੁਢਲਾਡਾ ਹਲਕੇ ਦੇ ਪਿੰਡਾਂ ਹੀਰੋਂ ਖੁਰਦ, ਅੱਕਾਂਵਾਲੀ ਅਤੇ ਕੁੱਲਰੀਆਂ ਵਿੱਚ ਬਣੀਆਂ ਆਧੁਨਿਕ ਲਾਇਬਰੇਰੀਆਂ ਪਿੰਡ ਵਾਸੀਆਂ ਨੂੰ ਸਮਰਪਿਤ ਕਰਨ ਮੌਕੇ ਕੀਤਾ।

ਵਿਧਾਇਕ ਬੁੱਧ ਰਾਮ ਨੇ ਦੱਸਿਆ ਕਿ ਇੰਨ੍ਹਾਂ ਲਾਇਬਰੇਰੀਆਂ ਲਈ ਪ੍ਰਤੀ ਲਾਇਬਰੇਰੀ 10 ਲੱਖ 67 ਹਜ਼ਾਰ ਰੁਪੈ ਦੇ ਵਿਸ਼ੇਸ਼ ਫੰਡ ਮੁੱਖ ਮੰਤਰੀ ਪੰਜਾਬ, ਸ੍ਰ. ਭਗਵੰਤ ਮਾਨ ਵੱਲੋਂ ਜਾਰੀ ਕਰਵਾਏ ਗਏ ਸਨ, ਜਿੰਨ੍ਹਾਂ ਦੇ ਵਿਸ਼ੇਸ ਡਿਜ਼ਾਈਨ ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੀ ਨਿਗਰਾਨੀ ਹੇਠ ਤਿਆਰ ਕਰਵਾਏ ਗਏ ਹਨ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਲਾਇਬਰੇਰੀਆਂ ਵਿੱਚ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ਅਤੇ ਸਾਹਿਤ ਭੇਜਿਆ ਗਿਆ ਹੈ, ਜਿਸ ਨਾਲ ਪਿੰਡਾਂ ਦੇ ਵਿਦਿਆਰਥੀਆਂ ਨੂੰ ਵੱਖ ਵੱਖ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਕਿਤਾਬਾਂ ਉਪਲੱਬਧ ਹੋਣਗੀਆਂ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ  ਲਾਇਬਰੇਰੀਆਂ ਖੋਲ੍ਹਣ ਦਾ ਮਕਸਦ ਬੱਚਿਆਂ, ਨੌਜਵਾਨ ਲੜਕੇ ਲੜਕੀਆਂ ਅਤੇ ਸਾਹਿਤ ’ਚ ਰੁਚੀ ਰੱਖਣ ਵਾਲੇ ਲੋਕਾਂ ਨੂੰ ਕਿਤਾਬਾਂ ਨਾਲ ਜੋੜਨਾ ਹੈ ਤਾਂ ਜੋ ਉਹ ਹੋਰ ਵਿਸ਼ਿਆਂ ਦਾ ਵੀ ਕਿਤਾਬੀ ਗਿਆਨ ਹਾਸਲ ਕਰ ਸਕਣ, ਜਿਸ ਨਾਲ ਸਮਾਜ ਵਿੱਚ ਉੱਚੀ ਤੇ ਚੰਗੀ ਸੋਚ ਦੀ ਸਿਰਜਣਾ ਕੀਤੀ ਜਾ ਸਕੇ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਸ੍ਰ. ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਹਲਕਾ ਵਿਧਾਇਕ ਬੁੱਧ ਰਾਮ ਦੀ ਦੂਰ-ਅੰਦੇਸ਼ੀ ਸੋਚ ਸਦਕਾ ਜ਼ਿਲ੍ਹੇ ਦੇ ਪਿੰਡਾਂ ਵਿੱਚ ਲਾਇਬਰੇਰੀਆਂ ਦੀ ਸਥਾਪਨਾ ਹੋ ਰਹੀ ਹੈ, ਜਿਸ ਨਾਲ ਸਮਾਜ ਦੇ ਲੋਕ ਹੋਰ ਗਿਆਨ ਹਾਸਲ ਕਰਕੇ ਚੇਤਨ ਬੁੱਧੀ ਸਦਕਾ ਸਮਾਜ ਵਿੱਚ ਪੈਦਾ ਹੋਈਆਂ ਮਾੜੀਆਂ ਕੁਰੀਤੀਆਂ ਨੂੰ ਠੱਲ੍ਹ ਪਾ ਸਕਣਗੇ।

ਇਸ ਮੌਕੇ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਗੁਰਜਿੰਦਰ ਸਿੰਘ ਬੀ.ਡੀ.ਪੀ.ਓ. ਬੁਢਲਾਡਾ, ਰਣਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਬਰੇਟਾ, ਬੋਹਾ, ਰਮਨ ਗੁੜੱਦੀ ਜਿਲ੍ਹਾ ਪ੍ਰਧਾਨ ਯੂਥ ਵਿੰਗ, ਜਸਪਾਲ ਸਿੰਘ ਹੀਰੋਂ ਖੁਰਦ ਜੁਆਇੰਟ ਸਕੱਤਰ ਯੂਥ ਵਿੰਗ, ਸਰਪੰਚ ਰਾਜਵੀਰ ਸਿੰਘ ਕੁੱਲਰੀਆਂ, ਕੇਵਲ ਸ਼ਰਮਾ ਬਰੇਟਾ, ਨੈਬ ਸਿੰਘ, ਚਮਕੌਰ ਸਿੰਘ, ਬਲਦੇਵ ਸਿੰਘ ਅੱਕਾਂਵਾਲੀ ਤੋਂ ਇਲਾਵਾ ਪਿੰਡ ਅੱਕਾਂਵਾਲੀ, ਹੀਰੋਂ ਖੁਰਦ, ਕੁੱਲਰੀਆਂ ਦੇ ਪਿੰਡ ਨਿਵਾਸੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 

Tags: Principal Budh Ram , AAP , Aam Aadmi Party , Aam Aadmi Party Punjab , AAP Punjab , Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD