Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਾਨਸਾ ਪੁਲਿਸ ਵੱਲੋ ਅੰਨੇ੍ਹ ਕਤਲ ਦੀ ਗੁੱਥੀ ਨੂੰ ਕੁੱਝ ਘੰਟਿਆ ਵਿੱਚ ਸੁਲਝਾ ਕੇ ਦੋਸ਼ੀ ਕੀਤੇ ਕਾਬੂ

Crime News Punjab, Punjab Police, Police, Crime News, Mansa Police, Mansa

Web Admin

Web Admin

5 Dariya News

ਮਾਨਸਾ , 23 Jul 2024

Last updated on: Jul 23, 2024, 00:00 IST

ਸ੍ਰ: ਮਨਮੋਹਨ ਸਿੰਘ ਅੋਲਖ, ਪੀ.ਪੀ.ਐਸ ਕਪਤਾਨ ਪੁਲਿਸ (ਇੰਨਵੈ) ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  21 ਅਤੇ 22 ਜੁਲਾਈ 2024 ਦੀ ਦਰਮਿਆਨੀ ਰਾਤ ਨੂੰ ਪਿੰਡ ਫੁੱਲੂਵਾਲਾ ਡੋਗਰਾ ਵਿਖੇ ਨਾ-ਮਲੂਮ ਵਿਅਕਤੀਆਂ ਵੱਲੋਂ ਤੇਜ ਹਥਿਆਰਾਂ ਨਾਲ ਕੀਤੇ ਕਤਲ ਦੀ ਗੁੱਥੀ ਨੂੰ ਕੁੱਝ ਹੀ ਘੰਟਿਆ ਵਿੱਚ ਸੁਲਝਾਉਣ ਵਿੱਚ ਮਾਨਸਾ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ ਅਤੇ ਮੁੱਕਦਮੇ ਨੂੰ ਟਰੇਸ ਕਰਕੇ ਦੋਨੋਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਸਮੇਂ ਵਰਤਿਆ ਹਥਿਆਰ ਲੱਕੜੀ ਦੀ ਬਾਲੀ (ਕੜੀ) ਬਰਾਮਦ ਕੀਤੀ ਗਈ ਹੈ।

ਸ੍ਰ: ਮਨਮੋਹਨ ਸਿੰਘ ਅੋਲਖ, ਕਪਤਾਨ ਪੁਲਿਸ (ਇੰਨਵੈ.) ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸਿਟੀ ਬੁਢਲਾਡਾ ਕੋਲ ਲਖਵੀਰ ਸਿੰਘ ਪੁੱਤਰ ਲਾਭ ਸਿੰਘ ਵਾਸੀ ਫੁੱਲੂਵਾਲਾ ਡੋਗਰਾ ਨੇ ਬਿਆਨ ਦਰਜ ਕਰਵਾਇਆ ਕਿ 21 ਜੁਲਾਈ 2024 ਨੂੰ ਉਸ ਦੇ ਪਿਤਾ ਲਾਭ ਸਿੰਘ ਘਰ ਦੇ ਬਾਹਰ ਗੇਟ ਸੜਕ ਕੋਲ ਸੁੱਤੇ ਹੋਏ ਸਨ ਤਾਂ ਜਦੋ 22 ਜੁਲਾਈ 2024 ਦੀ ਸਵੇਰ ਨੂੰ ਮੁੱਦਈ ਦੀ ਮਾਤਾ ਸੁਖਪਾਲ ਕੌਰ ਆਪਣੇ ਪਤੀ ਲਾਭ ਸਿੰਘ (57 ਸਾਲ) ਨੂੰ ਉਠਾਉਣ ਗਈ, ਤਾਂ ਉਸ ਨੇ ਦੇਖਿਆ ਕਿ ਉਸਦੇ ਪਤੀ ਦਾ ਰਾਤ ਨੂੰ ਨਾ-ਮਾਲੂਮ ਵਿਅਕਤੀਆਂ ਵੱਲੋਂ ਤੇਜਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਸੀ। 

ਜਿਸ ’ਤੇ ਮੁੱਖ ਅਫ਼ਸਰ ਥਾਣਾ ਵੱਲੋ ਲਖਵੀਰ ਸਿੰਘ ਦੇ ਬਿਆਨ ’ਤੇ ਮੁ.ਨੰ.161 ਮਿਤੀ 20.07.2024 ਅ/ਧ 103,3(5)2NS ਥਾਣਾ ਸਿਟੀ ਬੁਢਲਾਡਾ ਬਰਖਿਲਾਫ ਨਾ-ਮਲੂਮ ਵਿਅਕਤੀਆਂ ਦੇ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਂਦੀ। ਸ੍ਰ: ਨਾਨਕ ਸਿੰਘ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰ: ਮਨਮੋਹਨ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈ.) ਮਾਨਸਾ ਅਤੇ ਮਨਜੀਤ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ ਸ.ਡ. ਬੁਢਲਾਡਾ ਵੱਲੋ ਅਗਵਾਈ ਕਰਦੇ ਹੋਏ ਮੁੱਖ ਅਫ਼ਸਰ ਥਾਣਾ ਸਿਟੀ ਬੁਢਲਾਡਾ ਵੱਲੋਂ ਮੁੱਕਦਮੇ ਦੀ ਤਫਤੀਸ਼ ਨੂੰ ਵਿਗਿਆਨਿਕ ਅਤੇ ਤਕਨੀਕੀ ਢੰਗਾਂ ਨਾਲ ਅੱਗੇ ਵਧਾਉਂਦੇ ਹੋਏ ਮੁੱਕਦਮੇ ਨੂੰ ਟਰੇਸ ਕਰਕੇ ਅਮਨਦੀਪ ਕੌਰ ਪਤਨੀ ਬਲਦੀਪ ਸਿੰਘ, ਮਨਦੀਪ ਸਿੰਘ ਪੁੱਤਰ ਰਮੇਸ਼ ਕੁਮਾਰ ਵਾਸੀ ਫੁੱਲੂਵਾਲਾ ਡੋਗਰਾ ਨੂੰ ਮੁੱਕਦਮਾ ਹਜ਼ਾ ਵਿੱਚ ਨਾਮਜ਼ਦ ਕੀਤਾ ਗਿਆ। ਦੋਨੋ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। 

ਮਨਦੀਪ ਸਿੰਘ ਉਰਫ ਭੂਸ਼ਣ ਪਾਸਂੋ ਵਾਰਦਾਤ ਵਿੱਚ ਵਰਤਿਆ ਹਥਿਆਰ ਲੱਕੜ ਦੀ ਬਾਲੀ (ਕੜੀ) ਬਰਾਮਦ ਕਰਵਾਈ ਗਈ ਹੈ। ਮੁੱਢਲੀ ਤਫਤੀਸ਼ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਮ੍ਰਿਤਕ ਲਾਭ ਸਿੰਘ ਦੀ ਨੂੰਹ ਅਮਨਦੀਪ ਕੌਰ ਜਿਸ ਦੇ ਮਨਦੀਪ ਸਿੰਘ ਪੁੱਤਰ ਰਮੇਸ਼ ਕੁਮਾਰ ਵਾਸੀ ਫੁੱਲੂਵਾਲਾ ਡੋਗਰਾ ਨਾਲ 3-4 ਸਾਲ ਤੋ ਨਜ਼ਾਇਜ ਸਬੰਧ ਸੀ। ਮ੍ਰਿਤਕ ਲਾਭ ਸਿੰਘ ਜੋ ਐਲ.ਆਈ.ਸੀ. ਵਿੱਚ ਨੌਕਰੀ ਕਰਦਾ ਸੀ, ਜਿਸ ਦੀ 31 ਜੁਲਾਈ 2024 ਨੂੰ ਰਿਟਾਇਰਮੈਂਟ ਸੀ। 

ਅਮਨਦੀਪ ਕੌਰ ਮਹਿਸੂਸ ਕਰਦੀ ਸੀ ਕਿ ਉਸ ਦਾ ਸਹੁਰਾ ਰਿਟਾਇਰਮੈਂਟ ਤੋਂ ਬਾਅਦ ਉਸ ਦੇ ਅਤੇ ਮਨਦੀਪ ਸਿੰਘ ਦੇ ਸਬੰਧਾ ਵਿਚਕਾਰ ਅੜਿੱਕਾ ਹੋਵੇਗਾ। ਇਹ ਅੜਿੱਕਾ ਦੂਰ ਕਰਨ ਲਈ ਮਿਤੀ 21 ਅਤੇ 22 ਜੁਲਾਈ 2024 ਦੀ ਦਰਮਿਆਨੀ ਰਾਤ ਨੂੰ ਅਮਨਦੀਪ ਕੌਰ ਨੇ ਆਪਣੇ ਸਹੁਰਾ ਲਾਭ ਸਿੰਘ ਦੇ ਬਾਹਰ ਸੁੱਤਾ ਹੋਣ ਬਾਰੇ ਮਨਦੀਪ ਸਿੰਘ ਨੂੰ ਦੱਸ ਦਿੱਤਾ। ਸ੍ਰ: ਮਨਮੋਹਨ ਸਿੰਘ ਪੀ.ਪੀ.ਐਸ. ਕਪਤਾਨ ਪੁਲਿਸ (ਇੰਨਵੈ.) ਮਾਨਸਾ ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।    

 

Tags: Crime News Punjab , Punjab Police , Police , Crime News , Mansa Police , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD