Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ ਵਿਖੇ ਛੇਤੀ ਹੀ ਬਣਾਇਆ ਜਾਵੇਗਾ ਸਕੂਲ ਆਫ ਹੈਪੀਨੈੱਸ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

ਸਕੂਲ ਆਫ ਐਮੀਨੈਂਸ ਵਿਦਿਆਰਥੀਆਂ ਦਾ ਉਜਵਲ ਕੈਰੀਅਰ ਬਣਾਉਣ ਵਿੱਚ ਹੋਣਗੇ ਸਹਾਈ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਖਮਾਣੋਂ/ਫ਼ਤਹਿਗੜ੍ਹ ਸਾਹਿਬ , 23 Jul 2024

Last updated on: Jul 23, 2024, 00:00 IST

ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਜੋ ਇਤਿਹਾਸਕ ਫੈਸਲੇ ਕੀਤੇ ਹਨ ਉਨ੍ਹਾਂ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਕਾਫੀ ਲਾਭ ਪਹੁੰਚੇਗਾ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਿੱਚ ਸਕੂਲ ਆਫ ਐਮੀਨੈਂਸ ਕਾਫੀ ਸਹਾਈ ਸਿੱਧ ਹੋਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪਿੰਡ ਮਨੈਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਦੌਰਾ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਆਧੁਨਿਕ ਢੰਗ ਤਰੀਕਿਆਂ ਨਾਲ ਪੜ੍ਹਾਈ ਕਰਵਾਈ ਜਾ ਰਹੀ ਹੈ ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਪਣੇ ਜੀਵਨ ਵਿੱਚ ਹੋਰ ਵਧੇਰੇ ਤਰੱਕੀ ਕਰਕੇ ਵੱਡੀਆਂ ਅਸਾਮੀਆਂ ਤੇ ਪਹੁੰਚਣਗੇ। ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ੇਰਗਿੱਲ ਅੱਜ ਸਿੱਖਿਆ ਵਿਭਾਗ ਵੱਲੋਂ ਮਨਾਏ ਜਾ ਰਹੇ ਸਿੱਖਿਆ ਸਪਤਾਹ, ਮਿਸ਼ਨ ਸਮਰੱਥ ਅਤੇ ਹੋਰ ਗਤੀਵਿਧੀਆਂ ਦਾ ਜਾਇਜ਼ਾ ਲੈਣ ਲਈ ਸਰਕਾਰੀ ਪ੍ਰਾਇਮਰੀ ਸਕੂਲ ਮਨੈਲਾ ਵਿਖੇ ਪਹੁੰਚੇ ਸਨ ਜਿਥੇ ਉਨ੍ਹਾਂ ਸਕੂਲ ਨੂੰ ਸਕੂਲ ਆਫ ਹੈਪੀਨੈੱਸ ਬਣਾਉਣ ਲਈ ਸਕੂਲ ਸਟਾਫ ਅਤੇ ਸਕੂਲ ਮੈਨੇਜਮੈਂਟ ਕਮੇਟੀ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸਕੂਲ ਦੇ ਐਜੂਕੇਸ਼ਨਲ ਪਾਰਕ , ਮਿਡ ਡੇਅ ਮੀਲ , ਲਾਇਬਰੇਰੀ ਅਤੇ ਵੱਖ ਵੱਖ ਕਲਾਸਾਂ ਵਿੱਚ ਜਾ ਕੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਬੱਚਿਆਂ ਦੀਆਂ ਕਾਪੀਆਂ ਦੇਖੀਆ ਗਈਆਂ ਬੱਚਿਆਂ ਦੀ ਸ਼ਲਾਘਾ ਵੀ ਕੀਤੀ। 

ਉਨ੍ਹਾਂ ਸਕੂਲ ਦੇ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਕਰਵਾਈ ਜਾ ਰਹੀ ਮਿਹਨਤ ਦੀ ਵੀ ਭਰਪੂਰ ਸ਼ਲਾਘਾ ਕੀਤੀ। ਸ਼੍ਰੀਮਤੀ ਸ਼ੇਰਗਿੱਲ ਨੇ ਕੌਮੀ ਪੁਰਸਕਾਰ ਵਿਜੇਤਾ ਅਧਿਆਪਕ ਜਗਤਾਰ ਮਨੈਲਾ ਦੇ ਨਾਲ ਮਨੈਲਾ ਸਕੂਲ ਵਿਖੇ ਸਕੂਲ ਆਫ ਹੈਪੀਨੈਸ ਦੀ ਨਵੀਂ ਬਣਨ ਵਾਲੀ ਇਮਾਰਤ ਦੇ ਨਕਸ਼ੇ ਬਾਰੇ ਵੀ ਗੱਲਬਾਤ ਕੀਤੀ ਗਈ ਅਤੇ ਦੱਸਿਆ ਕਿ ਸਕੂਲ ਵਿੱਚ ਛੇਤੀ ਹੀ ਨਵੀ. ਇਮਾਰਤ ਦਾ ਕੰਮ ਸ਼ੁਰੂ ਹੋ ਰਿਹਾ ਹੈ। 

ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆ ਨੂੰ ਸਮੇਂ ਦਾ ਹਾਣੀ ਬਣਾਉਣ ਵਾਸਤੇ ਪੂਰੀ ਲਗਨ ਤੇ ਇਮਾਨਦਾਰੀ ਨਾਲ ਆਪਣੇ ਫਰਜ਼ਾਂ ਦੀ ਪੂਰਤੀ ਕੀਤੀ ਜਾਵੇ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜਿੰਦਗੀ ਦੇ ਹਰੇਕ ਖੇਤਰ ਵਿੱਚ ਜੇਤੂ ਰਹਿ ਸਕਣ।

ਇਸ ਮੌਕੇ ਸਕੂਲ ਇੰਚਾਰਜ ਸ਼੍ਰੀਮਤੀ ਭੁਪਿੰਦਰ ਕੌਰ ਨੇ ਸਮੂਹ ਸਟਾਫ ਵੱਲੋਂ ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਐਸ.ਡੀ.ਐਮ ਖਮਾਣੋ ਸ੍ਰੀ ਮਤੀ ਮਨਰੀਤ ਰਾਣਾ , ਬੀ.ਡੀ.ਪੀ.ਓ. ਪਰਮਵੀਰ ਕੌਰ ਬਰਾੜ, ਨਾਇਬ ਤਹਿਸੀਲਦਾਰ ਸ੍ਰੀ ਗੁਰਦੀਪ ਸਿੰਘ, ਨੰਬਰਦਾਰ ਗੁਰਦੇਵ ਸਿੰਘ , ਪੰਚਾਇਤ ਸੈਕਟਰੀ ਮਨਜੀਤ ਸਿੰਘ ਤੋ ਇਲਾਵਾ ਪੰਤਵੰਤੇ ਸੱਜਣ ਹਾਜ਼ਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD