Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਗੰਭੀਰਤਾ ਨਾਲ ਕਰ ਰਹੇ ਕੰਮ : ਵਿਧਾਇਕ ਰੁਪਿੰਦਰ ਸਿੰਘ ਹੈਪੀ

ਜਨ ਸੁਵਿਧਾ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਮਿਲ ਰਹੀਆਂ ਨੇ ਸਾਰੀਆਂ ਸੇਵਾਵਾਂ : ਡਿਪਟੀ ਕਮਿਸ਼ਨਰ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab, Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib, Bhagwant Mann Sarkar Tuhade Dwar

Web Admin

Web Admin

5 Dariya News

ਮਨੈਲਾ/ਫ਼ਤਹਿਗੜ੍ਹ ਸਾਹਿਬ , 23 Jul 2024

Last updated on: Jul 23, 2024, 00:00 IST

ਜਦੋਂ ਤੋਂ ਸ. ਭਗਵੰਤ ਸਿੰਘ ਮਾਨ ਨੇ ਸੂਬੇ ਦੇ ਮੁੱਖ ਮੰਤਰੀ ਵਜੋਂ ਜਿੰਮੇਵਾਰੀ ਸੰਭਾਲੀ ਹੈ ਉਦੋਂ ਤੋਂ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹਿੱਤਾਂ ਨੂੰ ਮੋਹਰੀ ਰੱਖ ਕੇ ਲੋਕਾਂ ਦੇ ਮਸਲੇ ਹੱਲ ਕੀਤੇ ਜਾ ਰਹੇ ਹਨ ਤਾਂ ਜੋ ਆਮ ਆਦਮੀ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡ ਮਨੈਲਾ ਵਿਖੇ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪੂਰੀ ਗੰਭੀਰਤਾ ਨਾਲ ਲੋਕਾਂ ਦੇ ਮਸਲੇ ਹੱਲ ਕਰਨ ਲਈ ਕੰਮ ਕਰ ਰਹੇ ਹਨ ਕਿਉਂਕਿ ਸਾਡੀ ਸਰਕਾਰ ਨੇ ਹਮੇਸ਼ਾਂ ਤੋਂ ਲੋਕ ਮਸਲਿਆਂ ਦੇ ਹੱਲ ਨੂੰ ਤਰਜ਼ੀਹ ਦਿੱਤੀ ਹੈ। ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਹੋਇਆ ਹੈ ਕਿ 90 ਫੀਸਦੀ ਘਰਾਂ ਦਾ ਬਿਜਲੀ ਬਿਲ ਜੀਰੋ ਆਇਆ ਹੈ ਜਿਸ ਦਾ ਆਮ ਲੋਕਾਂ ਨੂੰ ਵੱਡਾ ਲਾਭ ਮਿਲਿਆ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 43 ਹਜ਼ਾਰ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਅਤੇ ਰਿਸ਼ਵਤ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜਿਸ ਤੋਂ ਸਾਬਤ ਹੁੰਦਾ ਹੈ ਕਿ ਮੁੱਖ ਮੰਤਰੀ ਪੰਜਾਬ ਇੱਕ ਇਮਾਨਦਾਰ ਤੇ ਪੰਜਾਬ ਹਿਤੈਸ਼ੀ ਸਖਸ਼ੀਅਤ ਦੇ ਮਾਲਕ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਕਾਫੀ ਲਾਭ ਪਹੁੰਚ ਰਿਹਾ ਹੈ ਅਤੇ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਹੋ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਪਹਿਲਾਂ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ ਪ੍ਰੰਤੂ ਹੁਣ ਪਿੰਡਾਂ ਵਿੱਚ ਜਨ ਸੁਵਿਧਾ ਕੈਂਪ ਲਗਾ ਕੇ ਲੋਕਾਂ ਦੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਫੌਰੀ ਹੱਲ ਕਰਨ ਵਾਸਤੇ ਜ਼ਿਲ੍ਹਾ ਪੱਧਰ ਤੇ ਸੀ.ਐਮ. ਵਿੰਡੋ ਤੇ ਮੁੱਖ ਮੰਤਰੀ ਸਹਾਇਤਾ ਕੇਂਦਰ ਸਥਾਪਤ ਕੀਤਾ ਗਿਆ ਹੈ ਤਾਂ ਜੋ ਲੋਕਾਂ ਦੀਆਂ ਸ਼ਿਕਾਇਤਾਂ ਦਾ ਜ਼ਿਲ੍ਹਾ ਪੱਧਰ ਤੇ ਫੌਰੀ ਨਿਪਟਾਰਾ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਰੇਕ ਮੰਗਲਵਾਰ ਤੇ ਸ਼ੁਕਰਵਾਰ ਨੂੰ ਵੱਖ-ਵੱਖ ਪਿੰਡਾਂ ਵਿੱਚ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਅਤੇ ਹਰੇਕ ਵੀਰਵਾਰ ਨੂੰ ਉਹ ਖੁਦ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਉਨ੍ਹਾਂ ਦਾ ਨਿਪਟਾਰਾ ਕਰ ਰਹੇ ਹਨ। ਇਸ ਮੌਕੇ ਵਿਧਾਇਕ ਹੈਪੀ ਤੇ ਡੀ.ਸੀ. ਸ਼ੇਰਗਿੱਲ ਨੇ ਲੋਕਾਂ ਦੀਆਂ ਸ਼ਿਕਾਇਤਾਂ ਵੀ ਸੁਣੀਆਂ। ਇਸ ਜਨ ਸੁਵਿਧਾ ਕੈਂਪ ਦੌਰਾਨ 48  ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਈਸ਼ਾ ਸਿੰਗਲ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਬਲਾਕ ਵਿਕਾਸ ਤੇ ਪੰਚਾਇਤ ਅਫਸਰ ਖਮਾਣੋਂ ਸ਼੍ਰੀਮਤੀ ਪਰਮਵੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਲੋਕ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab , Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD