Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਚ ਵਿਸ਼ੇਸ ਲੋਕ ਸੁਵਿਧਾ ਕੈਂਪ

ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹੂਲਤਾਂ ਤੋ ਵਾਝਾਂ ਨਹੀ ਰਹਿਣ ਦਿੱਤਾ ਜਾਵੇਗਾ- ਡਿਪਟੀ ਕਮਿਸ਼ਨਰ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Sharma, Bhagwant Mann Sarkar Tuhade Dwar

Web Admin

Web Admin

5 Dariya News

ਮਲੋਟ , 24 Jul 2024

Last updated on: Jul 24, 2024, 00:00 IST

ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਬੇੜਾ ਕਰਨ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਖੇ ਵਿਸ਼ੇਸ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਇਸ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਇਸ ਮੁਹਿੰਮ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਹੋ ਸਕੇ। 

ਉਹਨਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਾ ਲਗਾਣੇ ਪੈਣ ਅਤੇ ਇਸ ਮੁਹਿੰਮ ਤਹਿਤ ਉਹਨਾਂ ਦਾ ਕੀਮਤੀ ਸਮਾਂ ਵੀ ਬਰਬਾਦ ਨਾ ਹੋਣ ਦੇ ਨਾਲ ਨਾਲ ਉਹਨਾਂ ਦੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਇਸ ਕੈਂਪ ਵਿਚ ਪਿੰਡ ਵਾਸੀਆਂ ਨੇ ਸਮੁਲਿਅਤ ਕਰਕੇ ਆਪਣੇ ਸਰਕਾਰੀ ਕੰਮ ਕਰਵਾਏ, ਕੈਂਪ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਡੈਕਸ ਲਗਾਕੇ ਪਿੰਡ ਵਾਸੀਆਂ ਦੇ ਸਰਕਾਰੀ ਕੰਮ ਕੀਤੇ ਅਤੇ ਨਾਲ ਹੀ ਉਹਨਾਂ ਦੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਇਆ। ਇਸ ਮੌਕੇ ਪਿੰਡ ਵਾਸੀਆਂ ਨੇ ਪਿੰਡ ਦੇ ਸਾਝੇਂ ਮਸਲੇ ਜਿਵੇਂ ਪੀਣ ਵਾਲੇ ਪਾਣੀ ਦੀ ਸਮੱਸਿਆ, ਛੱਪੜ ਦੀ ਸਾਫ ਸਫਾਈ ਅਤੇ ਪਾਣੀ ਦੀ ਨਿਕਾਸੀ ਲਈ ਪੱਕੇ ਪੁੱਲ ਦੀ ਵਿਵਸਥਾ ਸਬੰਧੀ ਜਾਣੂ ਕਰਵਾਇਆ ਅਤੇ ਡਿਪਟੀ ਕਮਿਸ਼ਨਰ ਨੇ ਮੋਕੇ ਤੇ ਹਾਜਰ ਸਬੰਧਤ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਅੰਦਰ ਇਹਨਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਹਦਾਇਤ ਕੀਤੀ।

ਕੈਂਪ ਵਿਚ ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਨੂੰ ਇਕ ਇਕ ਕਰਕੇ ਆਪਣੀਆਂ ਨਿਜੀ ਮੁਸ਼ਕਿਲਾਂ ਸਬੰਧੀ ਅਰਜੀਆਂ ਦੇ ਕੇ ਜਾਣੂ ਕਰਵਾਇਆ ਅਤੇ ਜਾਇਜ਼ ਮੁਸਕਿਲਾਂ ਦਾ ਮੋਕੇ ਤੇ ਹੀ ਹੱਲ ਕੀਤਾ ਗਿਆ। ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਵਾਤਾਵਰਣ ਨੂੰ ਹਰ੍ਹਾ ਭਰ੍ਹਾ ਰੱਖਣ ਲਈ ਪਿੰਡ ਵਾਸੀਆਂ ਨੂੰ ਪੌਦਿਆਂ ਦੀ ਵੰਡ ਵੀ ਕੀਤੀ ਅਤੇ ਅਪੀਲ ਕੀਤੀ ਕੀਤੀ ਸਾਨੂੰ ਸਾਰਿਆਂ ਨੂੰ ਵਾਤਾਵਰਣ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹਿਦੇ ਹਨ।

ਇਸ ਮੌਕੇ ਡਾ. ਸੰਜੀਵ ਸਰਮਾਂ ਐਸ.ਡੀ.ਐਮ ਮਲੋਟ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਸਹਿਬਾਨ ਅਤੇ ਪਿੰਡ ਦੇ ਪਤਵੰਤੇ ਵਿਅਕਤੀ ਮੌਜੂਦ ਸਨ।

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Sharma , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD