Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਹਰ ਵਾਰ ਦੀ ਤਰ੍ਹਾਂ ਉਤਸ਼ਾਹ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ

Paramvir Singh, DC Mansa, Deputy Commissioner Mansa

5 Dariya News

5 Dariya News

5 Dariya News

ਮਾਨਸਾ , 24 Jul 2024

Last updated on: Jul 24, 2024, 00:00 IST

ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ 15 ਅਗਸਤ 2024 ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਇਸ ਸਾਲ ਵੀ ਸਥਾਨਕ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਦਾ ਮੰਤਵ ਆਜ਼ਾਦੀ ਦੇ ਜਸ਼ਨ ਨੂੰ ਤਾਜ਼ਾ ਕਰਨ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ’ਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ, ਯੋਧਿਆਂ ਅਤੇ ਆਜ਼ਾਦੀ ਘੁਲਾਈਆਂ ਨੂੰ ਯਾਦ ਕਰਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਾ ਹੈ। 

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਆਪੋ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਮਾਂ ਰਹਿੰਦਿਆਂ ਜ਼ਿਲ੍ਹਾ ਪੱਧਰੀ ਸਮਾਗਮ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਆਜ਼ਾਦੀ ਸਮਾਗਮ ਵਿਚ ਆਉਣ ਵਾਲੇ ਲੋਕਾਂ ਲਈ ਟਰੈਫਿਕ ਰੂਟ ਬਣਾਇਆ ਜਾਵੇ ਅਤੇ ਪਾਰਕਿੰਗ ਲਈ ਪਹਿਲਾਂ ਹੀ ਥਾਵਾਂ ਨਿਸ਼ਚਤ ਕੀਤੀਆਂ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਟਰੈਫਿਕ ਦੀ ਸਮੱਸਿਆ ਪੇਸ਼ ਨਾ ਆਵੇ। 

ਇਸ ਤੋਂ ਇਲਾਵਾ ਸਾਰੇ ਸੁਰੱਖਿਆ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਰਿਹਰਸਲ ਤੇ ਸਮਾਗਮ ਵਾਲੇ ਦਿਨ ਐਂਬੂਲੈਸ ਤੇ ਡਾਕਟਰੀ ਟੀਮਾਂ ਦਾ ਖਾਸ ਪ੍ਰਬੰਧ ਕਰਨ ਲਈ ਕਿਹਾ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰ ’ਚ ਵੱਖ-ਵੱਖ ਸਜਾਵਟੀ ਗੇਟ ਬਣਾਉਣ ਤੇ ਚੌਂਕਾਂ ਦੀ ਸਜਾਵਟ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਟੇਜ ਦੀ ਸਜਾਵਟ, ਬੈਰੀਕੇਡਿੰਗ, ਸਾਫ਼ ਪੀਣ ਵਾਲੇ ਪਾਣੀ ਤੇ ਸਾਫ਼-ਸਫ਼ਾਈ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਆਰਜੀ ਪਖਾਨਿਆਂ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ। 

ਉਨ੍ਹਾਂ ਕਿਹਾ ਕਿ ਇਸ ਮੌਕੇ ਫਾਇਰ ਬ੍ਰਿਗੇਡ ਵੀ ਮੌਜੂਦ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਸਕੂਲੀ ਵਿਦਿਆਰਥੀਆਂ ਦੀ ਸਮਾਗਮ ਵਿਚ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਫੁੱਲ ਡਰੈੱਸ ਰਿਹਰਸਲ 13 ਅਗਸਤ, 2024 ਨੂੰ ਹੋਵੇਗੀ।

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD