Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਕੀਤੀ ਮੁਲਾਕਾਤ

ਹਲਕੇ ਦੀਆਂ ਮੁਸ਼ਕਿਲਾਂ ਤੋਂ ਕਰਵਾਇਆ ਜਾਣੂ

Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab, Sakshi Sawhney, DC Ludhiana, Ludhiana, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 24 Jul 2024

Last updated on: Jul 24, 2024, 00:00 IST

ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਦਿਆਂ ਆਪਣੇ ਹਲਕੇ ਦੇ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਡਿਪਟੀ ਕਮਿਸ਼ਨਰ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ। 

ਵਿਧਾਇਕ ਗਿਆਸਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਧਿਆਨ ਵਿੱਚ ਲਿਆਂਦਾ ਕਿ ਆਮ ਜਨਤਾ ਨੂੰ ਸਰਕਾਰੀ ਦਫ਼ਤਰਾਂ ਵਿੱਚ ਪ੍ਰਸ਼ਾਸ਼ਕੀ ਸੇਵਾਵਾਂ ਵਿੱਚ ਹੋਰ ਸੁਧਾਰ ਲਿਆਉਣ ਦੀ ਲੋੜ ਹੈ। ਇਸ ਤੋਂ ਇਲਾਵਾ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਰਹੇ ਵਿਕਾਸ ਕਾਰਜ਼ਾਂ ਸਬੰਧੀ ਵੀ ਗੱਲਬਾਤ ਕੀਤੀ ਅਤੇ ਕਿਹਾ ਇਨ੍ਹਾਂ ਕੰਮਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕਰਵਾਇਆ ਜਾਵੇ ਤਾਂ ਜੋ ਵਸਨੀਕ ਇਨ੍ਹਾਂ ਦਾ ਲਾਭ ਲੈ ਸਕਣ।

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦਿਆਂ ਅਨੁਸਾਰ ਪ੍ਰਸ਼ਾਸ਼ਕੀ ਸੇਵਾਵਾਂ ਘਰ ਦੇ ਬੂਹੇ 'ਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ 'ਸਰਕਾਰ ਤੁਹਾਡੇ ਦੁਆਰ' ਪਹਿਲਕਦਮੀ ਰਾਹੀਂ ਲੱਗ ਰਹੇ ਕੈਂਪਾਂ ਦਾ ਵਸਨੀਕ ਭਰਪੂਰ ਲਾਹਾ ਲੈ ਰਹੇ ਹਨ।

ਡਿਪਟੀ ਕਮਿਸ਼ਨਰ ਸਾਕਸ਼਼ੀ ਸਾਹਨੀ ਵਲੋਂ ਵੀ ਵਿਧਾਇਕ ਗਿਆਸਪੁਰਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਹੈ ਕਿ ਜਲਦ ਹੀ ਇਲਾਕਾ ਨਿਵਾਸੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦਾ ਢੁੱਕਵਾਂ ਹੱਲ ਕੱਢਿਆ ਜਾਵੇਗਾ।

 

Tags: Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab , Sakshi Sawhney , DC Ludhiana , Ludhiana , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD