Thursday, 23 July 2026

 

 

ਖ਼ਾਸ ਖਬਰਾਂ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

 

‘ਕੇਂਦਰੀ ਬਜਟ 2024-25 ਦੀਆਂ ਤਿਆਰੀਆਂ ਦਾ ਅੰਤਿਮ ਪੜਾਅ ਅੱਜ ਨਵੀਂ ਦਿੱਲੀ ਵਿੱਚ ‘ਰਵਾਇਤੀ ਹਲਵਾ ਸੈਰੇਮਨੀ’ ਦੇ ਨਾਲ ਸ਼ੁਰੂ ਹੋਇਆ

Nirmala Sitharaman, Pankaj Chaudhary, Bharatiya Janata Party, BJP

Web Admin

Web Admin

5 Dariya News

ਨਵੀਂ ਦਿੱਲੀ , 16 Jul 2024

Last updated on: Jul 16, 2024, 00:00 IST

ਕੇਂਦਰੀ ਬਜਟ 2024-25 ਤਿਆਰ ਕਰਨ ਦੀ ਪ੍ਰਕਿਰਿਆ ਦੇ ਅੰਤਿਮ ਪੜਾਅ ਨੂੰ ਰੇਖਾਂਕਿਤ ਕਰਨ ਵਾਲੀ ‘ਹਲਵਾ ਸੈਰੇਮਨੀ’ְ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲੇ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਅਤੇ ਕੇਂਦਰੀ ਵਿੱਤ ਰਾਜ ਮੰਤਰੀ ਸ਼੍ਰੀ ਪੰਕਜ ਚੌਧਰੀ ਦੀ ਮੌਜੂਦਗੀ ਵਿੱਚ ਆਯੋਜਿਤ ਕੀਤਾ ਗਿਆ। ਬਜਟ ਦੀ ਤਿਆਰੀ ਵਿੱਚ ਸ਼ਾਮਲ ਅਧਿਕਾਰੀਆਂ ਦੀ ‘ਲੌਕ-ਇਨ’ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਹਰ ਸਾਲ ‘ਰਵਾਇਤੀ ਹਲਵਾ ਸੈਰੇਮਨੀ’ ਆਯੋਜਿਤ ਕੀਤੀ ਜਾਂਦੀ ਹੈ। ਕੇਂਦਰੀ ਬਜਟ 2024-25 ਨੂੰ 23 ਜੁਲਾਈ, 2024 ਨੂੰ ਪੇਸ਼ ਕੀਤਾ ਜਾਵੇਗਾ।

ਸਲਾਨਾ ਵਿੱਤੀ ਵੇਰਵਾ (ਜਿਸ ਨੂੰ ਆਮ ਤੌਰ ‘ਤੇ ਬਜਟ ਦੇ ਰੂਪ ਵਿੱਚ ਜਾਣਿਆ ਜਾਂਦਾ ਹੈ), ਡਿਮਾਂਡ ਆਫ਼ ਗ੍ਰਾਂਟ, ਫਾਈਨਾਂਸ ਬਿਲ, ਆਦਿ ਸਹਿਤ ਸਾਰੇ ਕੇੰਦਰੀ ਬਜਟ ਦਸਤਾਵੇਜ਼ ਵੀ ‘ਕੇਂਦਰੀ ਬਜਟ ਮੋਬਾਈਲ ਐਪ’ ‘ਤੇ ਉਪਲਬਧ ਹੋਣਗੇ, ਤਾਕਿ ਡਿਜੀਟਲ ਸੁਵਿਧਾ ਦੇ ਸਭ ਤੋਂ ਸਰਲ ਰੂਪ ਦੀ ਵਰਤੋਂ ਕਰਕੇ ਬਜਟ ਦਸਤਾਵੇਜ਼ਾਂ ਨੂੰ ਸਾਂਸਦਾਂ ਅਤੇ ਆਮ ਜਨਤਾ ਨੂੰ ਬਿਨਾ ਕਿਸੇ ਪਰੇਸ਼ਾਨੀ ਦੇ ਸੁਲਭ ਕਰਵਾਇਆ ਜਾ ਸਕੇ। ਇਹ ਐਪ ਦੋ ਭਾਸ਼ਾਵਾਂ (ਅੰਗਰੇਜ਼ੀ ਅਤੇ ਹਿੰਦੀ) ਵਿੱਚ ਹੈ ਅਤੇ ਇਹ ਐਂਡ੍ਰਾਇਡ ਅਤੇ ਆਈਓਐੱਸ ਦੋਵਾਂ ਹੀ ਪਲੈਟਫਾਰਮਾਂ ‘ਤੇ ਉਪਲਬਧ ਹੋਵੇਗਾ। 

ਇਸ ਐਪ ਨੂੰ ਕੇਂਦਰੀ ਬਜਟ ਵੈੱਬ ਪੋਰਟਲ  (www.indiabudget.gov.in)  ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। 23 ਜੁਲਾਈ, 2024 ਨੂੰ ਸੰਸਦ ਵਿੱਚ ਕੇਂਦਰੀ ਵਿੱਤ ਮੰਤਰੀ ਦਾ ਬਜਟ ਭਾਸ਼ਣ ਪੂਰਾ ਹੋ ਜਾਣ ਦੇ ਬਾਅਦ ਹੀ ਸਾਰੇ ਬਜਟ ਦਸਤਾਵੇਜ਼ ਇਸ ਮੋਬਾਈਲ ਐਪ ‘ਤੇ ਉਪਲਬਧ ਹੋਣਗੇ। ਹਲਵਾ ਸਮਾਰੋਹ ਵਿੱਚ ਕੇਂਦਰੀ ਵਿੱਤ ਮੰਤਰੀ ਦੇ ਨਾਲ ਵਿੱਤ ਮੰਤਰਾਲੇ ਦੇ ਸਕੱਤਰ ਅਤੇ ਬਜਟ ਦੀ ਤਿਆਰੀ ਵਿੱਚ ਸ਼ਾਮਲ ਭਾਰਤ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀਗਣ ਵੀ ਮੌਜੂਦ ਸਨ।

ਇਸ ਸਮਾਰੋਹ ਦੌਰਾਨ ਕੇਂਦਰੀ ਵਿੱਤ ਮੰਤਰੀ ਨੇ ਬਜਟ ਪ੍ਰੈੱਸ ਦਾ ਵੀ ਮੁਆਇਨਾ ਕੀਤਾ ਅਤੇ ਬਜਟ ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਦੇ ਇਲਾਵਾ ਸਬੰਧਿਤ ਅਧਿਕਾਰੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਵੀ ਦਿੱਤੀਆਂ।

 

Tags: Nirmala Sitharaman , Pankaj Chaudhary , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD