Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਮਨਸੁਖ ਮਾਂਡਵੀਆ ਨੇ ਰਾਸ਼ਟਰੀ ਯੁਵਾ ਪੁਰਸਕਾਰ ਜੇਤੂਆਂ ਅਤੇ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ

ਮਾਈਭਾਰਤ ਪਲੇਟਫ਼ਾਰਮ ਨੂੰ ਹੋਰ ਜ਼ਿਆਦਾ ਯੁਵਾ-ਅਨੁਕੂਲ ਬਣਾਉਣ ਬਾਰੇ ਚਰਚਾ ਕੀਤੀ

Mansukh Mandaviya, Dr. Mansukh Mandaviya, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 17 Jul 2024

Last updated on: Jul 17, 2024, 00:00 IST

ਕੇਂਦਰੀ ਯੁਵਾ ਮਾਮਲੇ ਤੇ ਖੇਡ ਅਤੇ ਕਿਰਤ ਤੇ ਰੋਜ਼ਗਾਰ ਮੰਤਰੀ ਡਾ. ਮਨਸੁਖ ਮਾਂਡਵੀਆ ਨੇ ਅੱਜ ਨਵੀਂ ਦਿੱਲੀ ਵਿੱਚ ਰਾਸ਼ਟਰੀ ਯੁਵਾ ਪੁਰਸਕਾਰ ਜੇਤੂਆਂ ਅਤੇ ਰਾਸ਼ਟਰੀ ਸੇਵਾ ਯੋਜਨਾ (ਐੱਨਐੱਸਐੱਸ) ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕੀਤੀ। ਇਸ ਸੈਸ਼ਨ ਦਾ ਉਦੇਸ਼ ਇਨ੍ਹਾਂ ਨੌਜਵਾਨਾਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣਾ ਅਤੇ ਮਾਈਭਾਰਤ (MyBharat) ਪਲੇਟਫ਼ਾਰਮ ਨੂੰ ਬਿਹਤਰ ਬਣਾਉਣ ਲਈ ਰਣਨੀਤੀਆਂ 'ਤੇ ਚਰਚਾ ਕਰਨਾ ਸੀ ਤਾਂ ਜੋ ਇਹ ਭਾਰਤ ਦੇ ਨੌਜਵਾਨਾਂ ਲਈ ਵਧੇਰੇ ਪਹੁੰਚਯੋਗ ਅਤੇ ਲਾਭਦਾਇਕ ਬਣ ਸਕੇ। 

ਡਾ. ਮਾਂਡਵੀਆ ਨੇ ਗੱਲਬਾਤ ਦੀ ਸ਼ੁਰੂਆਤ ਪੁਰਸਕਾਰ ਜੇਤੂਆਂ ਦੇ ਅਸਾਧਾਰਨ ਯੋਗਦਾਨ ਨੂੰ ਸਵੀਕਾਰ ਕਰਦੇ ਹੋਏ ਕੀਤੀ, ਜੋ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਹਨ ਅਤੇ ਜਿਨ੍ਹਾਂ ਨੇ ਟਿਕਾਊ ਵਿਕਾਸ ਟੀਚਿਆਂ (ਐੱਸਡੀਜੀ), ਜਲਵਾਯੂ ਪਰਿਵਰਤਨ, ਸ਼ਹਿਰੀ ਯੋਜਨਾਬੰਦੀ, ਯੁਵਾ ਸਸ਼ਕਤੀਕਰਨ, ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੀ ਰੋਕਥਾਮ ਵਰਗੇ ਵਿਭਿੰਨ ਖੇਤਰਾਂ ਵਿੱਚ ਮਹੱਤਵਪੂਰਨ ਪ੍ਰਭਾਵ ਪਾਇਆ ਹੈ। 

ਉਨ੍ਹਾਂ ਨੇ ਰਾਸ਼ਟਰ ਦੇ ਮਜ਼ਬੂਤ ​​ਭਵਿੱਖ ਦੀ ਉਸਾਰੀ ਲਈ ਨੌਜਵਾਨ ਪ੍ਰਤਿਭਾਵਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਭਾਗੀਦਾਰਾਂ ਨੂੰ ਸੰਬੋਧਿਤ ਕਰਦੇ ਹੋਏ ਡਾ. ਮਾਂਡਵੀਆ ਨੇ ਕਿਹਾ, "ਭਾਰਤ ਦੇ ਨੌਜਵਾਨ ਸਾਡੇ ਭਵਿੱਖ ਦੇ ਨਿਰਣਾਇਕ ਹਨ ਅਤੇ ਮੈਂ ਉਨ੍ਹਾਂ ਨੂੰ ਸਸ਼ਕਤ ਕਰਨ ਲਈ ਸਾਡੀ ਸਮੂਹਿਕ ਯਾਤਰਾ ਨੂੰ ਲੈ ਕੇ ਉਤਸ਼ਾਹਿਤ ਹਾਂ।”ਚਰਚਾ ਦਾ ਇੱਕ ਮਹੱਤਵਪੂਰਨ ਹਿੱਸਾ ਮਾਈਭਾਰਤ ਪਲੇਟਫ਼ਾਰਮ 'ਤੇ ਨੌਜਵਾਨਾਂ ਦੀ ਰਚਨਾਤਮਕ ਸ਼ਮੂਲੀਅਤ ਦੇ ਰੂਪ ਵਿੱਚ ਨਵੀਨਤਾਕਾਰੀ ਅਤੇ ਸਹਿਯੋਗੀ ਵਿਚਾਰਾਂ 'ਤੇ ਕੇਂਦ੍ਰਿਤ ਸੀ।

ਡਾ. ਮਾਂਡਵੀਆ ਨੇ ਅਵਾਰਡ ਜੇਤੂਆਂ ਤੋਂ ਪਲੇਟਫ਼ਾਰਮ ਨੂੰ ਹੋਰ ਪ੍ਰਭਾਵੀ, ਜਾਣਕਾਰੀ ਅਧਾਰਿਤ ਅਤੇ ਲੁਭਾਵਾਂ ਬਣਾਉਣ ਬਾਰੇ ਸੁਝਾਅ ਮੰਗੇ। ਪੁਰਸਕਾਰ ਜੇਤੂਆਂ ਨੇ ਹੋਰ ਡਿਜ਼ੀਟਲ ਟੂਲਜ਼ ਨੂੰ ਸ਼ਾਮਲ ਕਰਨ, ਨੌਜਵਾਨਾਂ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਲਈ ਇਸ ਨੂੰ ਵੰਨ-ਸਟਾਪ ਹੱਲ ਬਣਾਉਣ ਅਤੇ ਚਾਹਵਾਨ ਨੌਜਵਾਨਾਂ ਨੂੰ ਮਾਰਗਦਰਸ਼ਨ ਕਰਨ ਲਈ ਸਲਾਹਕਾਰ ਅਤੇ ਇੰਟਰਨਸ਼ਿਪ ਪ੍ਰੋਗਰਾਮ ਬਣਾਉਣ ਵਰਗੇ ਵਿਚਾਰ ਪੇਸ਼ ਕੀਤੇ। 

ਡਾ. ਮਾਂਡਵੀਆ ਨੇ ਇਹ ਯਕੀਨੀ ਬਣਾਉਣ ਲਈ ਨੌਜਵਾਨਾਂ ਅਤੇ ਮੰਤਰਾਲੇ ਵਿਚਕਾਰ ਲਗਾਤਾਰ ਗੱਲਬਾਤ ਨੂੰ ਉਤਸ਼ਾਹਿਤ ਕੀਤਾ ਕਿ ਨੌਜਵਾਨ ਭਾਰਤੀਆਂ ਦੀਆਂ ਲੋੜਾਂ ਅਤੇ ਇੱਛਾਵਾਂ ਨੂੰ ਢੁਕਵੇਂ ਢੰਗ ਨਾਲ ਨਿਸ਼ਚਿਤ ਕੀਤਾ ਜਾ ਸਕੇ। ਡਾ. ਮਾਂਡਵੀਆ ਨੇ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ਰਾਹੀਂ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਇਹ ਗੱਲਬਾਤ ਮਾਈਭਾਰਤ ਪਲੇਟਫ਼ਾਰਮ ਨੂੰ ਨੌਜਵਾਨਾਂ ਦੇ ਰੁਝੇਵਿਆਂ ਅਤੇ ਵਿਕਾਸ ਲਈ ਇੱਕ ਨੀਂਹ ਪੱਥਰ ਬਣਾਉਣ ਲਈ ਇੱਕ ਸਮੂਹਿਕ ਦ੍ਰਿਸ਼ਟੀ ਨਾਲ ਸਮਾਪਤ ਹੋਈ। 

ਡਾ. ਮਾਂਡਵੀਆ ਨੇ ਭਵਿੱਖ ਬਾਰੇ ਆਪਣੀ ਆਸ਼ਾ ਅਤੇ ਭਾਰਤ ਨੂੰ ਤਰੱਕੀ ਅਤੇ ਨਵੀਨਤਾ ਵੱਲ ਲਿਜਾਣ ਲਈ ਨੌਜਵਾਨਾਂ ਦੀ ਪਰਿਵਰਤਨਸ਼ੀਲ ਸ਼ਕਤੀ ਵਿੱਚ ਵਿਸ਼ਵਾਸ ਪ੍ਰਗਟ ਕੀਤਾ। ਇਸ ਗੱਲਬਾਤ ਵਿੱਚ ਯੁਵਾ ਮਾਮਲੇ ਵਿਭਾਗ ਦੇ ਸਕੱਤਰ ਅਤੇ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਹਿੱਸਾ ਲਿਆ।

 

Tags: Mansukh Mandaviya , Dr. Mansukh Mandaviya , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD