Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਿਜਲੀ ਦੀਆਂ ਮੋਟਰਾਂ ਹੋਣੀਆਂ ਚਾਹੀਦੀਆਂ ਹਨ ਚਾਲੂ ਹਾਲਤ ਵਿੱਚ - ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਤਰ੍ਹਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜਾ

Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 25 Jul 2024

Last updated on: Jul 25, 2024, 00:00 IST

ਜਿਲ੍ਹੇ ਵਿੱਚ ਚੱਲ ਵੱਖ-ਵੱਖ ਤਰ੍ਹਾਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ ਨੂੰ ਸਖਤ ਹਦਾਇਤ ਕੀਤੀ ਕਿ ਬਾਰਸ਼ ਸੀਜਨ ਤੋਂ ਪਹਿਲਾਂ-ਪਹਿਲਾਂ ਸਾਰੇ ਛੱਪੜਾਂ ਤੇ ਬਿਜਲੀ ਦੀਆਂ ਮੋਟਰਾਂ ਨੂੰ ਚਾਲੂ ਹਾਲਤ ਵਿੱਚ ਰੱਖੀਆਂ ਜਾਣ।

ਉਹਨਾਂ ਪੀ.ਐਸ.ਪੀ.ਸੀ.ਐਲ ਵਿਭਾਗ ਨੂੰ ਹਦਾਇਤ ਕੀਤੀ ਕਿ ਛੱਪੜਾਂ ਦੇ ਪਾਣੀ ਦੀ ਨਿਕਾਸੀ ਲਈ ਜਿੱਥੇ ਕਿਤੇ ਮੋਟਰ ਦਾ ਕੁਨੈਕਸ਼ਨ ਡਿਸਕੁਨੈਕਟ ਹੋ ਗਿਆ ਹੈ, ਉਥੇ ਬਿਜਲੀ ਦੀ ਸਪਲਾਈ ਮੁਹੱਈਆ ਕੀਤੀ ਜਾਵੇ ਅਤੇ ਇਸ ਸਬੰਧ ਵਿੱਚ ਸਬੰਧਿਤ ਹਲਕੇ ਦੇ ਬੀ.ਡੀ.ਪੀ.ਓ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਜਰੂਰੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਵਿੱਚ ਪਾਣੀ ਦੀ ਨਿਕਾਸੀ ਸਬੰਧੀ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਦੌਰਾਨ ਉਹਨਾਂ ਸ਼ਹਿਰੀ ਅਤੇ ਪੇਂਡੂ ਵਾਟਰ ਸਪਲਾਈ ਅਤੇ ਨਹਿਰੀ ਵਿਭਾਗ ਨੂੰ ਹਦਾਇਤ ਕੀਤੀ ਕਿ ਪਾਣੀ ਨਾਲ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਤੋਂ ਬਚਣ ਲਈ ਹੈਵੀ ਮੈਟਲ ਟੈਸਟਿੰਗ ਡੇਮੋਨਸਟ੍ਰੇਸ਼ਨ ਫਾਰਮ ਕਮ ਟ੍ਰੇਨਿੰਗ ਸੈਂਟਰ ਈਨਾ ਖੇੜਾ ਤੋਂ ਸਮੇਂ-ਸਮੇਂ ਤੇ ਜਰੂਰ ਚੈਕ ਕਰਵਾਉਂਦੇ ਰਹਿਣ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮਿਲ ਸਕੇ।

ਉਹਨਾਂ ਵਾਟਰ ਸਪਲਾਈ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਕਿ ਆਮ ਆਦਮੀ ਕਲੀਨਿਕਾਂ, ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ,ਸਰਕਾਰੀ ਦਫਤਰਾਂ ਤੋਂ ਇਲਾਵਾ ਸੇਵਾ ਕੇਂਦਰਾਂ ਵਿੱਚ ਨਹਿਰੀ ਪਾਣੀ ਦੀ ਸਪਲਾਈ ਕਰਨ ਲਈ ਲੋੜੀਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਮੀਟਿੰਗ ਦੌਰਾਨ ਉਹਨਾਂ ਪੀ.ਡਬਲਯੂ.ਡੀ. ਐਂਡ ਬੀ.ਐਂਡ ਆਰ., ਮੰਡੀ ਬ ੋਰਡ ਅਤੇ ਨੈਸ਼ਨਲ ਹਾਈਵੇਜ ਨੂੰ ਹਦਾਇਤ ਕੀਤੀ ਕਿ ਜੇਕਰ ਕਿਤੇ ਸੜਕ ਕਿਸੇ ਕਾਰਨ ਟੁੱਟ ਜਾਂਦੀ ਹੈ ਤਾਂ ਰੋਡ ਸੈਫਟੀ ਐਂਡ ਸਕਿਉਰਟੀ ਐਕਟ ਦੇ ਤਹਿਤ  ਲੋਕਾਂ ਦੀ  ਜਾਨੀ ਅਤੇ ਮਾਲੀ ਨੁਕਸਾਨ ਦੀ ਰੋਕਥਾਮ ਲਈ ਇੱਥੇ ਸੜਕ ਸੁਰੱਖਿਆ ਦੇ ਜਰੂਰ ਨਿਸ਼ਾਨ ਲਗਾਏ ਜਾਣ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀਮਤੀ ਬਲਜੀਤ ਕੌਰ, ਡਾ. ਸੰਜੀਵ ਕੁਮਾਰ, ਡਾ. ਅਜੀਤਪਾਲ ਸਿੰਘ ਐਸ.ਡੀ.ਐਮਜ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD