Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਦੀ ਸੂਬਾ ਪੱਧਰੀ ਟੀਮ ਨੇ ਜ਼ਿਲ੍ਹੇ ਅੰਦਰ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਚੱਲ ਰਹੇ ਪ੍ਰੋਗਰਾਮ ਦਾ ਕੀਤਾ ਨਿਰੀਖਣ

Health, Davinderjit Kaur, Civil Surgeon Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 25 Jul 2024

Last updated on: Jul 25, 2024, 00:00 IST

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਨਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ  ਜਿਲੇ ਅੰਦਰ "ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ਼" ਚਲਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਤਹਿਤ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿਲ ਦੇ ਰੋਗਾਂ, ਸ਼ੂਗਰ , ਸਟਰੋਕ, ਬਲੱਡ ਪ੍ਰੈਸ਼ਰ ਅਤੇ ਕੈਂਸਰ ਆਦਿ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। 

ਵਿਭਾਗ ਵੱਲੋਂ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਇਹਨਾਂ ਸਿਹਤ ਸਹੂਲਤਾਂ ਦਾ ਨਿਰੀਖਣ ਕਰਨ ਲਈ ਸੂਬਾ ਪੱਧਰੀ ਟੀਮ ਜਿਸ ਵਿੱਚ ਨੈਸ਼ਨਲ ਕੰਸਲਟੈਂਟ ਨਾਨ ਕਮਿਊਨੀਕੇਬਲ ਡਿਜੀਜ਼ ਡਾ ਅਭਿਸ਼ੇਕ ਕਨਵਰ , ਐਨ.ਸੀ.ਡੀ ਦੇ ਸਟੇਟ ਨੋਡਲ ਅਫਸਰ ਡਾ ਸੰਦੀਪ ਗਿੱਲ, ਸਟੇਟ ਕੰਸਲਟੈਂਟ ਐਨਸੀਡੀ ਡਾ ਨਵਨੀਤ, ਮੈਡੀਕਲ ਅਫਸਰ ਡਾ ਆਸ਼ੂ, ਮੈਡਮ ਜੋਤੀ ਗੁਲੀਆ ਅਤੇ ਟੈਕਨੀਕਲ ਪਰਵੀਨ ਆਦਿ ਸ਼ਾਮਿਲ ਸਨ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨਾਲ ਮੀਟਿੰਗ ਕੀਤੀ ਗਈ ।

ਇਸ ਦੌਰਾਨ ਟੀਮ ਵੱਲੋਂ ਕਿਹਾ ਗਿਆ ਕਿ ਚੈੱਕ ਅਪ ਦੌਰਾਨ ਗੈਰ ਸੰਚਾਰੀ ਬਿਮਾਰੀਆਂ ਤੋਂ ਪੀੜਿਤ ਪਾਏ ਜਾਣ ਵਾਲੇ ਸਾਰੇ ਵਿਅਕਤੀਆਂ ਦਾ ਤੁਰੰਤ ਇਲਾਜ ਸ਼ੁਰੂ ਕੀਤਾ ਜਾਵੇ ਅਤੇ ਉਨਾਂ  ਦਾ ਕਾਰਡ ਬਣਾ ਕੇ ਪੋਰਟਲ ਤੇ ਵੀ ਅਪਲੋਡ ਕੀਤਾ ਜਾਵੇ। ਇਸ ਮੀਟਿੰਗ ਵਿੱਚ ਵੱਖ-ਵੱਖ ਸਿਹਤ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਨ ਉਪਰੰਤ ਟੀਮ ਵੱਲੋਂ ਜਿਲੇ ਦੇ ਵੱਖ-ਵੱਖ ਸਿਹਤ ਕੇਂਦਰਾਂ ਦਾ ਦੌਰਾ ਕੀਤਾ ਗਿਆ। 

ਇਸ ਦੌਰੇ ਦੌਰਾਨ ਉਨਾਂ ਸਿਹਤ ਕੇਂਦਰਾਂ ਤੇ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਰਜਿਸਟਰ ਕੀਤੇ ਮਰੀਜ਼ਾਂ ਦਾ ਡਾਟਾ , ਹਸਪਤਾਲਾਂ ਵੱਲੋਂ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਫਸਿਲਟੀ, ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਦੇ ਕੰਮਕਾਜ, ਸੰਸਥਾ ਵਿੱਚ ਦਵਾਈਆਂ ਅਤੇ ਲੋੜੀਦੇ ਸਾਜੋ ਸਮਾਨ ਦੀ ਉਪਲਬਧਤਾ ਤੋਂ ਇਲਾਵਾ ਸੰਸਥਾ ਵਿਖੇ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਸੰਤੁਸ਼ਟੀ ਪ੍ਰਗਟ ਕੀਤੀ।

ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਡਾ ਦਵਿੰਦਰਜੀਤ ਕੌਰ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਲੋੜਵੰਦਾਂ ਨੂੰ  ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਸਾਰਾ ਰਿਕਾਰਡ ਰੱਖਿਆ ਜਾਂਦਾ ਹੈ ਅਤੇ ਮਰੀਜ਼ਾਂ ਨੂੰ ਸਾਰੀਆਂ ਸਹੂਲਤਾਂ ਮੁਫਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ ਅਤੇ ਲੋੜ ਪੈਣ ਤੇ ਉਹਨਾਂ ਨੂੰ ਉਚੇਰੇ ਹਸਪਤਾਲਾਂ ਨੂੰ ਰੈਫਰ ਵੀ ਕੀਤਾ ਜਾਂਦਾ ਹੈ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇਹਨਾਂ ਮੁਫਤ ਸਿਹਤ ਸਹੂਲਤਾਂ ਦਾ ਲੋੜ ਪੈਣ ਤੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

ਜਿਲਾ ਹਸਪਤਾਲ ਦਾ ਦੌਰਾ ਕਰਨ ਮੌਕੇ ਉਹਨਾਂ ਨਾਲ ਜ਼ਿਲਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ ਵੀ ਨਾਲ ਸਨ।

 

Tags: Health , Davinderjit Kaur , Civil Surgeon Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD