Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਕਾਸ ਕਾਰਜਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਅਮਨ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਵੀ ਕੀਤੀ ਚਰਚਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਜੰਡਿਆਲਾ ਗੁਰੂ , 25 Jul 2024

Last updated on: Jul 25, 2024, 00:00 IST

ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਜੰਡਿਆਲਾ ਗੁਰੂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ , ਜਿਸ ਵਿੱਚ ਨਗਰ ਕੌਂਸਲ ਜੰਡਿਆਲਾ ਦੇ ਕੌਂਸਲਰ ਅਤੇ ਪ੍ਰਧਾਨ ਵੀ ਸ਼ਾਮਿਲ ਹੋਏ। ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਨਗਰ ਕੌਂਸਲ ਜੰਡਿਆਲਾ ਵੱਲੋਂ ਕਰਵਾਏ ਜਾ ਰਹੇ ਕੰਮਾਂ ਦੇ ਵੇਰਵੇ ਲੈਂਦੇ ਕਿਹਾ ਕਿ ਬਰਸਾਤ ਦੇ ਸੀਜਨ ਦੌਰਾਨ ਜਿਨਾਂ ਸਥਾਨਾਂ ਉੱਤੇ ਪਾਣੀ ਖੜਨ ਦੀ ਸਮੱਸਿਆ ਆ ਰਹੀ ਹੈ, ਉਸ ਦੀ ਨਿਸ਼ਾਨਦੇਹੀ ਕਰਕੇ ਪੱਕਾ ਹੱਲ ਕੱਢਿਆ ਜਾਵੇ।  

ਉਹਨਾਂ ਜੰਡਿਆਲਾ ਗੁਰੂ ਕਸਬੇ ਵਿੱਚ ਸੀਵਰੇਜ ਅਤੇ ਸਾਫ ਸਫਾਈ ਦੇ ਕੰਮਾਂ ਦੀ ਵੀ ਬਰੀਕੀ ਨਾਲ ਸਮੀਖਿਆ ਕੀਤੀ। ਇਸ ਤੋਂ ਇਲਾਵਾ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਬਾਰੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦੇ ਉਹਨਾਂ ਨੇ ਸਪਸ਼ਟ ਕੀਤਾ ਕਿ ਪਿੰਡਾਂ ਵਿੱਚ ਕਰਵਾਏ ਜਾ ਰਹੇ ਕੰਮਾਂ ਦੌਰਾਨ ਕਿਸੇ ਧੜੇ ਜਾਂ ਪਾਰਟੀ ਨੂੰ ਅਣਗੌਲਿਆ ਨਾ ਕੀਤਾ ਜਾਵੇ ਬਲਕਿ ਪਿੰਡਾਂ ਦੀ ਲੋੜ ਅਨੁਸਾਰ ਹਰ ਕੰਮ ਯੋਜਨਾਬੱਧ ਢੰਗ ਨਾਲ ਕੀਤਾ ਜਾਵੇ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਸੁਪਨਾ ਰੰਗਲੇ ਪੰਜਾਬ ਦੀ ਸਥਾਪਤੀ ਹੈ ਅਤੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀ ਜਿੰਮੇਵਾਰੀ ਹੋਣ ਕਾਰਨ ਮੇਰਾ ਫਰਜ ਹੈ ਕਿ ਮੈਂ ਆਪਣੇ ਹਲਕੇ ਦੇ ਹਰੇਕ ਪਿੰਡ ਸ਼ਹਿਰ ਅਤੇ ਕਸਬੇ ਵਿੱਚ ਬਿਹਤਰ ਢੰਗ ਨਾਲ ਕੰਮ ਕਰਕੇ ਮੁੱਖ ਮੰਤਰੀ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਆਪਣਾ ਫਰਜ਼ ਨਿਭਾਵਾਂ। ਉਨਾਂ ਇਸ ਮੌਕੇ ਅਮਨ ਕਾਨੂੰਨ ਦੀ ਸਥਿਤੀ ਅਤੇ ਨਸ਼ਿਆਂ ਦੀ ਬਰਾਮਦਗੀ ਨੂੰ ਲੈ ਕੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕੀਤੀ। 

ਉਹਨਾਂ ਕਿਹਾ ਕਿ ਨਸ਼ੇ ਦੀ ਸਮਗਲਿੰਗ ਭਾਵੇਂ ਅੰਤਰਰਾਸ਼ਟਰੀ ਸਰਹੱਦ ਤੋਂ ਹੋ ਰਹੀ ਹੈ ਪਰ ਇਸ ਦੀ ਖਪਤ ਨੂੰ ਰੋਕਣਾ ਸਾਡਾ ਫਰਜ਼ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸਮਗਲਰਾਂ ਨਾਲ ਕੋਈ ਤਰਸ ਨਾ ਕੀਤਾ ਜਾਵੇ ਬਲਕਿ ਕਠੋਰਤਾ ਨਾਲ ਪੇਸ਼ ਆਇਆ ਜਾਵੇ। ਉਨਾਂ ਹਦਾਇਤ ਕੀਤੀ ਕਿ ਅਜਿਹੇ ਸਰਗਣਿਆਂ ਨੂੰ ਕੁਚਲਿਆ ਜਾਵੇ, ਜੋ ਸਮਾਜ ਵਿੱਚ ਨਸ਼ੇ ਵੇਚ ਕੇ ਨੌਜਵਾਨਾਂ ਨੂੰ ਬਰਬਾਦੀ ਵੱਲ ਧੱਕ ਰਹੇ ਹਨ। 

ਉਹਨਾਂ ਕਿਹਾ ਕਿ ਇਹ ਕਾਰਵਾਈ ਕੇਵਲ ਸਮਗਲਰ ਦੇ ਜੇਲ ਜਾਣ ਤੱਕ ਸੀਮਤ ਨਾ ਰਹੇ ਬਲਕਿ ਉਸ ਦੀ ਬਣਾਈ ਹੋਈ ਜਾਇਦਾਦ ਨੂੰ ਵੀ ਜਬਤ ਕੀਤਾ ਜਾਵੇ। ਇਸ ਮੌਕੇ ਤਹਿਸੀਲਦਾਰ ਇਕਵਿੰਦਰ ਕੌਰ , ਡੀਐਸਪੀ ਜੰਡਿਆਲਾ ਗੁਰੂ ਅਤੇ ਹਲਕੇ ਵਿੱਚ ਪੈਂਦੇ ਥਾਣਿਆਂ ਦੇ ਮੁਖੀ, ਸਰਬਜੀਤ ਸਿੰਘ ਡਿੰਪੀ, ਸੁਨੈਨਾ ਰੰਧਾਵਾ ਅਤੇ ਸਤਿੰਦਰ ਸਿੰਘ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD