Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਡੀ.ਆਈ.ਜੀ ਪਟਿਆਲਾ ਹਰਚਰਨ ਸਿੰਘ ਭੁੱਲਰ ਦੀ ਪਹਿਕਦਮੀ, ਸੇਵਾ ਮੁਕਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬੈਠਕ

ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਨਸ਼ਿਆਂ ਨੂੰ ਠੱਲ ਪਾਉਣ ਲਈ ਸਾਬਕਾ ਪੁਲਿਸ ਮੁਲਾਜ਼ਮ ਦੇਣ ਸਾਥ- ਭੁੱਲਰ

Harcharan Singh Bhullar, Police, Punjab Police, Patiala, Patiala Police

Web Admin

Web Admin

5 Dariya News

ਪਟਿਆਲਾ , 25 Jul 2024

Last updated on: Jul 25, 2024, 00:00 IST

ਡਿਪਟੀ ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਇੱਕ ਅਹਿਮ ਪਹਿਲਕਦਮੀ ਕਰਦਿਆਂ ਭਾਈਚਾਰਕ ਸਾਂਝ ਅਤੇ ਆਪਸੀ ਸਹਿਯੋਗ ਨੂੰ ਪ੍ਰਫੁੱਲਤ ਕਰਨ ਲਈ ਅਹਿਮ ਕਦਮ ਚੁੱਕਦਿਆਂ ਅੱਜ ਸੇਵਾ ਮੁਕਤ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪਟਿਆਲਾ ਰੇਂਜ ਪੱਧਰੀ ਮੀਟਿੰਗ ਕੀਤੀ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਹੋਈ ਇਸ ਮੀਟਿੰਗ ਵਿੱਚ ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ, ਐਸਐਸਪੀ ਬਰਨਾਲਾ ਸੰਦੀਪ ਕੁਮਾਰ ਮਲਿਕ, ਐਸਐਸਪੀ ਮਲੇਰਕੋਟਲਾ ਡਾ: ਸਿਮਰਤ ਕੌਰ ਨੇ ਸ਼ਮੂਲੀਅਤ ਕੀਤੀ। 

ਮੀਟਿੰਗ ਵਿੱਚ ਚਾਰ ਜ਼ਿਲ੍ਹਿਆਂ ਤੋਂ ਇੰਸਪੈਕਟਰ ਅਤੇ ਇਸ ਤੋਂ ਉਪਰਲੇ ਰੈਂਕ ਦੇ 150 ਤੋਂ ਵੱਧ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਮੌਜੂਦਾ ਅਤੇ ਸੇਵਾਮੁਕਤ ਪੁਲਿਸ ਕਰਮਚਾਰੀਆਂ ਵਿਚਕਾਰ ਪਾੜੇ ਨੂੰ ਦੂਰ ਕਰਨਾ ਹੈ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਦੀ ਮਦਦ ਅਹਿਮ ਹੈ, ਇਸ ਲਈ ਮੁੱਖ ਮੰਤਰੀ ਦੇ ਹੁਕਮਾਂ ਮੁਤਾਬਕ ਨਸ਼ਿਆਂ ਨੂੰ ਠੱਲ ਪਾਉਣ ਲਈ ਸਾਬਕਾ ਪੁਲਿਸ ਮੁਲਾਜ਼ਮ ਸਾਥ ਦੇਣ। ਉਨ੍ਹਾਂ ਕਿਹਾ ਕਿ ਭਾਂਵੇ ਉਹ ਪੁਲਿਸ ਵਿੱਚੋ ਰਿਟਾਇਡ ਹੋ ਚੁੱਕੇ ਹਨ ਪਰੰਤੁ ਫਿਰ ਵੀ ਉਨ੍ਹਾਂ ਵੱਲੋ ਨਸ਼ਾ ਵਿਕਣ ਸਬੰਧੀ ਆਪਣਾ ਫਰਜ ਸਮਝਦੇ ਹੋਏ ਪੁਲਿਸ ਨੂੰ ਸੂਚਿਤ ਕੀਤਾ ਜਾਵੇ।ਇਸ ਦੇ ਨਾਲ ਹੀ ਥਾਣਾ ਪੱਧਰ ‘ਤੇ ਜੋ ਵੀ ਕਮੇਟੀ ਬਣਾਈ ਜਾਵੇਗੀ ਉਸ ਵਿੱਚ ਰਿਟਾਇਡ ਅਧਿਕਾਰੀਆਂ/ਕਰਮਚਾਰੀਆਂ ਨੂੰ ਸਾਮਲ ਕੀਤਾ ਜਾਵੇਗਾ। 

ਇਸ ਤੋਂ ਇਲਾਵਾ ਰਿਟਾਇਡ ਪੁਲਿਸ ਅਧਿਕਾਰੀਆਂ ਦਾ ਇਕ ਵੱਖਰਾ ਵੱਟਸ ਐਪ ਗਰੁੱਪ ਵੀ ਬਣਾਇਆ ਜਾਵੇਗਾ ਜਿਸ ਵਿੱਚ ਉਹ ਹਰ ਕਿਸਮ ਦੀ ਜਾਣਕਾਰੀ ਸਾਂਝੀ ਕਰ ਸਕਣਗੇ। ਵਿਚਾਰ-ਵਟਾਂਦਰੇ ਦੌਰਾਨ ਪ੍ਰਾਪਤ ਫੀਡਬੈਕ ਮੁਤਾਬਕ ਸੇਵਾਮੁਕਤ ਕਰਮਚਾਰੀਆਂ ਨਾਲ ਮੀਟਿੰਗਾਂ ਨੂੰ ਯਕੀਨੀ ਬਣਾਉਣ ਲਈ ਪੁਲਿਸ ਸਟੇਸ਼ਨ ਪੱਧਰ 'ਤੇ ਨਿਯਮਤ ਗੱਲਬਾਤ ਲਈ ਮੀਟਿੰਗਾਂ ਕਰਨਾ, ਹਰੇਕ ਪੁਲਿਸ ਸਟੇਸ਼ਨ 'ਤੇ ਸੇਵਾਮੁਕਤ ਪੁਲਿਸ ਕਰਮਚਾਰੀਆਂ ਦਾ ਇੱਕ ਰਜਿਸਟਰ ਰੱਖਣਾ, ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਅਤੇ ਸੁਝਾਵਾਂ ਨੂੰ ਹੱਲ ਕਰਨ ਲਈ ਪੁਲਿਸ ਦੇ ਸੀਨੀਅਰ ਸੁਪਰਡੈਂਟਾਂ ਨਾਲ ਨਿਯਮਤ ਮੀਟਿੰਗਾਂ ਕਰਨਾ ਸ਼ਾਮਲ ਹੈ। 

ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਸੇਵਾਮੁਕਤ ਅਧਿਕਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਐਸਐਸਪੀਜ਼ ਅਤੇ ਹੋਰ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਸਨਮਾਨ ਨੂੰ ਬਰਕਰਾਰ ਰੱਖਣ ਨੂੰ ਯਕੀਨੀ ਬਣਾਉਣ। ਮ੍ਰਿਤਕ ਸਾਬਕਾ ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ, ਸੇਵਾਮੁਕਤੀ ਪਾਰਟੀਆਂ ਦਾ ਆਯੋਜਨ ਕਰਨ ਅਤੇ ਸੇਵਾਮੁਕਤ ਪੁਲਿਸ ਮੁਲਾਜ਼ਮਾਂ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਦੇ ਯਤਨਾਂ ਬਾਰੇ ਵੀ ਚਰਚਾ ਕੀਤੀ ਗਈ। 

ਇਸ ਤੋਂ ਬਿਨ੍ਹਾਂ ਸੇਵਾਮੁਕਤ ਕਰਮਚਾਰੀਆਂ ਦੇ ਬੱਚਿਆਂ ਲਈ ਪੁਲਿਸ ਡੀਏਵੀ ਸਕੂਲਾਂ ਵਿੱਚ ਫੀਸਾਂ ਵਿੱਚ ਰਿਆਇਤਾਂ ਅਤੇ ਨੌਕਰੀਆਂ ਵਿੱਚ ਰਾਖਵਾਂਕਰਨ ਪ੍ਰਦਾਨ ਕਰਨਾ, ਸਾਬਕਾ ਪੁਲਿਸ ਕਰਮਚਾਰੀਆਂ ਦੀਆਂ ਸ਼ਿਕਾਇਤਾਂ ਨਜਿੱਠਣ ਲਈ ਇੱਕ ਵਿਸ਼ੇਸ਼ ਰਜਿਸਟਰ ਰੱਖਣਾ ਵੀ ਸ਼ਾਮਲ ਸੀ। ਸ੍ਰੀਵਾਸਤਵ ਸਰ ਦੁਆਰਾ ਡੀਏਵੀ ਸਕੂਲ ਕਮੇਟੀ ਦੀ ਨਿਗਰਾਨੀ, ਸੇਵਾਮੁਕਤ ਪੁਲਿਸ ਕਰਮਚਾਰੀਆਂ ਨੂੰ ਚੋਣਾਂ ਦੌਰਾਨ ਹਥਿਆਰ ਜਮ੍ਹਾਂ ਕਰਨ ਤੋਂ ਛੋਟ ਦੇਣ, ਪੁਲਿਸ ਲਾਈਨ ਹਸਪਤਾਲ ਵਿਖੇ ਸਿਹਤ ਸਹੂਲਤਾਂ ਵਿੱਚ ਸੁਧਾਰ ਅਤੇ ਸੇਵਾਮੁਕਤ ਕਰਮਚਾਰੀਆਂ ਦੇ ਮੈਡੀਕਲ ਬਿੱਲਾਂ ਨੂੰ ਸਮੇਂ ਸਿਰ ਕਲੀਅਰ ਕਰਨ ਨੂੰ ਯਕੀਨੀ ਬਣਾਉਣਾ ਵੀ ਸ਼ਾਮਲ ਸਨ। 

ਡੀ.ਆਈ.ਜੀ ਨੇ ਰਿਟਾਇਡ ਅਧਿਕਾਰੀਆਂ/ਕਰਮਚਾਰੀਆਂ ਪਾਸੋਂ ਉਨ੍ਹਾਂ ਦੀਆਂ/ਉਨ੍ਹਾਂ ਦੇ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਬਾਰੇ ਪੁੱਛਿਆ ਅਤੇ ਉਸ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਭਰੋਸਾ ਦਿੱਤਾ। ਉਪਰੋਕਤ ਤੋ ਇਲਾਵਾ ਰਿਟਾਇਡ ਕਰਮਚਾਰੀਆਂ ਨੇ ਦੱਸਿਆ ਕਿ ਨਵੇਂ ਪ੍ਰੋਬੇਸ਼ਨਰ ਭਰਤੀ ਕਰਮਚਾਰੀਆਂ ਦੇ ਪੁਲਿਸ ਇੰਨਵੈਸਟੀਗੇਸਨ ਕਰਨ ਦੇ ਤਰੀਕਿਆਂ ਦੇ ਸਪੈਸ਼ਲ ਕੋਰਸ ਚਲਾਏ ਜਾਣ ਜਿਸ ਵਿੱਚ ਉਨ੍ਹਾਂ ਵੱਲੋ ਆਪਣੇ ਤਜੁਰਬੇ ਦੇ ਅਧਾਰ ‘ਤੇ ਉਨ੍ਹਾਂ ਨੂੰ ਲੈਕਚਰ ਦੇਣ ਲਈ ਬੁਲਾਇਆ ਜਾਵੇ ਜਿਸ ਸਬੰਧੀ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦਿੰਦੇ ਹੋਏ ਕਿਹਾ ਗਿਆ ਕਿ ਇਸ ਸਬੰਧੀ ਸੈਮੀਨਾਰ ਲਗਾਏ ਜਾਣਗੇ ਜਿਸ ਵਿੱਚ ਉਨ੍ਹਾਂ ਨੂੰ ਇੰਨਵੈਸਟੀਗੇਸਨ ਬਾਬਤ ਲੈਕਚਰ ਦੇਣ ਲਈ ਉਚੇਚੇ ਤੌਰ ਤੇ ਸੱਦਾ ਦਿੱਤਾ ਜਾਵੇਗਾ।

ਇਸ ਤੋ ਇਲਾਵਾ ਉਨ੍ਹਾਂ ਵੱਲੋ ਕਿਹਾ ਗਿਆ ਕਿ ਆਉਣ ਵਾਲੀ 15 ਅਗਸਤ (ਅਜਾਦੀ ਦਿਹਾੜੇ) ਮੌਕੇ ਹੋਣ ਵਾਲੇ ਸਮਾਗਮ ਦੌਰਾਨ ਸਮਾਗਮ ਵਿੱਚ ਰਿਟਾਇਡ ਕਰਮਚਾਰੀਆਂ ਲਈ ਰਾਖਵੀਂ ਕੁਰਸੀਆਂ ਲਗਾਉਣ ਦੀ ਸਹੂਲਤ ਹੋਣੀ ਚਾਹੀਦੀ ਹੈ ਜਿਸ ਬਾਰੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਸਬੰਧੀ ਮਾਨਯੋਗ ਡਿਪਟੀ ਕਮਿਸ਼ਨਰਜ ਨੂੰ ਲਿਖਕੇ ਭੇਜਿਆ ਜਾਵੇਗਾ। ਇਸ ਦੌਰਾਨ, ਪੰਜਾਬ ਪੁਲਿਸ ਪੈਨਸ਼ਨਰਜ ਵੈਲਫੇਅਰ ਐਸੋਸੀਏਸਨ ਪਟਿਆਲਾ ਦੇ ਪ੍ਰਧਾਨ ਸੁਖਦੇਵ ਸਿੰਘ ਅਤੇ ਜਿਲ੍ਹਾ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਲੇਰਕੋਟਲਾ ਦੇ ਐਸ.ਪੀ/ਡੀ.ਐਸ.ਪੀ/ਇੰਸਪੈਕਟਰ ਤੋ ਐਸ.ਆਈ ਰੈਂਕ ਦੇ ਕਰੀਬ 150 ਦੇ ਰਿਟਾਇਡ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੇ ਭਾਗ ਲਿਆ।

 

Tags: Harcharan Singh Bhullar , Police , Punjab Police , Patiala , Patiala Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD