Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਔਰਤਾਂ ਕਰਾਂਤੀਕਾਰੀ ਭੂਮਿਕਾ ਨਿਭਾਉਣ : ਬਨਵਾਰੀ ਲਾਲ ਪੁਰੋਹਿਤ

ਸਰਹੱਦੀ ਜ਼ਿਲ੍ਹਿਆਂ ਵਿੱਚ ਪਿੰਡ ਪੱਧਰ ’ਤੇ ਬਣਾਈਆਂ ਗਈਆਂ ਡਿਫੈਂਸ ਕਮੇਟੀਆਂ ਦੇ ਚੰਗੇ ਨਤੀਜ਼ੇ ਆਏ ਸਾਹਮਣੇ

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Rajesh Dhiman, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 25 Jul 2024

Last updated on: Jul 25, 2024, 00:00 IST

ਸੂਬੇ ਦੀ ਖੁਸ਼ਹਾਲੀ, ਤਰੱਕੀ ਤੇ ਵਿਕਾਸ ਤੋਂ ਇਲਾਵਾ ਔਰਤਾਂ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਰਾਂਤੀਕਾਰੀ ਰੋਲ ਨਿਭਾਉਣ, ਹਰ ਖੇਤਰ ਵਿੱਚ ਔਰਤਾਂ ਦਾ ਅੱਗੇ ਆਉਣਾ ਦੇਸ਼ ਦੀ ਤਰੱਕੀ ਲਈ ਸ਼ੁੱਭ ਸ਼ਗਨ ਹੈ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਜ਼ਿਲ੍ਹੇ ਦੇ ਸਰਹੱਦੀ ਪਿੰਡ ਬਾਰੇ ਕੇ ਵਿਖੇ ਵਿਲੇਜ ਡਿਫੈਂਸ ਕਮੇਟੀਆਂ, ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਤਿੰਨ ਸਾਲ ਪਹਿਲਾਂ ਸੂਬੇ ਦੇ ਬਾਰਡਰ ਜ਼ਿਲ੍ਹਿਆਂ ਵਿਚ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਬਣਾਉਣ ਦੇ ਸ਼ੁਰੂ ਕੀਤੇ ਯਤਨ ਦੇ ਹੁਣ ਚੰਗੇ ਨਤੀਜ਼ੇ ਸਾਹਮਣੇ ਆ ਰਹੇ ਹਨ। ਸਾਡੀਆਂ ਸੁਰੱਖਿਆ ਏਜੰਸੀਆਂ ਸਰਹੱਦੋਂ ਪਾਰ ਤੋਂ ਆ ਰਹੇ ਨਸ਼ੇ ਅਤੇ ਹਥਿਆਰਾਂ ਦੇ ਸੌਦਾਗਰਾਂ ਨੂੰ ਰਲ ਕੇ ਕਾਬੂ ਕਰਨ ਵਿਚ ਵੱਡੇ ਪੱਧਰ ’ਤੇ ਕਾਮਯਾਬ ਹੋ ਰਹੀਆਂ ਹਨ। 

ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਇੱਕ ਸਾਲ ਦੇ ਅੰਦਰ-ਅੰਦਰ ਪੂਰੀ ਭਾਰਤ ਪਾਕਿ-ਸਰਹੱਦ ਉੱਤੇ ਐਂਟੀ ਡਰੋਨ ਟੈਕਨੋਲੋਜੀ ਲਗਾ ਦਿੱਤੀ ਜਾਵੇਗੀ, ਜਿਸ ਨਾਲ ਪਾਕਿਸਤਾਨ ਤੋਂ ਡਰੋਨ ਰਾਹੀਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ। ਰਾਜਪਾਲ ਨੇ ਨਸ਼ਿਆਂ ਦੇ ਸੌਦਾਗਰਾਂ ਨੂੰ ਕਾਬੂ ਕਰਨ ਵਿਚ ਲੋਕਾਂ ਨੂੰ ਇਕੱਠੇ ਹੋ ਕੇ ਅੱਗੇ ਆਉਣ ਦਾ ਸੱਦਾ ਦਿੱਤਾ। 

ਉਨ੍ਹਾਂ ਕਿਹਾ ਕਿ ਨਸ਼ਾ ਸੌਦਾਗਰਾਂ ਨਾਲ ਰਤੀ ਭਰ ਵੀ ਤਰਸ ਨਾਲ ਪੇਸ਼ ਨਾ ਆਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਔਰਤਾਂ ਕਰਾਂਤੀਕਾਰੀ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਸ਼ਿਆਂ ਅਤੇ ਹਥਿਆਰਾਂ ਦੇ ਸੌਦਾਗਰਾਂ ਦੀ ਪੁਸ਼ਤ ਪਨਾਹੀ ਕਰ ਰਿਹਾ, ਜਿਸ ਦੀਆਂ ਚਾਲਾਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਰਾਜਪਾਲ ਨੇ ਵਿਦੇਸ਼ੀ ਧਰਤੀ ‘ਤੇ ਬੈਠ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਦੀਆਂ ਰਚੀਆਂ ਜਾ ਰਹੀਆਂ ਸਾਜਿਸ਼ਾਂ ਪ੍ਰਤੀ ਵੀ ਲੋਕਾਂ ਨੂੰ ਸੁਚੇਤ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਦੇਸ਼ ਭਗਤ ਲੋਕ ਅਜਿਹੇ ਲੋਕਾਂ ਦੇ ਹੁਣ ਬਹਿਕਾਵੇ ਵਿਚ ਨਹੀਂ ਆਉਣਗੇ। 

ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਲਈ ਹਮੇਸ਼ਾਂ ਹੀ ਰਾਸ਼ਟਰ ਹਿੱਤ ਸਰਵ-ਉੱਚ ਰਿਹਾ ਹੈ।  ਉਨਾਂ ਐਲਾਨ ਕੀਤਾ ਕਿ ਭਾਰਤ-ਪਾਕਿ ਸਰਹੱਦ ਨਾਲ ਲੱਗਦੇ ਛੇ ਜ਼ਿਲਿਆਂ ਵਿੱਚ ਚੰਗਾ ਕੰਮ ਕਰਨ ਵਾਲੀਆਂ ਕਮੇਟੀਆਂ / ਪੰਚਾਇਤਾਂ ਨੂੰ ਨਕਦ ਇਨਾਮ ਦਿੱਤੇ ਜਾਣਗੇ, ਜਿਸ ਵਿੱਚ ਪਹਿਲਾ ਇਨਾਮ ਤਿੰਨ ਲੱਖ ਰੁਪਏ, ਦੂਸਰਾ ਇਨਾਮ ਦੋ ਲੱਖ ਰੁਪਏ ਤੇ ਤੀਸਰਾ ਇਨਾਮ ਇਕ ਲੱਖ ਰੁਪਏ ਹੋਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿਸੇ ਪਿੰਡ ਦੇ ਨਸ਼ਾ ਮੁਕਤ ਹੋ ਜਾਣ ’ਤੇ ਪਿੰਡ ਨੂੰ ਇਨਾਮੀ ਰਾਸ਼ੀ ਜਾਰੀ ਕੀਤੀ ਜਾਵੇਗੀ।

ਉਨ੍ਹਾਂ ਨੇ ਕਿਹਾ ਕਿ ਸੂਬੇ ਭਰ ਵਿਚ ਨਸ਼ਿਆਂ ਦੇ ਖਾਤਮੇ ਲਈ ਹਰ ਜ਼ਿਲ੍ਹੇ ਵਿਚ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਬਣਾਈਆਂ ਜਾਣ। ਉਨ੍ਹਾਂ ਨੇ ਸਰਹੱਦ ਉੱਤੇ ਬੈਠੇ ਪਿੰਡਾਂ ਦੇ ਲੋਕਾਂ ਦੀ ਬਹਾਦਰੀ ਦੀ ਸਿਫਤ ਕਰਦੇ ਕਿਹਾ ਕਿ ਤੁਹਾਡੇ ਵੱਲੋਂ ਦਿੱਤਾ ਗਿਆ ਸਹਿਯੋਗ ਹਮੇਸ਼ਾ ਦੁਸ਼ਮਣ ਨੂੰ ਪਛਾੜਨ ਵਿੱਚ ਕਾਰਗਰ ਸਾਬਤ ਹੋਇਆ ਹੈ ਅਤੇ ਅੱਜ ਵੀ ਨਸ਼ੇ ਨੂੰ ਰੋਕਣ ਲਈ ਤੁਹਾਡੇ ਸਾਥ ਦੀ ਪੁਲਿਸ ਨੂੰ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਰਾਜ ਦੀ ਤਰੱਕੀ ਤੇ ਵਿਕਾਸ ਲਈ ਔਰਤਾਂ ਦਾ ਵੀ ਬਰਾਬਰ ਦਾ ਯੋਗਦਾਨ ਹੈ।

ਇਸ ਤੋਂ ਪਹਿਲਾਂ ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀ ਅਨੁਰਾਗ ਵਰਮਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਿੰਡ ਪੱਧਰ ‘ਤੇ ਬਣੀਆਂ ਸੁਰੱਖਿਆ ਕਮੇਟੀਆਂ ਵੱਲੋ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਨ ਵਿੱਚ ਪੁਲਿਸ, ਬੀ.ਐਸ.ਐਫ਼. ਅਤੇ ਫੌਜ ਦੀ ਕਾਫ਼ੀ ਮਦਦ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸੁਰੱਖਿਆ ਕਮੇਟੀਆਂ ਵੱਲੋਂ ਦਿੱਤੀ ਜਾਂਦੀ ਫੀਡਬੈਕ ਵੀ ਦੇਸ਼ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਵਿੱਚ ਸਹਾਈ ਸਿੱਧ ਹੋ ਰਹੀ ਹੈ।

ਇਸ ਮੌਕੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ ਨੇ ਕਿਹਾ ਕਿ ਜੋ ਵੀ ਵਿਅਕਤੀ ਸਰਹੱਦ ਪਾਰ ਤੋਂ ਆਉਂਦੇ ਡਰੋਨ ਨੂੰ ਫੜਾਉਣ ਵਿੱਚ ਪੁਲਿਸ ਦੀ ਮਦਦ ਕਰੇਗਾ ਉਸ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਲਗਾਤਾਰ ਨਸ਼ੇ ਵਿਰੁੱਧ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਤੁਹਾਡਾ ਸਾਥ ਦੇਣ ਲਈ ਆਉਂਦੇ ਰਹਿਣਗੇ।

ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਦਾ ਫ਼ਿਰੋਜ਼ਪੁਰ ਵਿਖੇ ਪਹੁੰਚਣ ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ, ਜ਼ਿਲ੍ਹਾ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਆਪਸੀ ਤਾਲਮੇਲ ਨਾਲ ਪਿਛਲੇ ਸਮੇਂ ਦੌਰਾਨ ਨਸ਼ਿਆਂ ਤਸਕਰਾਂ ’ਤੇ ਵੱਡੇ ਪੱਧਰ ’ਤੇ ਕਾਬੂ ਪਾਇਆ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਚਲਾਈ ਮੁਹਿੰਮ ‘ਹਰ ਮਨੁੱਖ ਲਾਵੇ ਇਕ ਰੁੱਖ’ ਤਹਿਤ ਰਾਜਪਾਲ, ਡੀ.ਜੀ.ਪੀ., ਮੁੱਖ ਸਕੱਤਰ ਅਤੇ ਵਿਧਾਇਕਾਂ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਦਾ ਸੰਦੇਸ਼ ਦਿੰਦੇ ਹੋਏ ਪੌਦੇ ਲਗਾਏ ਗਏ। 

ਇਸ ਦੌਰਾਨ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਤ ਤਹਿਤ ਜ਼ਿਲ੍ਹੇ ਵਿੱਚ ਵੱਡੇ ਪੱਧਰ ਤੇ ਰਿਵਾਇਤੀ ਰੁੱਖ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮਾਨਸੂਨ ਸੀਜ਼ਨ ਦੌਰਾਨ ਕੁੱਲ 10 ਲੱਖ ਰੁੱਖ ਲਗਾਉਣ ਦਾ ਟੀਚਾ ਹੈ ਜਿਸ ਵਿੱਚੋਂ 5 ਲੱਖ ਰੁੱਖ ਲਗਾ ਦਿੱਤੇ ਗਏ ਹਨ।ਇਸ ਮੌਕੇ ਪੰਜਾਬ ਪੁਲਿਸ ਅਤੇ ਬੀ.ਐਸ.ਐਫ਼. ਵੱਲੋਂ ਪਿਛਲੇ ਸਮੇਂ ਦੌਰਾਨ ਫ਼ੜੇ ਗਏ ਡਰੋਨ, ਹਥਿਆਰਾਂ ਅਤੇ ਨਸ਼ੇ ਦੇ ਖੇਪਾਂ ਦੀ ਰਿਕਵਰੀ ਸੰਬੰਧੀ ਪ੍ਰਦਰਸ਼ਨੀ ਵੀ ਲਗਾਈ ਗਈ।

ਇਸ ਮੌਕੇ ਵਿਧਾਇਕ ਗੁਰੂਹਰਸਹਾਏ ਸ. ਫ਼ੌਜਾ ਸਿੰਘ ਸਰਾਰੀ, ਵਧੀਕ ਮੁੱਖ ਸਕੱਤਰ ਸ਼੍ਰੀ ਕੇ ਸ਼ਿਵਾ ਪ੍ਰਸਾਦ, ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ, ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸ੍ਰੀ ਅਜੇ ਮਲੂਜਾ, ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ. ਸੇਨੂ ਦੁੱਗਲ, ਐਸ.ਐਸ.ਪੀ. ਫ਼ਿਰੋਜ਼ਪੁਰ ਸੌਮਿਆ ਮਿਸ਼ਰਾ, ਐਸ.ਐਸ.ਪੀ. ਫ਼ਾਜ਼ਿਲਕਾ ਡਾ. ਪ੍ਰਗਿਆ ਜੈਨ ਅਤੇ ਫ਼ੌਜ ਤੇ ਬੀ.ਐਸ.ਐਫ਼ ਦੇ ਅਧਿਕਾਰੀਆਂ ਸਮੇਤ ਹੋਰਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Rajesh Dhiman , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD