Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕਰਨ ਲਈ ਮੁੱਖ ਮੰਤਰੀ ਨੇ ਦਿੱਤੀਆਂ ਹਦਾਇਤਾਂ : ਐਡਵੋਕੇਟ ਲਖਵੀਰ ਸਿੰਘ ਰਾਏ

ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 26 Jul 2024

Last updated on: Jul 26, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਮੂਹ ਅਧਿਕਾਰੀਆਂ ਨੂੰ ਇਹ ਆਦੇਸ਼ ਦਿੱਤੇ ਗਏ ਹਨ ਕਿ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਵਿੱਚ ਨਾ ਬੁਲਾਇਆ ਜਾਵੇ ਸਗੋਂ ਲੋਕਾਂ ਦੇ ਕੰਮ ਉਨ੍ਹਾਂ ਦੇ ਕੋਲ ਜਾ ਕੇ ਕੀਤੇ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਸਰਕਾਰ ਤੁਹਾਡੇ ਦੁਆਰਾ ਪ੍ਰੋਗਰਾਮ ਤਹਿਤ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਲਗਾਏ ਗਏ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਸਰਕਾਰ ਲੋਕਾਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਕਰਨ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਵਿਧਾਇਕ ਰਾਏ ਨੇ ਕਿਹਾ ਕਿ ਜਦੋਂ ਅਸੀਂ ਲੋਕਾਂ ਤੋਂ ਵੋਟਾਂ ਲੈਣ ਗਏ ਸੀ ਤਾਂ ਵਾਅਦਾ ਕੀਤਾ ਸੀ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਉਸੇ ਵਾਅਦੇ ਨੂੰ ਪੂਰਾ ਕਰਦੇ ਹੋਏ ਸਰਕਾਰ ਵੱਲੋਂ ਜਨ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। 

ਇਨ੍ਹਾਂ ਕੈਂਪਾਂ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਕੇ ਤੇ ਮੌਜੂਦ ਹੁੰਦੇ ਹਨ, ਜਿਸ ਨਾਲ ਲੋਕਾਂ ਦੇ ਕੰਮ ਮੌਕੇ ਤੇ ਹੀ ਹੋ ਜਾਂਦੇ ਹਨ। ਇਸ ਤਰ੍ਹਾਂ ਜਿਥੇ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਹੀ ਸਰਕਾਰੀ ਕੰਮਾਂ ਵਿੱਚ ਵੀ ਪਾਰਦਰਸ਼ਤਾ ਆਉਂਦੀ ਹੈ ਅਤੇ ਲੋਕਾਂ ਦੇ ਕੰਮ ਬਿਨਾਂ ਕਿਸੇ ਰਿਸ਼ਵਤ ਤੇ ਸਿਫਾਰਸ਼ ਤੋਂ ਹੋ ਜਾਂਦੇ ਹਨ। ਵਿਧਾਇਕ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੇ ਹੱਕਾਂ ਦੀ ਰਾਖੀ ਲਈ ਕੰਮ ਕੀਤਾ ਜਾ ਰਿਹਾ ਹੈ ਅਤੇ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਵੱਲੋਂ ਹਰ ਮਹੀਨੇ ਦਿੱਤੀ ਜਾ ਰਹੀ 300 ਯੂਨਿਟ ਮੁਫਤ ਬਿਜਲੀ ਦਾ ਲਾਭ 90 ਫੀਸਦੀ ਘਰਾਂ ਨੂੰ ਹੋਇਆ ਹੈ ਜਿਨ੍ਹਾਂ ਦਾ ਬਿਜਲੀ ਬਿਲ ਜੀਰੋ ਆਇਆ ਹੈ। 

ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਸਰਕਾਰੀ ਨੌਕਰੀਆਂ ਬਿਨਾਂ ਸਿਫਾਰਸ਼ ਜਾਂ ਰਿਸ਼ਵਤ ਤੋਂ ਨਹੀਂ ਮਿਲਦੀਆਂ ਸਨ ਪ੍ਰੰਤੂ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੁਣ ਤੱਕ 43 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਸਿਫਾਰਸ਼ ਜਾਂ ਪੈਸਿਆਂ ਤੋਂ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਪ੍ਰਦੀਪ ਮਲਹੋਤਰਾ, ਰਮੇਸ਼ ਕੁਮਾਰ ਸੋਨੂੰ, ਸੁਭਾਸ ਸੂਦ, ਰਜੇਸ਼ ਕੁਮਾਰ, ਪ੍ਰਿਤਪਾਲ ਸਿੰਘ ਜੱਸੀ, ਅਸੀਸ ਕੁਮਾਰ ਅੱਤਰੀ, ਐਡਵੋਕੇਟ ਰਾਹੁੱਲ ਸ਼ਰਮਾ, ਰਜੇਸ਼ ਕੁਮਾਰ ਉੱਪਲ, ਨੀਤਿਨ ਸੂਦ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਇਲਾਕੇ ਦੇ ਮੋਹਤਬਰ ਹਾਜਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD