Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

 

ਰੋਹਟੀ ਬਸਤਾ 'ਚ ਜਨ ਸੁਵਿਧਾ ਕੈਂਪ: ਏ.ਡੀ.ਸੀ. ਕੰਚਨ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਦਾ ਮੌਕੇ 'ਤੇ ਨਿਪਟਾਰਾ

ਜਨ ਸੁਵਿਧਾ ਕੈਂਪ ਚ ਪਿੰਡ ਰੋਹਟਾ, ਰੋਹਟੀ ਖਾਸ, ਰੋਹਟੀ ਛੰਨਾ, ਮੈਹਸ, ਕੱਲ੍ਹੇਮਾਜਰਾ ਤੇ ਥੂਹੀ ਦੇ ਵਸਨੀਕਾਂ ਨੇ ਲਿਆ ਸਰਕਾਰੀ ਸਕੀਮਾਂ ਦਾ ਲਾਭ

Tree Plantation, Forest Plantation, Plantation forestry, Tree Planting, Tree Plantation Drive, Plants Sapling, Tree Plantation Drive 2024, Nabha

Web Admin

Web Admin

5 Dariya News

ਨਾਭਾ , 26 Jul 2024

Last updated on: Jul 26, 2024, 00:00 IST

'ਆਪ ਦੀ ਸਰਕਾਰ ਆਪ ਦੇ ਦੁਆਰ' ਰਾਹੀਂ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਣਨ ਦੇ ਪੰਜਾਬ ਸਰਕਾਰ ਵਲੋੰ ਕੀਤੇ ਉਪਰਾਲੇ ਤਹਿਤ ਅੱਜ ਨਾਭਾ ਹਲਕੇ ਦੇ ਪਿੰਡ ਰੋਹਟੀ ਬਸਤਾ ਵਿਖੇ ਲਗਾਏ ਜਨ ਸੁਵਿਧਾ ਕੈੰਪ ਮੌਕੇ ਪਿੰਡ ਰੋਹਟਾ, ਰੋਹਟੀ ਖਾਸ, ਰੋਹਟੀ ਛੰਨਾ, ਮੈਹਸ, ਕੱਲ੍ਹੇਮਾਜਰਾ ਤੇ ਥੂਹੀ ਦੇ ਵਸਨੀਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲਿਆ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਲੱਗੇ ਇਸ ਕੈਂਪ 'ਚ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ ਅਤੇ ਐਸ ਡੀ ਐਨ ਨਾਭਾ ਤਰਸੇਮ ਚੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ।

ਇਸ ਦੌਰਾਨ ਨੇੜਲੇ ਪਿੰਡਾਂ ਤੋਂ ਵੱਡੀ ਗਿਣਤੀ ਲੋਕਾਂ ਨੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਆਪਣੀਆਂ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕਰਵਾਅਿਾ। ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੇ ਫੌਰੀ ਹੱਲ ਹੋਣ ਦੇ ਭਰੋਸੇ ਨਾਲ ਪਹੁੰਚੇ ਲੋਕਾਂ ਨੇ ਆਪਣੇ ਕੰਮ ਹੋਣ ਦੇ ਸ਼ੁਕਰਾਨੇ ਵਜੋਂ ਮੁੱਖ ਮੰਤਰੀ ਦਾ ਧੰਨਵਾਦ ਕੀਤਾ।ਇੱਥੇ ਹਾਜ਼ਰ ਬਹੁਤ ਸਾਰੇ ਲੋਕਾਂ ਨੇ ਕਿਹਾ ਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹਾ ਕਦਮ ਨਹੀਂ ਚੁੱਕਿਆ, ਜਿਸ ਕਰਕੇ ਇਸ ਨਿਵੇਕਲੇ ਪ੍ਰੋਗਰਾਮ ਲਈ ਮੁੱਖ ਮੰਤਰੀ ਵਧਾਈ ਦੇ ਪਾਤਰ ਹਨ।

ਜਦੋਂਕਿ ਏ.ਡੀ.ਸੀ. ਕੰਚਨ ਨੇ ਕੈਂਪ ਦਾ ਜਾਇਜਾ ਲੈਂਦਿਆਂ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਹਾਜ਼ਰ ਅਧਿਕਾਰੀਆਂ ਨੂੰ ਸ਼ਿਕਾਇਤਾਂ ਉੱਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ।ਮੈਡਮ ਕੰਚਨ ਨੇ ਕਿਹਾ ਕਿ ਕੈਂਪ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਸਹਾਈ ਹੋ ਰਿਹਾ ਹੈ, ਸਗੋਂ ਸੂਬਾ ਸਰਕਾਰ ਦੀਆਂ ਨੀਤੀਆਂ ਸਬੰਧੀ ਜ਼ਮੀਨੀ ਪੱਧਰ ਦੀ ਫੀਡਬੈਕ ਹਾਸਲ ਕਰਨ ਦਾ ਢੁਕਵਾਂ ਮੰਚ ਸਾਬਤ ਹੋ ਰਿਹਾ ਹੈ। ਲੋਕਾਂ ਨਾਲ ਗੱਲਬਾਤ ਕਰਦਿਆਂ ਏ.ਡੀ.ਸੀ. ਕੰਚਨ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ 'ਤੇ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀਆਂ ਮੁਸ਼ਕਿਲਾਂ ਦੂਰ ਕਰਨ ਲਈ ਲੋਕਾਂ ਵਿੱਚ ਜਾ ਰਿਹਾ ਹੈ।

ਜਨ ਸੁਵਿਧਾ ਕੈਂਪ ਵਿੱਚ ਲੋਕਾਂ ਵੱਲੋਂ ਪ੍ਰਗਟਾਏ ਵਿਸ਼ਵਾਸ ਉੱਤੇ ਤਸੱਲੀ ਜ਼ਾਹਰ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਪੁੱਤਰ ਐਡਵੋਕੇਟ ਰਾਹੁਲ ਸੈਣੀ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਸਰਕਾਰੀ ਦਫਤਰਾਂ ਦੇ ਗੇੜੇ ਨਹੀਂ ਲਾਉਣੇ ਪੈਣਗੇ ਕਿਉਂਕਿ ਸਰਕਾਰ ਖੁਦ ਉਨ੍ਹਾਂ ਕੋਲ ਆ ਕੇ ਮੌਕੇ 'ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੀ ਹੈ। ਇਸ ਮੌਕੇ ਬੂਟੇ ਵੀ ਲਗਾਏ ਗਏ।

ਇਸ ਜਨ ਸੁਵਿਧਾ ਕੈਂਪ ਦੌਰਾਨ ਰਾਸ਼ਨ ਕਾਰਡ ਵਿੱਚ ਆਪਣੇ ਪਰਿਵਾਰਕ ਜੀਆਂ ਦੇ ਨਾਮ ਜੋੜਨ, ਜਨਮ ਤੇ ਮੌਤ ਦੇ ਸਰਟੀਫਿਕੇਟ, ਆਧਾਰ ਕਾਰਡ ਵਿੱਚ ਆਪਣੇ ਨਾਮ ਠੀਕ ਕਰਵਾਉਣ ਤੋਂ ਇਲਾਵਾ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਕਿਰਤ ਵਿਭਾਗ ਦੀ ਲਾਲ ਕਾਪੀ ਬਣਵਾਉਣ ਸਮੇਤ ਮਾਲ ਵਿਭਾਗ ਦੇ ਕੰਮ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਅਧਿਕਾਰੀਆਂ ਨਾਲ ਮੁਲਾਕਾਤਾਂ ਕੀਤੀਆਂ।

ਇਸ ਮੌਕੇ ਤਹਿਸੀਲਦਾਰ ਨਾਭਾ ਸ਼ੀਸਪਾਲ ਸਿੰਗਲਾ, ਬੀ.ਡੀ.ਪੀ.ਓ. ਪਟਿਆਲਾ ਦਿਹਾਤੀ ਬਲਜੀਤ ਸਿੰਘ ਸੋਹੀ, ਨਾਇਬ ਤਹਿਸੀਲਦਾਰ ਗੁਰਮਨ ਗੋਲਡੀ, ਸੀ.ਡੀ.ਪੀ.ਓ. ਜਸਵੀਰ ਕੌਰ, ਅਮਨਦੀਪ ਸਿੰਘ ਭੁੱਲਰ, ਜੈ ਸ਼ਰਮਾ, ਸੁਰੇਸ਼ ਰਾਏ, ਹਰਪਾਲ ਸਿੰਘ ਵਿਰਕ ਅਤੇ ਪਿੰਡ ਵਾਸੀਆਂ ਸਮੇਤ ਹੋਰ ਪਤਵੰਤੇ ਮੌਜੂਦ ਸਨ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , Tree Plantation Drive 2024 , Nabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD