Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਦੇ ਮੁੱਖ ਸਕੱਤਰ ਨੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨਾਲ ਕੀਤੀ ਵੀਡੀਓ ਕਾਨਫਰੰਸ

ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਸਬੰਧੀ ਹਦਾਇਤਾਂ ਕੀਤੀਆਂ ਜਾਰੀ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 26 Jul 2024

Last updated on: Jul 26, 2024, 00:00 IST

ਮੁੱਖ ਸਕੱਤਰ, ਪੰਜਾਬ, ਸ੍ਰੀ ਅਨੁਰਾਗ ਅਗਰਵਾਲ (ਆਈ.ਏ.ਐਸ)  ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਪ੍ਰਨੀਤ ਸ਼ੇਰਗਿੱਲ, ਅਤੇ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ ਨਾਲ ਵੀਡੀਓ ਕਾਨਫਰੰਸ ਕਰਕੇ ਸੂਬੇ ਅੰਦਰ " ਇੰਟੈਗਰੇਟਡ ਡਿਜ਼ੀਜ ਸਰਵੇਲੈਂਸ ਪ੍ਰੋਗਰਾਮ" ਤਹਿਤ  ਵਾਟਰ ਬੌਰਨ ਡਿਜ਼ੀਜ (ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ) ਨੂੰ ਰਿਵਿਊ ਕੀਤਾ। ਇਸ ਬਾਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਮੁਖ ਸਕੱਤਰ ਵੱਲੋਂ ਜਿਲੇ ਅੰਦਰ ਵਾਟਰ ਬੌਰਨ ਬਿਮਾਰੀਆਂ ਸਬੰਧੀ ਵਿਸਥਾਰ ਸਹਿਤ ਚਰਚਾ ਕਰਕੇ ਇਹਨਾਂ ਬਿਮਾਰੀਆਂ ਨੂੰ ਕੰਟਰੋਲ ਵਿੱਚ ਰੱਖਣ ਲਈ ਸਿਹਤ ਵਿਭਾਗ ਵੱਲੋਂ ਜਿਲੇ ਅੰਦਰ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਹਾਸਿਲ ਕੀਤੀ। 

ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਵੱਲੋਂ ਹਦਾਇਤ ਕੀਤੀ ਗਈ ਹੈ ਵਾਟਰ ਸਪਲਾਈ ਤੇ ਸੈਨੀਟੇਸ਼ਨ , ਨਗਰ ਕੌਂਸਲਾਂ ਆਦਿ ਵਿਭਾਗਾਂ ਨਾਲ ਤਾਲਮੇਲ ਕਰਕੇ ਦੂਸ਼ਿਤ ਪਾਣੀ  ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਕਾਬੂ ਵਿੱਚ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣ, ਪੀਣ ਵਾਲੇ ਪਾਣੀ ਵਿੱਚ ਦੂਸ਼ਿਤ ਪਾਣੀ ਦੀ ਮਿਕਸਿੰਗ ਅਤੇ ਲੀਕੇਜ ਨੂੰ ਹਰ ਹਾਲਤ ਵਿੱਚ ਰੋਕਿਆ ਜਾਵੇ , ਨਾ ਖਾਣਯੋਗ ਆਈਸਕ੍ਰੀਮ, ਛਬੀਲਾਂ, ਅਨਢਕੇ ਫਲ /ਸਬਜੀਆਂ ਤੇ ਹੋਰ ਪਦਾਰਥ ਆਦਿ, ਲੋਕਾਂ ਨੂੰ ਮੁਹਈਆ ਕਰਾਉਣ ਤੋਂ ਰੋਕਿਆ ਜਾਵੇ। ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

ਮੁੱਖ ਸਕੱਤਰ ਨੇ ਹਦਾਇਤ ਕੀਤੀ ਕਿ ਸਾਰੇ ਹਸਪਤਾਲਾਂ ਵਿੱਚ ਕਲੋਰੀਨ ਦੀਆਂ ਗੋਲੀਆਂ, ਜਿੰਕ ,ਓ.ਆਰ.ਐਸ ਅਤੇ ਹੋਰ ਲੋੜੀਦੀਆਂ ਦਵਾਈਆਂ ਦਾ ਸਟਾਕ ਲੁੜੀਂਦੀ ਮਾਤਰਾ ਵਿੱਚ ਰੱਖਣਾ ਯਕੀਨੀ ਬਣਾਇਆ ਜਾਵੇ। ਉਹਨਾਂ ਕਿਹਾ ਕਿ ਟੀਚੇ ਅਨੁਸਾਰ ਪਾਣੀ ਦੇ ਸੈਂਪਲ ਇਕੱਤਰ ਕਰਕੇ ਲੈਬੋਰਟਰੀ ਵਿੱਚ ਭੇਜੇ ਜਾਣ , ਸੈਂਪਲ ਫੇਲ ਆਉਣ ਦੀ ਸੂਰਤ ਵਿੱਚ ਤੁਰੰਤ ਐਕਸ਼ਨ ਲਿਆ ਜਾਵੇ, ਕਿਸੇ ਵੀ ਥਾਂ ਤੇ ਬਿਮਾਰੀ ਦਾ ਬਰੇਕ ਆਊਟ ਹੋਣ ਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਤੁਰੰਤ ਕਾਰਵਾਈ ਕੀਤੀ ਜਾਵੇ। 

ਉਹਨਾਂ ਕਿਹਾ ਕਿ ਕਿਸੇ ਵੀ ਅਧਿਕਾਰੀ ਕਰਮਚਾਰੀ ਵੱਲੋਂ ਇਸ ਕੰਮ ਵਿੱਚ ਕੋਈ ਕੁਤਾਹੀ ਨਾ ਵਰਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਸਿੰਗਲ, ਜਿਲਾ ਐਪੀਡਿਮੋਲੋਜਿਸਟ ਡਾ ਗੁਰਪ੍ਰੀਤ ਕੌਰ , ਡਾ ਦੀਪਤੀ , ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ ਤੋਂ ਇਲਾਵਾ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਵਿਭਾਗ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD