Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਸਰਕਾਰ ਕਿਸਾਨਾਂ ਨੂੰ ਸਬਸਿਡੀ ਤੇ ਮੁਹਈਆ ਕਰਵਾਏਗੀ 20 ਹਜਾਰ ਸੋਲਰ ਪੰਪ - ਅਮਨ ਅਰੋੜਾ

ਕੈਬਨਿਟ ਮੰਤਰੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੇ ਜਾਇਜ਼ੇ ਲਈ ਸਮੀਖਿਆ ਬੈਠਕ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Gurmeet Singh Khudian,Jagdeep Singh Kaka Brar,Harpreet Singh Sudan, DC Sri Mukatsar Sahib, Sri Mukatsar Sahib, Deputy Commissioner Sri Mukatsar Sahib, Dr. Sanjeev Kumar

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 26 Jul 2024

Last updated on: Jul 26, 2024, 00:00 IST

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿਚ ਹਰੀ ਊਰਜਾ ਨੂੰ ਉਤਸਾਹਿਤ ਕਰਨ ਲਈ ਅਨੇਕ ਉਪਰਾਲੇ ਕਰ ਰਹੀ ਹੈ ਅਤੇ ਇੰਨ੍ਹਾਂ ਹੀ ਉਪਰਾਲਿਆਂ ਦੀ ਲੜੀ ਵਿਚ ਪੰਜਾਬ ਵਿੱਚ 20 ਹਜ਼ਾਰ ਸੋਲਰ ਪੰਪ ਲਗਾਉਣ ਲਈ ਅਰਜੀਆ ਜਲਦ ਮੰਗੀਆ ਜਾ ਰਹੀਆਂ ਹਨ। ਉਹ ਅੱਜ ਇੱਥੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕਰਨ ਲਈ ਪਹੁੰਚੇ ਸਨ।

ਇਸ ਬੈਠਕ ਵਿਚ ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਵੀ ਵਿਸੇਸ਼ ਤੌਰ ਤੇ ਹਾਜਰ ਰਹੇ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਖੇਤੀ ਸੈਕਟਰ ਵਿਚ ਸੋਲਰ ਪੰਪ ਯੋਜਨਾ ਇਕ ਪਾਸੇ ਰਵਾਇਤੀ ਬਿਜਲੀ ਸਰੋਤਾਂ ਤੋਂ ਬੇਝ ਘੱਟ ਕਰੇਗੀ ਉਥੇ ਹੀ ਇਸ ਨਾਲ ਕਿਸਾਨਾਂ ਨੂੰ ਵੀ ਲਾਭ ਹੋਵੇਗਾ।

ਇਸੇ ਤਰਾਂ ਪੰਜਾਬ ਸਰਕਾਰ ਦੀ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸਨ ਦੀ ਵਚਨਬੱਧਤਾ ਦੁਹਰਉਂਦਿਆਂ ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਸੁਧਾਰ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨੂੰ ਲੋਕਾਂ ਪ੍ਰਤੀ ਵਧੇਰੇ ਜਵਾਬਦੇਹ ਬਣਾਇਆ ਜਾ ਰਿਹਾ ਹੈ। ਸ੍ਰੀ ਅਮਨ ਅਰੋੜਾ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਫ਼ਤਰਾਂ ਵਿਚ ਕੰਮ ਲਈ ਆਉਣ ਵਾਲੇ ਲੋਕਾਂ ਨੂੰ ਕਿਸੇ ਖੱਜਲ ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਨੇ ਕਿਹਾ ਕਿ ਇਸੇ ਲਈ ਸਾਰੇ ਜ਼ਿਲ੍ਹਿਆਂ ਵਿਚ ਮੁੱਖ ਮੰਤਰੀ ਵਿੰਡੋ ਸਥਾਪਿਤ ਕੀਤੀ ਗਈ ਹੈ ਤਾਂ ਜੋ ਲੋਕ ਸਮਲਿਆਂ ਦਾ ਤੇਜੀ ਨਾਲ ਹੱਲ ਕੀਤਾ ਜਾ ਸਕੇ। ਕੈਬਨਿਟ ਮੰਤਰੀ ਨੇ ਇਸ ਮੌਕੇ ਪੇਂਡੂ ਅਤੇ ਸ਼ਹਿਰੀ ਵਿਕਾਸ, ਪੀਣ ਦੇ ਪਾਣੀ, ਪੇਂਡੂ ਤੇ ਸ਼ਹਿਰੀ ਅਵਾਸ ਪ੍ਰੋਗਰਾਮ, ਖੇਤੀਬਾੜੀ, ਸਿਹਤ, ਸਿੱਖਿਆ ਸਮੇਤ ਵੱਖ ਵੱਖ ਵਿਭਾਗਾਂ ਦੇ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਜੋ ਫੰਡ ਮੁਹਈਆ ਕਰਵਾਏ ਗਏ ਹਨ ਉਨ੍ਹਾਂ ਨਾਲ ਸਾਰੇ ਪ੍ਰੋਜੈਕਟ ਤੈਅ ਸਮਾਂ ਹੱਦ ਵਿਚ ਪੂਰੇ ਕਰਕੇ ਵਰਤੋਂ ਸਰਟੀਫਿਕੇਟ ਜਲਦ ਜਮਾਂ ਕਰਵਾਏ ਜਾਣ ਤਾਂ ਜੋ ਵਿਭਾਗਾਂ ਨੂੰ ਸਰਕਾਰ ਵਿਕਾਸ ਕਾਰਜਾਂ ਲਈ ਹੋਰ ਫੰਡ ਜਾਰੀ ਕਰ ਸਕੇ।

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 5 ਲੱਖ ਬੂਟੇ ਲਗਾਏ ਜਾ ਰਹੇ ਹਨ ਤਾਂ ਜੋ ਚੌਗਿਰਦੇ ਨੂੰ ਹਰਾ ਭਰਾ ਕੀਤਾ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਜ਼ਿਲ੍ਹੇ ਵਿਚ ਚੱਲ ਰਹੇ ਪ੍ਰੋਜੈਕਟਾਂ ਸਬੰਧੀ ਪ੍ਰੈਜੇਟੇਸ਼ਨ ਕੈਬਨਿਟ ਮੰਤਰੀ ਨੂੰ ਦਿੱਤੀ। ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਅਤੇ ਐਸ ਐਸ ਪੀ ਸ੍ਰੀ ਭਾਗੀਰਥ ਮੀਨਾ ਨੇ ਦੋਹਾਂ ਕੈਬਨਿਟ ਮੰਤਰੀਆਂ ਦਾ ਸਵਾਗਤ ਕੀਤਾ।

ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ੍ਰੀ ਜਗਦੀਪ ਸਿੰਘ ਕਾਕਾ ਬਰਾੜ, ਚੇਅਰਮੈਨ ਜਸ਼ਨ ਬਰਾੜ, ਚੇਅਰਮੈਨ  ਸੁਖਜਿੰਦਰ ਸਿੰਘ ਕਾਉਣੀ, ਵਧੀਕ ਡਿਪਟੀ ਕਮਿਸ਼ਨਰ ਸ: ਸੁਖਪ੍ਰੀਤ ਸਿੰਘ ਸਿੱਧੂ, ਐਸਡੀਐਮ  ਸ੍ਰੀਮਤੀ ਬਲਜੀਤ ਕੌਰ, ਡਾ. ਸੰਜੀਵ ਕੁਮਾਰ, ਸ੍ਰੀ  ਅਜੀਤਪਾਲ ਸਿੰਘ ਐਸ.ਡੀ., ਵਰਿੰਦਰ ਢੋਸੀਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ  ਵੀ ਮੌਜੂਦ ਸਨ।    

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Gurmeet Singh Khudian , Jagdeep Singh Kaka Brar , Harpreet Singh Sudan , DC Sri Mukatsar Sahib , Sri Mukatsar Sahib , Deputy Commissioner Sri Mukatsar Sahib , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD