Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

‘‘ਆਪ ਦੀ ਸਰਕਾਰ, ਆਪ ਦੇ ਦੁਆਰ’’ ਤਹਿਤ ਸਕੱਤਰੀ ਬਾਗ ਵਿਖੇ ਲਗਾਇਆ ਸਪੈਸ਼ਲ ਕੈਂਪ

ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰੀ ਸਹੂਲਤਾਂ ਤੋਂ ਨਹੀਂ ਰਹਿਣ ਦਿੱਤਾ ਜਾਵੇਗਾ ਵਾਝਾਂ : ਡਾ. ਇੰਦਰਬੀਰ ਸਿੰਘ ਨਿੱਝਰ

Ghanshyam Thori, DC Amritsar, Amritsar, Deputy Commissioner Amritsar, Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 26 Jul 2024

Last updated on: Jul 26, 2024, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਰੋਜਾਨਾ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।

"ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਇੱਕੋ ਹੀ ਛੱਤ ਹੇਠਾਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਸਿਰਫ਼ ਸੁਣਿਆ ਹੀ ਨਹੀਂ ਜਾਂਦਾ ਸਗੋਂ ਮੌਕੇ ਤੇ ਹੀ ਨਿਪਟਾਰਾ ਵੀ ਕੀਤਾ ਜਾਂਦਾ ਹੈ, ਇਸ ਨਾਲ ਜਿਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੁੰਦੀ ਹੈ ਉਥੇ ਆਮਦਨੀ ਖਰਚਾ ਵੀ ਘੱਟ ਹੁੰਦਾ ਹੈ। ਅੱਜ ਅੰਮ੍ਰਿਤਸਰ ਦੱਖਣੀ ਹਲਕੇ ਵਿੱਚ ਸਕੱਤਰੀ ਬਾਗ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਜਿਥੇ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ ਸੁਣੀਆਂ ਅਤੇ ਹੱਲ ਕੀਤੀਆਂ ਗਈਆਂ।

ਇਸ ਮੌਕੇ ਹਲਕਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਲਗਾਏ ਜਾ ਰਹੇ ਸਪੈਸ਼ਲ ਕੈਂਪ ਲਾਹੇਵੰਦ ਸਾਬਿਤ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਕਿਸੇ ਵੀ ਲੋੜਵੰਦ ਲਾਭਪਾਤਰੀ ਨੂੰ ਸਰਕਾਰ ਵਲੋਂ ਮੁਹੱਈਆਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਤਰ੍ਹਾਂ ਦੀਆਂ ਸਹੂਲਤਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ।

ਕੈਂਪ ਦੌਰਾਨ ਮਾਲ ਵਿਭਾਗ ਤੋਂ ਇਲਾਵਾ ਮਗਨਰੇਗਾਂ, ਪੈਨਸ਼ਨਾਂ, ਛੱਪੜਾਂ ਤੇ ਗਲੀਆਂ-ਨਾਲੀਆਂ ਦੇ ਪਾਣੀ ਦੀ ਨਿਕਾਸੀ, ਪੀਣ ਵਾਲੇ ਪਾਣੀ ਤੋਂ ਇਲਾਵਾ ਵਿਕਾਸ ਕਾਰਜਾਂ ਨਾਲ ਸਬੰਧਤ ਸਮੱਸਿਆਵਾਂ ਸਨ। ਇਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਨਿਪਟਾਰਾ ਮੌਕੇ ’ਤੇ ਹੀ ਕੀਤਾ ਗਿਆ ਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀਙ ਵਲੋਂ ਵੱਖ-ਵੱਖ ਵਿਭਾਗਾਂ ਵਲੋਂ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਲਗਾਏ ਗਏ ਕਾਊਂਟਰਾਂ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ ਗਿਆ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਹਰ ਇੱਕ ਲਾਭਪਾਤਰੀ ਨੂੰ ਸਰਕਾਰ ਅਤੇ ਸਬੰਧਤ ਵਿਭਾਗ ਵਲੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਬਾਰੇ ਜਾਣੂ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਲਾਭਪਾਤਰੀ ਕਿਸੇ ਵੀ ਸਹੂਲਤ ਤੋਂ ਵਾਝਾਂ ਨਾ ਰਹਿ ਸਕੇ।  

ਐਸ.ਡੀ.ਐਮ. ਮਨਕੰਵਲ ਸਿੰਘ ਚਾਹਲ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਵਿਭਾਗਾਂ ਦੇ ਜਿਲ੍ਹਾ ਅਧਿਕਾਰੀਆਂ ਨੇ ਮੌਕੇ ਉਤੇ ਹਾਜ਼ਰ ਰਹਿ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ। ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਸਬੰਧੀ ਵੀ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ।

 

Tags: Ghanshyam Thori , DC Amritsar , Amritsar , Deputy Commissioner Amritsar , Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD