Friday, 05 June 2026

 

 

ਖ਼ਾਸ ਖਬਰਾਂ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ

 

ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਮਾਲ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਕੁਲੈਕਟਰ ਰੇਟ ਨੂੰ ਵਰਤਮਾਨ ਹਾਲਾਤਾਂ ਦੇ ਅਨੁਕੂਲ ਬਣਾਉਣ ਲਈ ਤੁਰੰਤ ਸਾਰੀਆਂ ਸਬੰਧਿਤ ਧਿਰਾਂ ਨਾਲ ਵਿਚਾਰ ਚਰਚਾ ਕਰਕੇ ਪ੍ਰਸਤਾਵ ਭੇਜਣ ਦੇ ਦਿੱਤੇ ਆਦੇਸ਼

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 27 Jul 2024

Last updated on: Jul 27, 2024, 00:00 IST

ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਿਕ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਉਣ ਦੀ ਪ੍ਰਕਿਰਿਆ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮਾਲ ਵਿਭਾਗ ਤੇ ਹੋਰਨਾਂ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਕੀਤੀ ਗਈ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਐੱਸ. ਡੀ. ਐੱਮ. ਪੱਟੀ ਸ੍ਰ. ਕਿਰਪਾਲਵੀਰ ਸਿੰਘ, ਐੱਸ. ਡੀ. ਐੱਮ. ਖਡੂਰ ਸਾਹਿਬ ਸਚਿਨ ਪਾਠਕ ਅਤੇ ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਨਵਕੀਰਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਮੀਟਿੰਗ ਦੌਰਾਨ ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜ਼ਮੀਨ ਦੇ ਮੌਜੂਦਾ ਕੁਲੈਕਟਰ ਰੇਟ ਨੂੰ ਵਰਤਮਾਨ ਹਾਲਾਤਾਂ ਦੇ ਅਨੁਕੂਲ ਬਣਾਉਣ ਲਈ ਤੁਰੰਤ ਸਾਰੀਆਂ ਸਬੰਧਿਤ ਧਿਰਾਂ ਨਾਲ ਵਿਚਾਰ ਚਰਚਾ ਕਰਕੇ ਪ੍ਰਸਤਾਵ ਭੇਜਣ ਤਾਂ ਜੋ  ਉਨ੍ਹਾਂ ਦੇ ਆਧਾਰ ’ਤੇ ਪੰਜਾਬ ਸਰਕਾਰ ਵਲੋਂ ਕੁਲੈਕਟਰ ਰੇਟਾਂ ਨੂੰ ਹੋਰ ਤਰਕਸੰਗਤ ਬਣਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਕੁਲੈਕਟਰ ਰੇਟਾਂ ਦੇ ਪ੍ਰਸਤਾਵ ਵੇਲੇ ਜ਼ਮੀਨ ਦੀ ਹਾਲਤ, ਵਪਾਰਕ ਵਰਤੋਂ, ਨਵੀਆਂ ਨਿਕਲੀਆਂ ਸੜਕਾਂ, ਰਿਹਾਇਸ਼ੀ ਕਾਲੋਨੀਆਂ ਜਿਹੇ ਮਾਪਦੰਡਾਂ ਨੂੰ ਧਿਆਨ ਵਿਚ ਰੱਖਿਆ ਜਾਵੇ। ਉਨਾਂ ਇਹ ਵੀ ਕਿਹਾ ਕਿ ਕੁਝ ਥਾਵਾਂ ’ਤੇ ਕੁਲੈਕਟਰ ਰੇਟਾਂ ਅਤੇ ਮਾਰਕੀਟ ਭਾਅ ਵਿਚ ਜਿਆਦਾ ਵਖਰੇਵੇਂ ਨੂੰ ਦੂਰ ਕਰਨ ਲਈ ਸਾਰੇ ਪੱਖਾਂ ਨੂੰ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਰੇਟ ਪੰਜਾਬ ਸਰਕਾਰ ਨੂੰ ਭੇਜੇ ਜਾਣਗੇ ਤਾਂ ਜੋ ਕੁਲੈਕਟਰ ਰੇਟ ਹੋਰ ਸਾਰਥਿਕ ਹੋ ਸਕਣ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD