Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਅਮਨਦੀਪ ਕੌਰ ਅਰੋੜਾ ਦੀ ਮੌਜੂਦਗੀ ਵਿੱਚ ਸਕਿੱਲ ਡਿਵੈਲਪਮੈਂਟ ਦੇ ਬੇਕਰੀ ਸਿਖਿਆਰਥੀਆਂ ਨੂੰ ਓ ਟੀ ਜੀ ਕਿੱਟਾਂ ਦੀ ਵੰਡ

ਪੰਜਾਬ ਹੁਨਰ ਵਿਕਾਸ ਮਿਸ਼ਨ ਨੌਜਵਾਨਾਂ ਨੂੰ ਦੇ ਰਿਹੈ ਰੋਜਗਾਰ ਦੇ ਮੌਕੇ-ਵਿਧਾਇਕ ਅਮਨਦੀਪ ਕੌਰ ਅਰੋੜਾ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 29 Jul 2024

Last updated on: Jul 29, 2024, 00:00 IST

ਪੰਜਾਬ ਹੁਨਰ ਵਿਕਾਸ ਮਿਸ਼ਨ ਬੇਰੋਜਗਾਰਾਂ ਨੂੰ ਆਪਣਾ ਰੋਜ਼ਗਾਰ ਸਥਾਪਿਤ ਕਰਨ ਅਤੇ ਉਨ੍ਹਾਂ ਨੂੰ ਆਪਣੇ ਪੈਰ੍ਹਾਂ ਤੇ ਖੜ੍ਹਾ ਕਰਨ ਲਈ ਵਰਦਾਨ ਸਾਬਿਤ ਹੋ ਰਿਹਾ ਹੈ। ਹੁਨਰ ਵਿਕਾਸ ਮਿਸ਼ਨ ਦਫਤਰ ਮੋਗਾ ਵੱਲੋਂ ਵੱਧ ਤੋਂ ਵੱਧ ਬੇਰੋਜਗਾਰਾਂ ਨੂੰ ਇਸ ਮਿਸ਼ਨ ਦਾ ਲਾਹਾ ਦਿੱਤਾ ਜਾ ਰਿਹਾ ਹੈ। ਮਿਸ਼ਨ ਤਹਿਤ ਅੱਜ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਦੀ ਮੌਜੂਦਗੀ ਵਿੱਚ 57 ਲੜਕੀਆਂ ਨੂੰ ਓਵਨ ਟੋਸਟਰ ਗਰਿੱਲ ਵੰਡੇ ਗਏ। 

ਇਨ੍ਹਾਂ 57 ਲੜਕੀਆਂ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੇਕਰੀ ਕੋਰਸ ਦੀ ਮੁਫਤ ਵਿੱਚ ਟ੍ਰੇਨਿੰਗ ਪ੍ਰਾਪਤ ਕੀਤੀ ਸੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਵੀ ਹਾਜ਼ਰ ਸਨ। ਵਿਧਾਇਕ ਡਾ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਮਿਸ਼ਨ ਦਾ ਵੱਧ ਤੋਂ ਵੱਧ ਲੋੜਵੰਦਾਂ ਨੂੰ ਫਾਇਦਾ ਉਠਾਉਣਾ ਚਾਹੀਦਾ ਹੈ। 

ਉਹਨਾਂ ਓ ਟੀ ਜੀ ਪ੍ਰਾਪਤ ਕਰਨ ਵਾਲੀਆਂ ਲੜਕੀਆਂ ਨੂੰ ਆਪਣਾ ਕਾਰੋਬਾਰ ਕੜੀ ਮਿਹਨਤ ਨਾਲ ਅੱਗੇ ਵਧਾਉਣ ਲ਼ਈ ਪ੍ਰੇਰਿਆ। ਇਨ੍ਹਾਂ ਲੜਕੀਆਂ ਵਿੱਚ ਘੱਟ ਗਿਣਤੀ ਸਵੈ ਸਹਾਇਤਾ ਸਮੂਹਾਂ ਦੀਆਂ ਔਰਤਾਂ, ਵਿਧਵਾ ਔਰਤਾਂ  ਸ਼ਾਮਿਲ ਹਨ। ਇਹਨਾਂ  ਲੜਕੀਆਂ ਵੱਲੋਂ ਐਫ ਐਸ ਐਸ ਏ ਆਈ ਰਜਿਸਟ੍ਰੇਸ਼ਨ ਕਰਵਾ ਕੇ ਵੱਖਰੇ ਵੱਖਰੇ ਬ੍ਰਾਂਡ ਤੇ ਕੇਕ ਦਾ ਕੰਮ ਸ਼ੁਰੂ ਕੀਤਾ ਹੈ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਗੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਇਹਨਾਂ ਲੜਕੀਆਂ ਨੂੰ ਕੰਮ ਵਧਾਉਣ ਲਈ ਅੱਗੇ ਚੱਲ ਕੇ ਲੋਨ ਲਈ ਮੱਦਦ ਵੀ ਕੀਤੀ ਜਾਵੇਗੀ। ਇਸ ਮੌਕੇ ਮਨਪ੍ਰੀਤ ਕੌਰ ਮੈਨੇਜਰ ਸਕਿੱਲ ਡਿਵੈਲਪਮੈਂਟ ਮੈਨੈਜਰ ਨੇ ਦੱਸਿਆ ਕਿ ਕੋਈ ਵੀ ਨੌਜਵਾਨ ਦਸਵੀਂ ਬਾਰਵੀਂ ਕਰਨ ਉਪਰੰਤ ਹੁਨਰ ਸਿਖਲਾਈ ਪ੍ਰੋਗਰਾਮ ਲੈ ਸਕਦਾ ਹੈ ਅਤੇ ਹੁਨਰਮੰਦ ਹੋ ਕੇ ਰੋਜਗਾਰ ਪ੍ਰਾਪਤ ਕਰ ਸਕਦਾ ਹੈ। 

ਜ਼ਿਲ੍ਹੇ ਅੰਦਰ ਫੈਸ਼ਨ ਡਿਜ਼ਾਈਨਿੰਗ, ਬਿਜਲੀ ਦੇ ਘਰੇਲੂ ਉਪਕਰਨਾਂ ਦੀ ਰਿਪੇਅਰ, ਡਾਟਾ ਐਂਟਰੀ ਓਪਰੇਟਰ, ਪਰਸੈਨਲਟੀ ਡਿਵੈਲਪਮੈਂਟ ਅਤੇ ਇੰਟਰਵਿਊ ਦੀ ਤਿਆਰੀ ਕਰਵਾਈ ਜਾਂਦੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਜ਼ਿਲ੍ਹਾ ਰੋਜ਼ਗਾਰ ਦਫਤਰ ਤੀਜੀ ਮੰਜਿਲ ਕਮਰਾ ਨੰਬਰ 379 ਵਿਖੇ ਮਨਪ੍ਰੀਤ ਕੌਰ ਮੈਨੇਜਰ ਹੁਨਰ ਸਿਖਲਾਈ ਅਤੇ ਪੁਛਰਾਜ ਝਾਜਰਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਇਸ ਮੌਕੇ ਨਗਰ ਨਿਗਮ ਮੋਗਾ ਤੋਂ ਬਲਜੀਤ ਸਿੰਘ ਚਾਨੀ, ਰੋਜਗਾਰ ਦਫਤਰ ਮੋਗਾ ਤੋਂ ਸੋਨੀਆ ਬਾਜਵਾ, ਏ ਪੀ ਓ ਰਾਮ ਪ੍ਰਵੇਸ਼ ਅਤੇ ਅਮਾਇਰਾ ਗਰੁੱਪ ਦੇ ਨੁਮਾਇੰਦੇ ਹਾਜਰ ਸਨ।

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD