Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅਪਗ੍ਰੇਡ ਕੀਤੇ ਸਿਵਲ ਪਸ਼ੂ ਹਸਪਤਾਲ ਦਾ ਕੀਤਾ ਉਦਘਾਟਨ

ਪਸ਼ੂ ਹਸਪਤਾਲ ਇਲਾਕੇ ਦੇ ਪਸ਼ੂ ਪਾਲਣਾ ਲਈ ਹੋਵੇਗਾ ਲਾਹੇਵੰਦ ਸਿੱਧ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Dr. Sanjeev Kumar

Web Admin

Web Admin

5 Dariya News

ਮਲੋਟ / ਸ੍ਰੀ ਮੁਕਤਸਰ ਸਾਹਿਬ , 29 Jul 2024

Last updated on: Jul 29, 2024, 00:00 IST

ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬੇਜੁਬਾਨ ਪਸ਼ੂਆਂ ਦੀ ਭਲਾਈ ਲਈ ਬਚਨਵੱਧ ਹੈ ਅਤੇ ਇਹਨਾਂ ਪਸ਼ੂਆਂ ਦੇ ਇਲਾਜ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਇਹ ਐਲਾਨ ਸ.ਗੁਰਮੀਤ ਸਿੰਘ ਖੁੱਡੀਆਂ ਪਸ਼਼ੂ ਪਾਲਣ ਮੰਤਰੀ ਪੰਜਾਬ ਨੇ ਅੱਜ ਪਿੰਡ ਖੁੱਡੀਆਂ ਵਿਖੇ ਪਸ਼ੂ ਹਸਪਤਾਲ ਦਾ ਅਪਗਰੇਡ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਇਸ ਪਸ਼ੂ ਹਸਪਤਾਲ ਦੇ ਅਪਗ੍ਰੇਡ ਕਰਨ ਨਾਲ ਲੱਗਦੇ ਪਿੰਡ ਚੰਨੂ, ਖੁੱਡੀਆ ਗੁਲਾਬ ਸਿੰਘ, ਆਧਨੀਆਂ, ਖੁੱਡੀਆਂ ਮਹਾਂ ਸਿੰਘ ਤੋਂ ਇਲਾਵਾ ਨੇੜੇ ਦੇ ਪਸ਼ੂ ਪਾਲਕਾਂ ਨੂੰ ਬਹੁਤ ਜਿ਼ਆਦਾ ਫਾਇਦਾ ਹੋਵੇਗਾ।

ਉਹਨਾਂ ਕਿਹਾ ਕਿ ਇਸ ਪਸ਼ੂ ਹਸਪਤਾਲ ਵਿੱਚ ਸਰਕਾਰ ਵਲੋਂ ਸਾਰੀਆਂ ਬੁਨਿਆਦੀ ਸਹੂਲਤ ਉਪਲੱਧ ਕਰਵਾਈਆਂ ਗਈਆਂ ਹਨ ਅਤੇ ਇਥੇ ਪਸ਼ੂਆਂ ਦਾ ਮੁਫਤ ਇਲਾਜ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਇਸ ਮੌਕੇ ਪਸ਼ੂ ਪਾਲਣ ਵਿਭਾਗ ਦੀਆਂ ਨਵੀਂਆਂ ਪਹਿਲਕਦਮੀਆਂ ਦੀ ਗੱਲ ਕਰਦਿਆਂ ਦੱਸਿਆ ਕਿ ਵਿਭਾਗ ਨੇ ਮੂੰਹ ਖੁਰ ਅਤੇ ਗਲਘੋਟੂ ਦੇ ਨਾਲ ਨਾਲ ਇਸ ਵਾਰ ਗਾਂਵਾਂ ਵਿਚ ਲੰਪੀ ਸਕਿਨ ਬਿਮਾਰੀ ਦੀ ਵੈਕਸਿਨ ਵੀ ਰਾਜ ਭਰ ਵਿਚ ਲਗਾਈ ਹੈ ਅਤੇ ਬਿਹਤਰ ਬਜਟ ਪ੍ਰਬੰਧਨ ਰਾਹੀਂ ਕੀਤੀ ਬਚਤ ਰਾਹੀਂ ਮਲੱਪਾਂ ਦੀ ਦਵਾਈ ਖਰੀਦ ਕਰਕੇ ਵੀ ਰਾਜ ਦੇ ਪਸ਼ੂ ਪਾਲਕਾਂ ਨੂੰ ਵੰਡਣ ਦਾ ਕੰਮ ਵਿਭਾਗ ਨੇ ਕੀਤਾ ਹੈ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਵਿਭਾਗ ਵੱਲੋਂ ਟੀਕਾਕਰਨ ਕੀਤਾ ਜਾਵੇ ਤਾਂ ਉਹ ਆਪਣੇ ਜਾਨਵਰਾਂ ਦਾ ਟੀਕਾਕਰਨ ਜਰੂਰ ਕਰਾਉਣ ਕਿਉਂਕਿ ਟੀਕਾਕਰਨ ਨਾਲ ਜਾਨਵਰਾਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। 

ਉਨ੍ਹਾਂ ਨੇ ਕਿਸਾਨਾਂ ਨੂੰ ਪਸ਼ੁ ਪਾਲਣ ਦੇ ਕਿੱਤੇ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਲਈ ਸਰਕਾਰ ਹਰ ਸੰਭਵ ਮਦਦ ਦਿੰਦੀ ਹੈ। ਉਹਨਾਂ ਨੇ ਦੱਸਿਆ ਕਿ ਵਿਭਾਗ ਵੱਲੋਂ 300 ਨਵੇਂ ਵੈਟਰਨਰੀ ਅਫਸਰਾਂ ਦੀ ਭਰਤੀ ਜਲਦ ਕੀਤੀ ਜਾ ਰਹੀ ਹੈ। ਇਸ ਤੋਂ ਬਿਨਾਂ ਉਹਨਾਂ ਨੇ ਇਹ ਵੀ ਦੱਸਿਆ ਕਿ ਵੈਟਰਨਰੀ ਡਾਕਟਰਾਂ ਦੀ ਰਜਿਸਟਰੇਸ਼ਨ ਦੇ ਕੰਮ ਨੂੰ ਵੀ ਆਨਲਾਈਨ ਕਰਕੇ ਸੁਖਾਲਾ ਕੀਤਾ ਗਿਆ ਹੈ। 

ਇਸ ਮੌਕੇ ਵਿਭਾਗ ਦੇ ਡਾਇਰੈਕਟਰ ਡਾ: ਜੀ ਐਸ ਬੇਦੀ, ਡਾ.ਸੰਜੀਵ ਕੁਮਾਰ ਐਸ.ਡੀ.ਐਮ. ਮਲੋਟ,  ਡਿਪਟੀ ਡਾਇਰੈਕਟ ਪਸ਼ੂ ਪਾਲਣ ਡਾ: ਗੁਰਦਿੱਤ ਸਿੰਘ, ਡਾਕਟਰ ਮਨਦੀਪ ਸਿੰਘ  ਸੀਨੀਅਰ ਵੈਟਨਰੀ ਅਫਸਰ, ਡਾਕਟਰ ਗੁਰਦਾਸ ਸਿੰਘ ਸੀਨੀਅਰ ਵੈਟਰਨਰੀ ਅਫਸਰ

ਡਾਕਟਰ ਵਿਪਨ ਬਰਾੜ, ਡਾਕਟਰ ਕੇਵਲ  ਕ੍ਰਿਸ਼ਨ ਡਿਪਟੀ ਡਾਇਰੈਕਟਰ ਮੱਛੀ ਪਾਲਣ. ਐਸ ਐਚ ਓ ਪਰਮਜੀਤ ਸਿੰਘ ਲੰਬੀ, ਬੀ ਡੀ ਓ ਰਕੇਸ਼ ਬਿਸ਼ਨੋਈ, ਰਾਜਾ ਮਾਹੂਆਣਾ, ਗੁਰਬਾਜ ਸਿੰਘ ਵਣ ਵਾਲਾ, ਖੁਸ਼ਵੀਰ ਸਿੰਘ ਸਹਿਣ ਖੇੜਾ,ਸੁਖਪਾਲ ਸਿੰਘ ਖੁੱਡੀਆ ਸਰਪੰਚ

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Dr. Sanjeev Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD