Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿਹਤ ਸਕੀਮਾਂ ਦਾ ਲੋੜਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲਾਭ ਦਵਾਇਆ ਜਾਵੇ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿਲ

11 ਕਰੋੜ 35 ਲੱਖ ਰੁਪਏ ਨਾਲ 1051 ਕੈਂਸਰ ਮਰੀਜਾਂ ਦਾ ਕਰਵਾਇਆ ਇਲਾਜ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 29 Jul 2024

Last updated on: Jul 29, 2024, 00:00 IST

ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜ਼ਿਲ੍ਹੇ ਵਿੱਚ ਖੋਲ੍ਹੇ ਗਏ 20 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 4 ਲੱਖ 58 ਹਜ਼ਾਰ 530 ਵਿਅਕਤੀਆਂ ਨੇ ਆਪਣਾ ਚੈਕਅੱਪ ਕਰਵਾਇਆ ਹੈ ਅਤੇ ਇਨ੍ਹਾਂ ਕਲੀਨਿਕਾਂ ਵਿੱਚ 63 ਹਜਾਰ 23 ਮੁਫਤ ਲੈਬ ਟੈਸਟ ਵੀ ਕੀਤੇ ਗਏ ਹਨ। ਇਹ ਜਾਣਕਾਰੀ  ਡਿਪਟੀ ਕਮਿਸ਼ਨਰ  ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਰਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। 

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਕਿਹਾ ਕਿ ਜਿਲੇ ਅੰਦਰ ਲੋੜਵੰਦ ਵਿਅਕਤੀਆਂ ਨੂੰ ਸਰਕਾਰੀ ਸਿਹਤ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਅਧੀਨ 11ਕਰੋੜ 35 ਲੱਖ 01 ਹਜ਼ਾਰ  ਰੁਪਏ ਖਰਚ ਕੇ 1051 ਮਰੀਜ਼ਾਂ ਦਾ ਇਲਾਜ ਕਰਵਾਇਆ ਗਿਆ ਹੈ। 

ਉਹਨਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਨਿਵਾਸੀਆਂ ਦੀਆਂ ਵੱਧ ਤੋਂ ਵੱਧ ਆਭਾ ਆਈ.ਡੀ. ਬਣਾਈਆਂ ਜਾਣ ਜਿਸ ਨਾਲ ਉਹਨਾਂ ਨੂੰ ਭਵਿੱਖ ਵਿੱਚ ਵੀ ਇਲਾਜ ਕਰਾਉਣ ਵਿੱਚ ਸੌਖ ਅਤੇ ਡਾਕਟਰਾਂ ਨੂੰ ਵੀ ਇਲਾਜ ਕਰਨ ਵਿੱਚ ਆਸਾਨੀ ਹੋਵੇਗੀ, ਅਤੇ ਉਨਾਂ ਦਾ ਪਿਛਲਾ ਮੈਡੀਕਲ ਰਿਕਾਰਡ ਵੀ ਵੇਖਿਆ ਜਾ ਸਕੇਗਾ। ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਟੀਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਲੇ ਅੰਦਰ ਹਰ ਰੋਜ਼ ਖਾਣ ਪੀਣ ਵਾਲੀਆਂ ਮੌਸਮੀ ਵਸਤਾਂ ਅਤੇ  ਆਈਸਕ੍ਰੀਮ ਆਦਿ ਦੀ ਸੈਂਪਲਿੰਗ ਵਧਾਈ ਜਾਵੇ ਅਤੇ ਇਸ ਦੀ ਹਰ ਰੋਜ਼ ਰਿਪੋਰਟ ਇਸ ਦਫਤਰ ਨੂੰ ਦਿੱਤੀ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ  ਮੁਕਤ ਕਰਕੇ ਉਨ੍ਹਾਂ ਨੂੰ ਮੁੜ ਤੋਂ  ਆਪਣਾ ਖੁਸ਼ਹਾਲ ਜੀਵਨ ਸ਼ੁਰੂ ਕਰਨ ਲਈ ਕੰਮ ਕਰ ਰਹੇ ਮੁੜ ਵਸੇਵਾ ਕੇਂਦਰਾਂ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ ਉਨਾਂ ਮੁੜ ਵਸੇਵਾ ਕੇਂਦਰ ਦੀ ਦਿੱਖ ਵਿੱਚ ਹੋਰ ਸੁਧਾਰ ਕਰਨ ਲਈ ਵੀ ਕਿਹਾ। ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਉਹਨਾਂ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। 

ਇਸ ਮੀਟਿੰਗ ਵਿੱਚ ਸਿਵਲ ਸਰਜਨ ਡਾ: ਦਵਿੰਦਰਜੀਤ ਕੌਰ, ਸਹਾਇਕ ਸਿਵਲ ਸਰਜਨ ਸ੍ਰੀਮਤੀ ਸਵਪਨਜੀਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਰਿਤਾ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਦਲਜੀਤ ਕੌਰ,  ਜਿਲ੍ਹਾ ਪ੍ਰੋਗਰਾਮ ਮਨੈਜਰ ਕਸੀਤਿਜ ਸੀਮਾ, ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ ਤੋਂ ਇਲਾਵਾ ਸਮੂਹ ਐਸ.ਐਮ.ਓਜ਼ ਤੇ ਹੋਰ ਵਿਭਾਗਾਂ ਦੇ  ਅਧਿਕਾਰੀ ਹਾਜਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD