Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਰਕਾਰ ਤੁਹਾਡੇ ਦੁਆਰ ਸੁਵਿਧਾ ਕੈਂਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਦੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ- ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਐਮ ਐਲ ਏ ਰੰਧਾਵਾ ਨੇ ਨਗਰ ਕੌਂਸਲ ਡੇਰਾਬੱਸੀ ’ਚ ਲਾਏ ਕੈਂਪ ’ਚ ਸ਼ਾਮਿਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Kuljit Singh Randhawa, Dera Bassi, AAP, Aam Aadmi Party, Aam Aadmi Party Punjab, AAP Punjab, AAP Punjab, Aap Di Sarkar Aap De Dwaar, Aap Di Sarkar Aap De Dwar, Aap Di Sarkar Aap De Dwaar Scheme, Aap Di Sarkar Aap De Dwaar Scheme In Punjab, Government of Punjab, Punjab Government

Web Admin

Web Admin

5 Dariya News

ਡੇਰਾਬੱਸੀ (ਐੱਸ ਏ ਐੱਸ ਨਗਰ) , 30 Jul 2024

Last updated on: Jul 30, 2024, 00:00 IST

ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਾਏ ਜਾ ਰਹੇ ਸੁਵਿਧਾ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਿਹਾ ਹੈ।ਅੱਜ ਨਗਰ ਕੌਂਸਲ ਡੇਰਾਬੱਸੀ ਦੇ ਸੈਣੀ ਭਵਨ ਵਿਖੇ ਵਾਰਡ ਨੰ. 5, 6, 7 ਅਤੇ 8 ਦੇ ਵਸਨੀਕਾਂ ਲਈ ਲਾਏ ਗਏ ਉਕਤ ਸੁਵਿਧਾ ਕੈਂਪ ਦਾ ਜਾਇਜ਼ਾ ਲੈਂਦਿਆਂ, ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਖੁਦ ਕਰੀਬ ਇੱਕ ਘੰਟਾ ਤੋਂ ਵਧੇਰੇ ਸਮਾਂ ਬੈਠ ਕੇ ਕੈਂਪ ’ਚ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਪ੍ਰਸ਼ਾਸਨਿਕ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੂੰ ਉਸ ਦੇ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ।

ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ ਆਹਲਾ ਅਧਿਕਾਰੀਆਂ ’ਚ ਐਸ ਡੀ ਐਮ ਹਿਮਾਂਸ਼ੂ ਗੁਪਤਾ, ਤਹਿਸੀਲਦਾਰ ਬੀਰਕਰਨ ਸਿੰਘ, ਈ ਓ ਜਗਜੀਤ ਸਿੰਘ ਜੱਜ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਇੱਕ ਥਾਂ ਤੇ ਹੀ ਲਗਪਗ ਸਾਰੇ ਵਿਭਾਗਾਂ ਦੀ ਮੌਜੂਦਗੀ ਆਮ ਲੋਕਾਂ ਲਈ ਲਾਹੇਵੰਦ ਹੈ।

ਐਸ ਡੀ ਐਮ ਹਿਮਾਂਸ਼ੂ ਗੁਪਤਾ ਨੇ ਇਸ ਮੌਕੇ ਵਿਧਾਇਕ ਰੰਧਾਵਾ ਨੂੰ ਕੈਂਪ ’ਚ ਹਰੇਕ ਵਿਭਾਗ ਦੇ ਲੱਗੇ ਡੈਸਕ ਦਾ ਮੁਆਇਨਾ ਵੀ ਕਰਵਾਇਆ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਦੱਸਿਆ। ਇਨ੍ਹਾਂ ਵਿਭਾਗਾਂ ’ਚ ਮੁੱਖ ਤੌਰ ’ਤੇ ਮਾਲ ਵਿਭਾਗ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਖੁਰਾਕ ਤੇ ਸਪਲਾਈ ਵਿਭਾਗ, ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ, ਸੇਵਾ ਕੇਂਦਰ ਦੇ ਪ੍ਰਤੀਨਿਧ, ਆਧਾਰ ਕਾਰਡ ਨਾਲ ਸਬੰਧਤ ਸੇਵਾਵਾਂ, ਨਗਰ ਕੌਂਸਲ, ਪੀ ਐਸ ਪੀ ਸੀ ਐਲ, ਭੂਮੀ ਰੱਖਿਆ ਵਿਭਾਗ, ਸਿਹਤ ਵਿਭਾਗ, ਸਮਾਜਿਕ ਨਿਆਂਕਰਤਾ, ਅਧਿਕਾਰਿਤਾ ਤੇ ਘੱਟ ਗਿਣਤੀ ਵਿਭਾਗ ਆਦਿ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਇਨ੍ਹਾਂ ਕੈਂਪਾਂ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ 43 ਸੇਵਾਵਾਂ ਹੈਲਪ ਲਾਈਨ ਨੰਬਰ 1076 ’ਤੇ ਸੰਪਰਕ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਿਆਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ’ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ, ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਊਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਊਂਟਰ ਦਸਤਖ਼ਤ, ਮੌਤ ਸਰਟੀਫਿਕੇਟ ’ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਸੇਵਾਵਾਂ ਲਈ ਸੁਵਿਧਾ ਕੈਂਪ ਚ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ।

 

Tags: Kuljit Singh Randhawa , Dera Bassi , AAP , Aam Aadmi Party , Aam Aadmi Party Punjab , AAP Punjab , AAP Punjab , Aap Di Sarkar Aap De Dwaar , Aap Di Sarkar Aap De Dwar , Aap Di Sarkar Aap De Dwaar Scheme , Aap Di Sarkar Aap De Dwaar Scheme In Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD