Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਜ਼ਿਲ੍ਹੇ ਨੂੰ ਦਿੱਤੇ 7 ਕਰੋੜ ਰੁਪਏ

ਹਰੇਕ ਵਿਧਾਨ ਸਭਾ ਹਲਕੇ ’ਚ 1-1 ਕਰੋੜ ਰੁਪਏ ਨਾਲ ਸਕੂਲਾਂ ’ਚ ਕਰਵਾਏ ਜਾ ਸਕਣਗੇ ਵਿਕਾਸ ਕਾਰਜ

Harjot Singh Bains, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Bram Shanker Jimpa,Jai Krishan Singh Rouri, Raj Kumar Chabewal, Komal Mittal, DC Hoshiarpur, Deputy Commissioner Hoshiarpur, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 30 Jul 2024

Last updated on: Jul 30, 2024, 00:00 IST

ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪ੍ਰਧਾਨਗੀ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਇਕ ਮਹੱਤਵਪੂਰਨ ਮੀਟਿੰਗ ਹੋਈ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਸ਼ਾਮ ਚੁਰਾਸੀ ਡਾ. ਰਵਜੋਤ ਸਿੰਘ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਮੌਜੂਦ ਸਨ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਜੋ ਕਿ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਹਨ, ਨੇ ਕਿਹਾ ਕਿ ਇਸ ਮੀਟਿੰਗ ਦਾ ਉਦੇਸ਼ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਾ ਸੀ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਦੌਰਾਨ ਹਾਜ਼ਰ ਕੈਬਨਿਟ ਮੰਤਰੀ ਜਿੰਪਾ, ਡਿਪਟੀ ਸਪੀਕਰ ਰੌੜੀ ਅਤੇ ਸਮੂਹ ਵਿਧਾਇਕਾਂ ਵੱਲੋਂ ਵੀ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦੇ ਬਾਰੇ ਵਿਚ ਜਾਣਕਾਰੀ ਹਾਸਲ ਕੀਤੀ ਗਈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ 7 ਵਿਧਾਨ ਸਭਾ ਹਲਕਿਆਂ ਦੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ 7 ਕਰੋੜ ਰੁਪਏ (ਪ੍ਰਤੀ ਵਿਧਾਨ ਸਭਾ ਹਲਕਾ 1-1 ਕਰੋੜ ਰੁਪਏ) ਦਿੱਤੇ ਜਾ ਰਹੇ ਹਨ। 

ਉਨ੍ਹਾਂ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਕਾਸ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਤ ਅਧਿਕਾਰੀਆਂ ਤੋਂ ਪ੍ਰਗਤੀ ਰਿਪੋਰਟ ਮੰਗੀ। ਉਨ੍ਹਾਂ ਹੜ੍ਹਾਂ ਦੇ ਮੌਸਮ ਦੇ ਚੱਲਦਿਆਂ ਸਭ ਤੋਂ ਪਹਿਲਾਂ ਜ਼ਿਲ੍ਹੇ ਵਿਚ ਹੜ੍ਹ ਬਚਾਅ ਕੰਮਾਂ ਸਬੰਧੀ ਪ੍ਰਗਤੀ ਕੰਮਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਚੋਆਂ ਦੀ ਸਫਾਈ, ਪ੍ਰੋਟੈਕਸ਼ਨ ਵਰਕ ਆਦਿ ਨੂੰ ਜਲਦ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। 

ਉਨ੍ਹਾਂ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਨ ਅਤੇ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜ਼ਿਲ੍ਹੇ ਦੇ ਵਿਕਾਸ ਪ੍ਰਤੀ ਪੂਰੀ ਤਰ੍ਹਾਂ ਨਾਲ ਵਚਨਬੱਧ ਹੈ ਅਤੇ ਸਾਰੇ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। 

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਜ਼ਿਲ੍ਹੇ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਦੀ ਨਿਯਮਿਤ ਤੌਰ ’ਤੇ ਸਮੀਖਿਆ ਕਰਨ ਅਤੇ ਕਿਸੇ ਵੀ ਪ੍ਰਕਾਰ ਦੀ ਰੁਕਾਵਟ ਨੂੰ ਤੁਰੰਤ ਦੂਰ ਕਰਨ। ਇਸ ਦੌਰਾਨ ਉਨ੍ਹਾਂ ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਜਲ ਸਪਲਾਈ ਅਤੇ ਸੀਵਰੇਜ ਬੋਰਡ, ਮੰਡੀ ਬੋਰਡ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਉਦਯੋਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਨਾਲ-ਨਾਲ ਪੁਲਿਸ ਅਤੇ ਹੋਰਨਾਂ ਵਿਭਾਗਾਂ ਦੇ ਕੰਮਕਾਜ਼ ਦੀ ਵੀ ਸਮੀਖਿਆ ਕੀਤੀ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਨਸ਼ੇ ’ਤੇ ਲਗਾਮ ਲਗਾਉਣ ਲਈ ਨਸ਼ਾ ਤਸਕਰਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਹਰਜੋਤ ਸਿੰਘ ਬੈਂਸ ਨੇ ਸਾਰੇ ਅਧਿਕਾਰੀਆਂ ਨੂੰ ਟੀਮ ਭਾਵਨਾ ਨਾਲ ਮਿਲ ਕੇ ਕੰਮ ਕਰਨ ਅਤੇ ਜ਼ਿਲ੍ਹੇ ਦੇ ਵਿਕਾਸ ਨੂੰ ਪਹਿਲ ਦੇਣ ਦੀ ਬੇਨਤੀ ਕੀਤੀ। 

ਉਨ੍ਹਾਂ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਬਣੀ ਰਹੇ। ਉਨ੍ਹਾਂ ਕਿਹਾ ਕਿ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੰਖਿਆ, ਭਾਸ਼ਾ ਅਤੇ ਸਕੂਲ ਸਿੱਖਿਆ ਦੇ ਖੇਤਰਾਂ ਵਿਚ ਜ਼ਿਲ੍ਹੇ ਨੂੰ ਮੋਹਰੀ ਬਣਾਉਣਾ ਉਨ੍ਹਾਂ ਦੀ ਤਰਜ਼ੀਹ ਹੈ। 

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਨ੍ਹਾਂ ਖੇਤਰਾਂ ਵਿਚ ਵਿਸ਼ੇਸ਼ ਧਿਆਨ ਦੇਣ ਅਤੇ ਵਿਦਿਆਰਥੀਆਂ ਲਈ ਉੱਚ ਗੁਣਵੱਤਾ ਵਾਲੀ ਸਿੱਖਿਆ ਅਤੇ ਸਿਖਲਾਈ ਸੁਵਿਧਾਵਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਹਰ ਮਹੀਨੇ ਇਸ ਤਰ੍ਹਾਂ ਦੀਆਂ ਮੀਟਿੰਗਾਂ ਆਯੋਜਿਤ ਹੁੰਦੀਆਂ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾ ਸਕੇ।

ਇਸ ਮੌਕੇ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਪ੍ਰੋ. ਜੀ.ਐਸ ਮੁਲਤਾਨੀ, ਮੇਅਰ ਸੁਰਿੰਦਰ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਅਨੁਸੂਚਿਤ ਵਰਗ ਭੋਂ ਵਿਕਾਸ ਅਤੇ ਵਿੱਤ ਨਿਗਮ ਦੇ ਚੇਅਰਮੈਨ ਹਰਵਿੰਦਰ ਸਿੰਘ ਸੰਧੂ, ਪੱਛੜੀਆਂ ਸ੍ਰੇਣੀਆਂ ਭੂੰਮੀ ਵਿਕਾਸ ਅਤੇ ਵਿੱਤ ਨਿਗਮ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਹਰਮੀਤ ਸਿੰਘ ਔਲਖ, ਪੰਜਾਬ ਰਾਜ ਉਦਯੋਗਿਕ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਹਰਮਿੰਦਰ ਸਿੰਘ ਬਖਸ਼ੀ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਗੁਰਵਿੰਦਰ ਸਿੰਘ ਪਾਬਲਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਪੰਜਾਬ ਗਊਸੇਵਾ ਕਮਿਸ਼ਨ ਦੇ ਮੈਂਬਰ ਜਸਪਾਲ ਸਿੰਘ ਚੇਚੀ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਅਜੇ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਐਸ.ਪੀ (ਹੈਂਡ ਕੁਆਰਟਰ) ਮਨੋਜ ਠਾਕੁਰ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ, ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

शिक्षा मंत्री हरजोत बैंस ने सरकारी स्कूलों के विकास के लिए जिले को दिए 7 करोड़ रुपए

हर विधान सभा क्षेत्र में 1-1 करोड़ रुपए से स्कूलों में करवाए जा सकेंगे विकास कार्य

होशियारपुर

तकनीकी शिक्षा, औद्योगिक प्रशिक्षण, उच्च शिक्षा, भाषा व स्कूल शिक्षा मंत्री हरजोत सिंह बैंस की अध्यक्षता में जिला प्रशासकीय काम्प्लेक्स होशियारपुर में जिला शिकायत निवारण कमेटी की एक महत्वपूर्ण बैठक आयोजित की। इस दौरान कैबिनेट मंत्री पंजाब ब्रम शंकर जिंपा, सांसद डा. राजकुमार चब्बेवाल, डिप्टी स्पीकर पंजाब विधान सभा जय कृष्ण सिंह रौढ़ी, विधायक शाम चौरासी डा. रवजोत सिंह, विधायक उड़मुड़ जसवीर सिंह राजा गिल, विधायक दसूहा कर्मबीर सिंह घुम्मण व डिप्टी कमिश्नर कोमल मित्तल भी मौजूद थे। कैबिनेट मंत्री हरजोत सिंह बैंस, जो कि जिला शिकायत निवारण कमेटी के चेयरमैन है, ने कहा कि इस बैठक का उद्देश्य ज़िले के विकास कार्यों की प्रगति की समीक्षा करना था। 

उन्होंने कहा कि पंजाब सरकार द्वारा प्रदेश के सर्वांगीण विकास के लिए लगातार प्रयास किए जा रहे हैं। इस दौरान उपस्थित कैबिनेट मंत्री जिंपा, डिप्टी स्पीकर रौढ़ी व समूह विधायकों की ओर से भी विभिन्न विभागों के कार्यों की प्रगति के बारे में जानकारी हासिल की गई। कैबिनेट मंत्री हरजोत सिंह बैंस ने इस दौरान जानकारी देते हुए बताया कि जिले के सभी सातों विधान सभा क्षेत्रों को विधान सभा क्षेत्रों के सरकारी स्कूलों के विकास के लिए 7 करोड़ रुपए (प्रति विधान सभा क्षेत्र 1-1 करोड़ रुपए) दिए जा रहे हैं। 

उन्होंने बैठक के दौरान ज़िले के विभिन्न विकास कार्यों की विस्तृत जानकारी प्राप्त की और संबंधित अधिकारियों से प्रगति रिपोर्ट मांगी। उन्होंने बाढ़ के सीजन के चलते सबसे पहले जिले में बाढ़ बचाव कार्य संबंधी प्रगति कार्य़ की जानकारी हासिल की और ड्रेनेज विभाग के अधिकारियों को चोअ की सफाई, प्रोटेक्शन वर्क आदि को जल्द पूरा करने के निर्देश दिए। 

उन्होंने ज़िले में चल रहे विकास कार्यों की गति को और तेज करने और अधिकारियों को समयबद्ध तरीके से काम पूरा करने के निर्देश दिए। उन्होंने कहा कि पंजाब सरकार ज़िले के विकास के प्रति पूरी तरह से प्रतिबद्ध है और सभी क्षेत्रों में समग्र विकास सुनिश्चित करने के लिए हर संभव प्रयास किए जाएंगे। उन्होंने अधिकारियों को निर्देश दिया कि वे ज़िले में चल रहे सभी विकास कार्यों की नियमित समीक्षा करें और किसी भी प्रकार की रुकावट को तुरंत दूर करें। 

इस दौरान उन्होंने शिक्षा विभाग, लोक निर्माण विभाग, जल सप्लाई व सीवरेज बोर्ड, मंडी बोर्ड, ग्रामीण विकास व पंचायत विभाग, उद्योग, जिला प्रोग्राम अधिकारी, खाद्य एवं आपूर्ति विभाग के साथ-साथ पुलिस व अन्य विभागों के कामकाज की भी समीक्षा की। उन्होंने कहा कि जिले में कानून व्यवस्था को दुरुस्त करने के लिए सख्त कदम उठाए जाएं और नशे पर लगाम लगाने के लिए नशा तस्करों पर कड़ी कार्रवाई की जाए।

हरजोत सिंह बैंस ने सभी अधिकारियों से टीम भावना के साथ काम करने और ज़िले के विकास को प्राथमिकता देने का आग्रह किया। उन्होंने यह भी सुनिश्चित किया कि ज़िले में चल रहे सभी विकास कार्यों में पारदर्शिता और गुणवत्ता बनी रहे। उन्होंने कहा कि तकनीकी शिक्षा, औद्योगिक प्रशिक्षण, उच्च शिक्षा, भाषा व स्कूल शिक्षा के क्षेत्रों में ज़िले को अग्रणी बनाना उनकी प्राथमिकता है।

उन्होंने अधिकारियों को निर्देश दिया कि वे इन क्षेत्रों में विशेष ध्यान दें और विद्यार्थियों के लिए उच्च गुणवत्ता वाली शिक्षा और प्रशिक्षण सुविधाओं को सुनिश्चित करें। उन्होंने सभी अधिकारियों को ज़िले के विकास के प्रति उनकी प्रतिबद्धता के लिए धन्यवाद दिया और कहा कि हर माह इस तरह की बैठकें आयोजित होंगी ताकि ज़िले के विकास कार्यों की निरंतर निगरानी की जा सके।

इस मौके पर मुकेरियां विधान सभा क्षेत्र के इंचार्ज प्रो.जी.एस मुल्तानी, मेयर सुरिंदर कुमार, जिला योजना कमेटी की चेयरपर्सन करमजीत कौर, अनुसूचित वर्ग भूमि विकास एवं वित्त निगम के चेयरमैन हरविंदर सिंह संधू, पिछड़ा वर्ग भूमि विकास एवं वित्त निगम (बैकफिंको) के चेयरमैन संदीप सैनी, नगर सुधार ट्रस्ट होशियारपुर के चेयरमैन हरमीत सिंह औलख, पंजाब राज्य औद्योगिक विकास निगम के वॉइस चेयरमैन हरमिंदर सिंह बख्शी, आम आदमी पार्टी के जिलाध्यक्ष देहाती गुरविंदर सिंह पाबला, सीनियर डिप्टी मेयर प्रवीण सैनी, पंजाब गौसेवा आयोग के सदस्य जसपाल सिंह चेची, पंजाब स्कूल शिक्षा बोर्ड के सदस्य अजय वर्मा, अतिरिक्त डिप्टी कमिश्नर(सामान्य) राहुल चाबा, कमिश्नर नगर निगम डा. अमनदीप कौर, अतिरिक्त डिप्टी कमिश्नर(ग्रामीण विकास) गुरप्रीत सिंह गिल, एस.पी(मुख्यालय) मनोज ठाकुर, एस.डी.एम होशियारपुर प्रीत इंदर सिंह बैंस. एस.डी.एम गढ़शंकर शिवराज सिंह बल, एस.डी.एम टांडा व्योम भारद्वाज, एस.डी.एम दसूहा प्रदीप सिंह बैंस, एस.डी.एम मुकेरियां अशोक कुमार के अलावा अन्य विभागों के अधिकारी भी मौजूद थे। 

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Bram Shanker Jimpa , Jai Krishan Singh Rouri , Raj Kumar Chabewal , Komal Mittal , DC Hoshiarpur , Deputy Commissioner Hoshiarpur , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD