Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਚੈੱਸ ਖੇਡਣ ਨਾਲ ਬੱਚਿਆਂ ਦੀ ਕਾਰਜਕੁਸ਼ਲਤਾ ਅਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ - ਡਿਪਟੀ ਕਮਿਸ਼ਨਰ ਪਰਮਵੀਰ ਸਿੰਘ

ਜ਼ਿਲ੍ਹੇ ਦੇ 10 ਪਿੰਡਾਂ ਦੀਆਂ ਲਾਇਬ੍ਰੇਰੀਆਂ ਨੂੰ 40 ਚੈੱਸ ਬੋਰਡ ਮੁਹੱਈਆ ਕਰਵਾਏ

Paramvir Singh, DC Mansa, Deputy Commissioner Mansa

Web Admin

Web Admin

5 Dariya News

ਮਾਨਸਾ , 30 Jul 2024

Last updated on: Jul 30, 2024, 00:00 IST

ਚੈੱਸ ਖੇਡਣ ਦੇ ਚਾਹਵਾਨ ਬੱਚਿਆਂ ਨੂੰ ਲਾਇਬ੍ਰੇਰੀਆਂ ਵਿਚ ਮਾਹਰ ਕੋਚਿਸ ਵੱਲੋਂ ਚੈੱਸ ਦੀ ਸਿਖਲਾਈ ਦਿੱਤੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ 10 ਪਿੰਡਾਂ ਦੀਆਂ ਲਾਇਬ੍ਰੇਰੀਆਂ ਨੂੰ 40 ਚੈੱਸ ਬੋਰਡ (ਪ੍ਰਤੀ ਲਾਇਬ੍ਰੇਰੀ 04) ਮੁਹੱਈਆ ਕਰਵਾਉਣ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੈੱਸ ਦਿਮਾਗ ਦੀ ਖੇਡ ਹੈ ਜਿਸ ਨਾਲ ਬੱਚਿਆਂ ਦਾ ਬੌਧਿਕ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ। 

ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੱਚਿਆਂ ਦੀ ਸ਼ਨਾਖਤ ਕਰਨ ਲਈ ਕਿਹਾ ਜੋ ਚੈੱਸ ਖੇਡਣ ਵਿਚ ਦਿਲਚਸਪੀ ਰੱਖਦੇ ਹੋਣ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਦੀ ਇਮਾਰਤ ਨੂੰ ਬਹੁਮੰਤਵ ਲਈ ਵਰਤਿਆ ਜਾ ਸਕਦਾ ਹੈ, ਜਿੱਥੇ ਸਿਰਫ ਕਿਤਾਬਾਂ ਪੜ੍ਹਨ ਤੋਂ ਇਲਾਵਾ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਚੈੱਸ ਜਿਹੀਆਂ ਖੇਡਾਂ ਤੋਂ ਇਲਾਵਾ ਜਾਣਕਾਰੀ ਭਰਪੂਰ ਡਾਕੂਮੈਂਟਰੀਜ਼ ਦਾ ਪਰਦਰਸ਼ਿਤ ਹੋਣਾ ਵੀ ਲਾਜ਼ਮੀ ਹੈ। 

ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖਲਾਈ ਲਈ ਪ੍ਰੇਰਨਾਮਈ ਮਾਹੌਲ ਦੇਣਾ ਜ਼ਰੂਰੀ ਹੈ। ਇਸ ਦੇ ਲਈ ਹਰ ਮਹੀਨੇ ਚੈੱਸ ਮੁਕਾਬਲਿਆਂ ਦਾ ਵੀ ਆਯੋਜਨ ਕੀਤਾ ਜਾਵੇਗਾ ਜਿਸ ਵਿਚ ਅੱਵਲ ਆਉਣ ਵਾਲੇ ਬੱਚਿਆਂ ਲਈ ਨਗ਼ਦ ਇਨਾਮ ਵੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਬੱਚਿਆਂ ਦਾ ਇਸ ਖੇਡ ਪ੍ਰਤੀ ਰੁਝਾਨ ਵਧਾਉਣਾ ਸਾਡੀ ਸਭ ਦੀ ਜਿੰਮੇਵਾਰੀ ਹੈ। 

ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਅੰਦਰ ਚੈੱਸ ਸਿੱਖਣ ਲਈ ਆਉਣ ਵਾਲੇ ਬੱਚਿਆਂ ਨੂੰ ਲਗਾਤਾਰ ਸਿਖਲਾਈ ਦਿੱਤੀ ਜਾਵੇਗੀ। ਇਸ ਮੌਕੇ ਹਾਜ਼ਰ ਚੈਂਸ ਕੋਚਿਜ਼ ਵੱਲੋਂ ਆਪਣੇ ਤਜ਼ੁਰਬੇ ਸਾਂਝੇ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਪਿੰਡਾਂ ਦੇ ਸਰਪੰਚਾਂ, ਕੋਚ ਸਾਹਿਬਾਨ ਅਤੇ ਬੱਚਿਆਂ ਪਾਸੋਂ ਸੁਝਾਅ ਮੰਗੇ ਅਤੇ ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਤਰ੍ਹਾਂ ਦੀ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਇਸ ਮੌਕੇ ਕਾਰਜਕਾਰੀ ਬੀ.ਡੀ.ਪੀ.ਓ. ਕੁਸਮ ਅਗਰਵਾਲ, ਬੀ.ਡੀ.ਓ. ਮਾਨਸਾ ਸੰਜੀਵ ਕੁਮਾਰ, ਬੀ.ਡੀ.ਓ. ਬੁਢਲਾਡਾ ਮੇਜਰ ਸਿੰਘ, ਬੀ.ਡੀ.ਓ. ਸਰਦੂਲਗੜ੍ਹ ਪਰਮਜੀਤ ਸਿੰਘ, ਚੈੱਸ ਦੇ ਕੋਚ ਅਤੇ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਚੈੱਸ ਦੇ ਵਿਦਿਆਰਥੀ ਮੌਜੂਦ ਸਨ।

 

Tags: Paramvir Singh , DC Mansa , Deputy Commissioner Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD