Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

“ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ ਸਬ-ਡਵੀਜ਼ਨ ਤਰਨ ਤਾਰਨ ਦੇ ਪਿੰਡ ਪੰਡੋਰੀ ਗੋਲਾ ਵਿਖੇ ਲਗਾਇਆ ਗਿਆ ਸੁਵਿਧਾ ਕੈਂਪ

ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਕੈਂਪ ਵਿੱਚ ਆਏ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਕੀਤਾ ਨਿਪਟਾਰਾ

Sandeep Kumar, DC Tarn Taran, Tarn Taran, Deputy Commissioner Tarn Taran, Bhagwant Mann Sarkar Tuhade Dwar

Web Admin

Web Admin

5 Dariya News

ਤਰਨ ਤਾਰਨ , 30 Jul 2024

Last updated on: Jul 30, 2024, 00:00 IST

ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਦੇ ਨੇੜੇੇ ਨਾਗਰਿਕ ਸੇਵਾਵਾਂ ਪਹੁੰਚਾਉਣ ਦੇ ਮੰਤਵ ਤਹਿਤ ਅੱਜ ਸਬ-ਡਵੀਜ਼ਨ ਤਰਨ ਤਾਰਨ ਦੇ ਪਿੰਡ ਪੰਡੋਰੀ ਗੋਲਾ ਵਿਖੇ “ਸਰਕਾਰ, ਤੁਹਾਢੇ ਦੁਆਰ” ਮੁਹਿੰਮ ਤਹਿਤ ਸੁਵਿਧਾ ਕੈਂਪ ਲਗਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਕੈਂਪ ਵਿੱਚ ਆਏ ਲੋਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਤੋਂ ਇਲਾਵਾ ਉਹਨਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ’ਤੇ ਨਿਪਟਾਰਾ ਕੀਤਾ ਗਿਆ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਸਰਕਾਰ, ਤੁਹਾਢੇ ਦੁਆਰ” ਪ੍ਰੋਗਰਾਮ ਤਹਿਤ ਲੋਕਾਂ ਨੂੰ ਨਾਗਰਿਕ ਸੇਵਾਵਾਂ ਘਰ ਬੈਠੇ ਹੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਸਰਲ ਤਰੀਕੇ ਨਾਲ ਨਾਗਰਿਕ ਸੇਵਾਵਾਂ ਬਿਨਾਂ ਕਿਸੇ ਦੇਰੀ ਦੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਪਾਬੰਦ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਲੋਕਾਂ ਨੂੰ ਮਾਲ ਵਿਭਾਗ, ਪਾਵਰਕੌਮ, ਸਮਾਜਿਕ ਨਿਆਂ, ਖੇਤੀਬਾੜੀ, ਸਹਿਕਾਰਤਾ, ਸਿਹਤ ਵਿਭਾਗ ਅਤੇ ਤਹਿਸੀਲ ਆਦਿ ਨਾਲ ਸਬੰਧਿਤ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ ਅਤੇ ਇਨ੍ਹਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਦਿਆਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਖ-ਵੱਖ ਸੇਵਾਵਾਂ ਨਿਰਧਾਰਿਤ ਸਮੇਂ ਅੰਦਰ ਮੁਹੱਈਆ ਕਰਵਾਉਣ ਦੀਆਂ ਵੀ ਹਦਾਇਤਾਂ ਕੀਤੀਆਂ ਗਈਆਂ। ਇਸ ਮੌਕੇ ਵੱਖ-ਵੱਖ ਸੇਵਾਵਾਂ ਦਾ ਲਾਭ ਲੈਣ ਆਏ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਘਰਾਂ ਦੇ ਨੇੜੇ ਹੀ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਦੀ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਪਹਿਲ ਦੀ ਭਰਪੂਰ ਸ਼ਲਾਘਾ ਕੀਤੀ ਗਈ। 

ਉਨ੍ਹਾਂ ਦੱਸਿਆ ਕਿ ਇਸ ਨਾਲ ਜਿਥੇ ਉਨਾਂ ਦੇ ਕੀਮਤੀ ਸਮੇਂ ਦੀ ਬੱਚਤ ਹੋ ਰਹੀ ਹੈ ਉਥੇ ਹੀ ਉਨਾਂ ਨੂੰ ਨਿਸ਼ਚਿਤ ਸਮੇਂ ਅੰਦਰ ਬਿਨਾਂ ਕਿਸੇ ਦੇਰੀ ਦੇ ਸੇਵਾਵਾਂ ਦਾ ਲਾਭ ਮਿਲ ਰਿਹਾ ਹੈ।

 

Tags: Sandeep Kumar , DC Tarn Taran , Tarn Taran , Deputy Commissioner Tarn Taran , Bhagwant Mann Sarkar Tuhade Dwar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD