Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਦਸਤ ਰੋਕੂ ਅਤੇ ਮੀਜਲ ਰੁਬੈਲਾ ਖਾਤਮਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲਾ ਟਾਸਕ ਫੋਰਸ ਦੀ ਮੀਟਿੰਗ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 30 Jul 2024

Last updated on: Jul 30, 2024, 00:00 IST

ਜ਼ਿਲਾ ਪ੍ਰਸ਼ਾਸ਼ਨ ਤਰਨ ਤਾਰਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਗਰਮੀਆਂ ਵਿੱਚ ਬਰਸਾਤ ਦੇ ਮੌਸਮ ਦੌਰਾਨ 05 ਸਾਲ ਤੋਂ ਛੋਟੇ ਬੱਚਿਆਂ ਨੂੰ ਦਸਤ ਰੋਗ ਤੋਂ ਬਚਾਉਣ ਲਈ 01 ਜੁਲਾਈ ਤੋਂ 31 ਅਗਸਤ, 2024 ਤੱਕ ਇੱਕ ਵਿਸ਼ੇਸ਼ ਦਸਤ ਰੋਕੂ ਅਤੇ ਮੀਜਲ ਰੁਬੇਲਾ ਖਾਤਮਾ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਸੰਬਧ ਵਿੱਚ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਜ਼ਿਲਾ ਟਾਸਕ ਫੋਰਸ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ। 

ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਸਿਮਰਨਦੀਪ ਸਿੰਘ, ਸਿਵਲ ਸਰਜਨ ਡਾ. ਭਾਰਤ ਭੂਸ਼ਣ, ਜ਼ਿਲਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ, ਜਿਲਾ੍ਹ ਪਰਿਵਾਰ ਭਲਾਈ ਅਫਸਰ ਡਾ. ਆਸ਼ੀਸ਼ ਗੁਪਤਾ, ਵਿਸ਼ਵ ਸਿਹਤ ਸੰਸਥਾ ਵੱਲੋਂ ਡਾ. ਇਸ਼ਿਤਾ, ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ, ਸਮੂਹ ਸਿਹਤ ਅਧਿਕਾਰੀ ਅਤੇ ਸੀਨੀਅਰ ਮੈਡੀਕਲ ਅਫਸਰਾਂ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਨੇ ਕਿਹਾ ਇਸ ਮੁਹਿੰਮ ਦਾ ਉਦੇਸ਼ ਆਮ ਲੋਕਾਂ ਨੂੰ ਦਸਤ ਰੋਗ ਦੇ ਕਾਰਨ, ਇਲਾਜ, ਸਾਵਧਾਨੀਆਂ ਅਤੇ ਵਿਸ਼ੇਸ਼ ਤੌਰ ਤੇ ਹੈਂਡ ਵਾਸ਼ਿਗ ਤਕਨੀਕ ਬਾਰੇ ਸੁਚੇਤ ਕਰਨਾ ਹੈ, ਕਿਉਕਿ ਦਸਤ ਰੋਗ ਨਾਲ ਹੋਣ ਵਾਲੀਆ ਮੌਤਾਂ ਰੋਕਣਯੋਗ ਹਨ। 

ਉਨਾਂ ਨੇ ਆਏ ਹੋਏ ਵਿਭਾਗਾ ਜਿਵੇ (ਇਸਤਰੀ ਵਿਭਾਗ, ਸਿਖਿਆ ਵਿਭਾਗ, ਵਾਟਰ ਤੇ ਸੈਨੀਟੇਸ਼ਨ ਵਿਭਾਗ, ਕਾਰਪੋਰੇਸਨ) ਨੂੰ ਅਪੀਲ ਕੀਤੀ ਕਿ ਇਸ ਮਹਿੰਮ ਵਿਚ ਸਿਹਤ ਵਿਭਾਗ ਨੂੰ ਬਣਦਾ ਸਹਿਯੋਗ ਦਿੱਤਾ ਜਾਵੇ। ਸਿਵਲ ਸਰਜਨ ਡਾ. ਭਾਰਤ ਭੂਸ਼ਣ ਨੇ ਕਿਹਾ ਕਿ ਸਕੂਲਾਂ ਵਿੱਚ ਸਵੇਰ ਦੀ ਐਸੰਬਲੀ ਵਿੱਚ  ਬੱਚਿਆ ਨੂੰ ਇੱੱਕਤਰ ਕਰਕੇ ਇਸ ਮੁਹਿੰਮ ਬਾਰੇ ਜਾਣਕਾਰੀ ਦਿੱਤੀ ਜਾਵੇ ਅਤੇ ਓ. ਆਰ. ਐਸ. ਕਾਰਨਰ ਬਣਾਏ ਜਾਣ, ਹੈਂਡ ਵਾਸ਼ਿੰਗ ਤਕਨੀਕ ਅਤੇ ਖਾਸ ਤੌਰ ਤੇ ਓ. ਆਰ. ਐਸ. ਦਾ ਘਰੇਲੂ ਘੋਲ ਬਣਾਓਣ ਦੀ ਵਿਧੀ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ।

ਜਿਲਾ੍ਹ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਨੇ ਦੱਸਿਆ ਨੇ  ਕਿ ਇਸ ਮੁਹਿੰਮ ਦੌਰਾਨ ਹਰੇਕ ਸਿਹਤ ਕੇਂਦਰ ਵਿੱਚ ਓ. ਆਰ. ਐਸ. ਕਾਰਨਰ ਬਣਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਆਸ਼ਾ ਵਰਕਰਾਂ ਵੱਲੋ ਓ. ਆਰ. ਐਸ. ਪੈਕਟ ਘਰਾਂ-ਘਰਾਂ ਵਿਚ ਵੰਡੇ ਜਾ ਰਹੇ ਹਨ ਤਾਂ ਕਿ ਬੱਚਿਆ ਵਿੱਚ ਦਸਤ ਕਾਰਨ ਹੋ ਰਹੀ ਪਾਣੀ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ ਇਸਦੇ ਨਾਲ ਹੀ ਮੀਜਲ ਰੁਬੇਲਾ ਖਾਤਮਾ ਮੁਹਿੰਮ ਵਿਚ ਵੀ ਸਾਰੇ ਵਿਭਾਗਾਂ ਨੂੰ ਸਹਿਯੋਗ ਕਰਨ ਲਈ ਕਿਹਾ ਗਿਆ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD