Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਵੱਲੋਂ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 31 Jul 2024

Last updated on: Jul 31, 2024, 00:00 IST

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਹਰੇਕ ਹਲਕੇ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਕੰਮਾਂ ਦੀ ਸਬੰਧਤ ਵਿਭਾਗਾਂ ਦੇ ਮੁਖੀਆਂ ਤੋਂ ਰਿਪੋਰਟ ਲੈਂਦਿਆਂ ਕਿਹਾ ਕਿ ਜ਼ਿਲ੍ਹੇ ਦੇ ਵਿਕਾਸ ਲਈ ਜੇਕਰ ਕੋਈ ਨਵਾਂ ਪ੍ਰੋਜੈਕਟ ਸ਼ੁਰੂ ਕਰਨ ਦੀ ਜ਼ਰੂਰਤ ਹੈ ਤਾਂ ਉਸ ਦੀ ਵੀ ਪ੍ਰਪੋਜਲ ਸੌਂਪੀ ਜਾਵੇ।  

ਮੀਟਿੰਗ 'ਚ ਨਗਰ ਨਿਗਮ ਦੇ ਕਮਿਸ਼ਨਰ ਅਦਿੱਤਿਆ ਡੇਚਲਵਾਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਰਿਪੋਰਟ ਲੈ ਰਹੇ ਹਨ ਤੇ ਚੱਲ ਰਹੇ ਕੰਮਾਂ ਵਿੱਚ ਕਿਸੇ ਕਿਸਮ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਜਿਥੇ ਬਾਜ਼ਾਰਾਂ ਵਿੱਚ ਪਾਰਕਿੰਗ ਦੀ ਸਮੱਸਿਆ ਹੈ ਉਨ੍ਹਾਂ ਖੇਤਰਾਂ ਵਿੱਚ ਪਾਰਕਿੰਗ ਲਈ ਜਗ੍ਹਾਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਸੜਕਾਂ ਤੇ ਗਲੀਆਂ ਦੀ ਮੁਰੰਮਤ ਦਾ ਕੰਮ ਵੀ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੱਲ ਰਹੇ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੰਮਾਂ ਨੂੰ ਸਮਾਂਬੱਧ ਕਰਦੇ ਹੋਏ ਪ੍ਰਗਤੀ ਦੀ ਰਿਪੋਰਟ ਨਿਰੰਤਰ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। 

ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਕਾਰਜਾਂ ਵਿੱਚ ਇੱਕ ਤੋਂ ਵੱਧ ਵਿਭਾਗ ਸ਼ਾਮਲ ਹਨ ਉਹ ਵਿਭਾਗ ਲਗਾਤਾਰ ਮੀਟਿੰਗਾਂ ਕਰਨ ਤਾਂ ਜੋ ਕੰਮ ਵਿੱਚ ਹੋਣ ਵਾਲੀ ਬੇਲੋੜੀ ਦੇਰੀ ਨੂੰ ਘੱਟ ਕੀਤਾ ਜਾ ਸਕੇ ਅਤੇ ਆਪਸੀ ਤਾਲਮੇਲ ਯਕੀਨੀ ਬਣਾਇਆ ਜਾ ਸਕੇ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD