Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਆਮ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਕੀਤੇ ਗਏ ਢੁਕਵੇਂ ਪ੍ਰਬੰਧ

Sandeep Kumar, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 01 Aug 2024

Last updated on: Aug 01, 2024, 00:00 IST

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਡਿਪਟੀ ਕਮਿਸ਼ਨਰ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਹਰ ਵੀਰਵਾਰ ਸਵੇਰੇ 9:30 ਵਜੇ ਤੋਂ ਲੈ ਕੇ 1:30 ਵਜੇ ਤੱਕ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਂਦੀਆਂ ਹਨ ਅਤੇ ਉਹਨਾਂ ਦੀਆਂ ਸਮੱਸਿਆਂਵਾਂ ਦਾ ਸਮਾਂ-ਬੱਧ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲਾਂ ਆਮ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਚੰਡੀਗੜ੍ਹ ਵਿਖੇ ਜਾਣਾ ਪੈਂਦਾ ਸੀ, ਪ੍ਰੰਤੂ ਹੁਣ ਜ਼ਿਲ੍ਹਾ ਪੱਧਰ ‘ਤੇ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ. ਐਮ. ਵਿੰਡੋ ਸਥਾਪਤ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾ ਦੇ ਹੱਲ ਲਈ ਦੂਰ ਨਾ ਜਾਣਾ ਪਵੇ। ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਵੱਲੋਂ ਆਮ ਲੋਕਾਂ ਦੀ ਸਹੂਲਤ ਤੇ ਸਰਕਾਰੀ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। 

ਉਨ੍ਹਾਂ ਇਹ ਵੀ ਕਿਹਾ ਕਿ ਤੈਅ ਸਮੇਂ ਅੰਦਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਵਾਲੇ ਅਧਿਕਾਰੀਆਂ ਦੀ ਨਿੱਜੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਖੋਲ੍ਹੇ ਗਏ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਆਉਣ ਵਾਲੇ ਨਾਗਰਿਕਾਂ ਦਾ ਸੁਚੱਜੇ ਢੰਗ ਨਾਲ ਮਾਰਗ ਦਰਸ਼ਨ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ।

 

Tags: Sandeep Kumar , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD