Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਜ਼ਿਲ੍ਹੇ ਵਿੱਚ ਕਰਵਾਈ ਗਈ ਜ਼ਿਲ੍ਹਾ ਬੈਡਮਿੰਟਨ ਚੈਪਿਅਨਸ਼ਿਪ ਜੂਨੀਅਰ ਅਤੇ ਸਬ ਜੂਨੀਅਰ

ਨੌਜਵਾਨ ਨਸ਼ਿਆਂ ਤੋਂ ਰਹਿਣ ਦੂਰ ਅਤੇ ਖੇਡਾਂ ਵੱਲ ਦੇਣ ਧਿਆਨ : ਵਿਧਾਇਕ ਕਟਾਰੀਆ

Santosh Kataria, AAP, Aam Aadmi Party, Aam Aadmi Party Punjab, AAP Punjab, Navjot Pal Singh Randhawa, DC SBS Nagar, Shaheed Bhagat Singh Nagar, Nawanshahr, S.B.S. Nagar, Deputy Commissioner S.B.S. Nagar

Web Admin

Web Admin

5 Dariya News

ਨਵਾਂਸ਼ਹਿਰ , 01 Aug 2024

Last updated on: Aug 01, 2024, 00:00 IST

ਜਿਲਾ ਬੈਡਮਿੰਟਨ ਐਸੋਸ਼ੀਏਸ਼ਨ, ਨਵਾਂਸ਼ਹਿਰ ਵਲੋਂ ਮਿਊਸੀਪਲ ਬੈਡਮਿੰਟਨ ਹਾਲ, ਚੰਡੀਗੜ੍ਹ ਰੋਡ, ਨਵਾਂਸ਼ਹਿਰ ਵਿਖੇ ਜਿਲਾ ਬੈਡਮਿੰਟਨ ਚੈਪਿਅਨਸ਼ਿਪ ਜੂਨੀਅਰ ਅਤੇ ਸਬ ਜੂਨੀਅਰ ਕਰਵਾਈ ਗਈ। ਜਿਸ ਦਾ ਉਦਘਾਟਨ ਵਿਧਾਇਕ ਹਲਕਾ ਬਲਾਚੌਰ ਸ੍ਰੀਮਤੀ ਸੰਤੋਸ਼ ਕਟਾਰੀਆ ਅਤੇ ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਵਲੋਂ ਕੀਤਾ ਗਿਆ। 

ਇਸ ਚੈਪਿਅਨਸ਼ਿਪ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਹਲਕਾ ਇੰਨਚਾਰਜ ਨਵਾਂਸ਼ਹਿਰ ਸ੍ਰੀ ਲਲਿਤ ਮੋਹਨ ਪਾਠਕ, ਹਲਕਾ ਇੰਨਚਾਰਜ ਬੰਗਾ ਸ੍ਰੀ ਕੁਲਜੀਤ ਸਿੰਘ ਸਰਹਾਲ  ਅਤੇ ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਸ੍ਰੀ ਸਤਨਾਮ ਸਿੰਘ ਜਲਵਾਹਾ ਨੇ ਸਿਰਕਤ ਕੀਤੀ। ਇਸ ਮੌਕ ਤੇ ਜ਼ਿਲਾ ਬੈਡਮਿੰਟਨ ਐਸੋਸ਼ੀਏਸ਼ਨ ਵਲੋਂ ਆਏ ਹੋਏ ਮੁੱਖ ਮਹਿਮਾਨਾਂ ਅਤੇ ਵਿਸ਼ੇਸ਼ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। 

ਇਸ ਚੈਪਿਅਨਸ਼ਿਪ ਵਿੱਚ ਬੈਡਮਿੰਟਨ ਖੇਡ ਨਾਲ ਸਬੰਧਤ ਉਮਰ ਵਰਗ ਦੇ ਅੰਡਰ-9,11,13,15,17,19 ਸਾਲਾਂ ਦੇ ਜੂਨੀਅਰ ਅਤੇ ਸਬ-ਜੂਨੀਅਰ ਖਿਡਾਰੀਆਂ ਅਤੇ ਖਿਡਾਰਨਾਂ ਨੇ ਭਾਗ ਲਿਆ। ਇਸ ਮੌਕੇ ਤੇ ਵਿਧਾਇਕ ਹਲਕਾ ਬਲਾਚੌਰ ਸ੍ਰੀਮਤੀ ਸੰਤੋਸ਼ ਕਟਾਰੀਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਕੰਮ ਕੀਤਾ ਜਾ ਰਿਹਾ ਹੈ। 

ਇਸੇ ਲੜ੍ਹੀ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨਾ ਚਾਹੀਦਾ ਹੈ। ਨੌਜਵਾਨ ਸਮਾਜ ਵਿੱਚ ਬਦਲਾਅ ਲਿਆ ਸਕਦੇ ਹਨ। ਡਿਪਟੀ ਕਮਿਸ਼ਨਰ ਸ੍ਰੀ ਨਵਜੋਤ ਪਾਲ ਸਿੰਘ ਰੰਧਾਵਾ ਨੇ ਨੌਜਵਾਨਾਂ ਨੂੰ ਪੜਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਰੁਚੀ ਰੱਖਣ ਅਤੇ ਖਿਡਾਰੀਆਂ ਨੂੰ ਨਸ਼ਾ ਮੁਕਤ ਰਹਿਣ ਦੀ ਅਪੀਲ ਕੀਤੀ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

ਇਸ ਮੌਕੇ ਤੇ ਆਏ ਹੋਏ ਮੁੱਖ ਮਹਿਮਾਨਾਂ ਅਤੇ ਵਿਸ਼ੇਸ ਮਹਿਮਾਨਾਂ ਨੂੰ ਜ਼ਿਲਾ ਖੇਡ ਅਫਸਰ ਸ੍ਰੀਮਤੀ ਵੰਦਨਾ ਚੌਹਾਨ ਅਤੇ ਉਨਾਂ ਦੀ ਕਮੇਟੀ ਮੈਂਬਰਾਂ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਤੇ ਸ੍ਰੀ ਰਜਿੰਦਰ ਗਿੱਲ ਪ੍ਰਿਸੀਪਲ, ਸ੍ਰੀ ਰੋਹਿਤ ਅਰੋੜਾ, ਸ੍ਰੀ ਜੀਆ ਲਾਲ, ਸ੍ਰੀ ਰਾਕੇਸ਼ ਗੰਗੜ, ਸ੍ਰੀ ਸੰਜੀਵ ਕੁਮਾਰ, ਸ੍ਰੀ ਰਾਹੁਲ ਸ਼ਾਹ ਅਤੇ ਪਦਵੰਤੇ ਵਿਅਕਤੀ ਹਾਜ਼ਰ ਸਨ।

 

Tags: Santosh Kataria , AAP , Aam Aadmi Party , Aam Aadmi Party Punjab , AAP Punjab , Navjot Pal Singh Randhawa , DC SBS Nagar , Shaheed Bhagat Singh Nagar , Nawanshahr , S.B.S. Nagar , Deputy Commissioner S.B.S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD