Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਦਾ 56 ਹੋਰ ਬੱਚਿਆਂ ਨੂੰ ਮਿਲੇਗਾ ਲਾਭ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ

Showkat Ahmad Parray, DC Patiala, Deputy Commissioner Patiala, Patiala

Web Admin

Web Admin

5 Dariya News

ਪਟਿਆਲਾ , 01 Aug 2024

Last updated on: Aug 01, 2024, 00:00 IST

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ 56 ਨਵੇਂ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਦੇਣ ਸਬੰਧੀ ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਸਕੀਮ ਅਧੀਨ ਬੱਚਿਆ ਨੂੰ 4000 ਰੁਪਏ ਮਹੀਨਾ ਦਿੱਤਾ ਜਾ ਦਾ ਹੈ। ਪਹਿਲਾ ਤੋਂ ਜ਼ਿਲ੍ਹੇ ਵਿੱਚ 64 ਬੱਚਿਆ ਨੂੰ ਇਸ ਸਕੀਮ ਦਾ ਲਾਭ ਦਿੱਤਾ ਜਾ ਰਿਹਾ ਹੈ। 

ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਜ਼ਰੂਰਤਮੰਦ ਬੱਚਿਆਂ ਨੂੰ ਇਸ ਸਕੀਮ ਦਾ ਜ਼ਿਆਦਾ ਤੋਂ ਜ਼ਿਆਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਬ ਡਵੀਜ਼ਨਲ ਮੈਜਿਸਟ੍ਰੇਟ ਨੂੰ ਹਦਾਇਤ ਜਾਰੀ ਕੀਤੀ ਜਾ ਰਹੀ ਹੈ ਕਿ ਜੇਕਰ ਕੋਈ ਅਜਿਹੇ ਕੇਸ ਜੋ ਸਪਾਂਸਰਸ਼ਿਪ ਸਕੀਮ ਦੀਆ ਸ਼ਰਤਾਂ ਪੂਰੀਆਂ ਕਰਦੇ ਹੋਣ ਤਾਂ ਉਹ ਕੇਸ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਟਿਆਲਾ ਨੂੰ ਰੈਫ਼ਰ ਕੀਤੇ ਜਾਣ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੁਵਲ ਕਮੇਟੀ ਵੱਲੋਂ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਅਜਿਹੇ ਬੱਚੇ ਜਿਨ੍ਹਾਂ ਦੀ ਮਾਤਾ ਵਿਧਵਾ/ਤਲਾਕਸ਼ੁਦਾ ਹੋਵੇ ਜਾ ਬੱਚੇ ਲਾਵਾਰਿਸ ਛੱਡ ਦਿੱਤੇ ਗਏ ਹੋਣ, ਜਿੰਨਾ ਬੱਚਿਆਂ ਦੇ ਮਾਤਾ ਪਿਤਾ ਜਾਨਲੇਵਾ/ ਖ਼ਤਰਨਾਕ ਬਿਮਾਰੀ ਦਾ ਸ਼ਿਕਾਰ ਹਨ, ਮਾਤਾ-ਪਿਤਾ ਵਿੱਤੀ ਅਤੇ ਸਰੀਰਕ ਤੌਰ ਤੇ ਬੱਚਿਆਂ ਦੀ ਦੇਖਭਾਲ ਕਰਨ ਵਿੱਚ ਅਸਮਰਥ ਹਨ, ਜੇ.ਜੇ ਐਕਟ, 2015 ਦੇ ਅਨੁਸਾਰ ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚੇ ਜਿਵੇਂ ਕਿ ਬੇਘਰ, ਕੁਦਰਤੀ ਆਫ਼ਤ ਦਾ ਸ਼ਿਕਾਰ, ਤਸਕਰੀ ਨਾਲ ਪ੍ਰਭਾਵਿਤ, ਅਪਾਹਜ, ਜਾਂ ਉਹ ਬੱਚੇ ਜੋ ਸੜਕ ਤੇ ਰਹਿ ਰਿਹਾ ਹੋਵੇ, ਦੁਰਵਿਵਹਾਰ ਜਾਂ ਸ਼ੋਸ਼ਣ ਦਾ ਸ਼ਿਕਾਰ ਹੋਣ ,ਐਚ.ਆਈ.ਵੀ ਏਡਜ਼ ਨਾਲ ਪ੍ਰਭਾਵਿਤ ਬੱਚੇ, ਪੀ.ਐਮ.ਕੇਅਰਜ ਫ਼ਾਰ ਚਿਲਡਰਨ ਸਕੀਮ ਅਧੀਨ ਕਵਰ ਕੀਤੇ ਬੱਚੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਮਿਸ਼ਨ ਵਾਸਤੱਲਿਆ ਸਕੀਮ ਦੀ ਗਾਈਡ ਲਾਈਨਜ ਅਨੁਸਾਰ ਇਨ੍ਹਾਂ ਬੱਚਿਆਂ ਪਰਿਵਾਰ ਦੀ ਸ਼ਹਿਰੀ ਖੇਤਰ ਵਿੱਚ 96000 ਰੁਪਏ ਅਤੇ ਗ੍ਰਾਮੀਣ ਖੇਤਰ ਵਿੱਚ 72000 ਰੁਪਏ ਸਲਾਨਾ ਆਮਦਨ ਤੋਂ ਘੱਟ ਹੋਣੀ ਚਾਹੀਦੀ ਹੈ। ਇਸ ਸਕੀਮ ਸਬੰਧੀ ਜ਼ਿਆਦਾ ਜਾਣਕਾਰੀ ਲਈ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਟਿਆਲਾ, ਬਲਾਕ—ਸੀ ਐਕਸਟੈਨਸ਼ਨ, ਰੂਮ ਨੰ:150 ਮਿੰਨੀ ਸਕੱਤਰੇਤ ਪਟਿਆਲਾ ਵਿਖੇ ਸੋਮਵਾਰ ਤੋਂ ਸ਼ੁੱਕਰਵਾਰ ਸਮਾਂ ਸਵੇਰੇ 9 ਵਜੇ ਤੋਂ ਸਾਮ 5 ਵਜੇ ਤੱਕ ਨੰ 0175—2353523 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: Showkat Ahmad Parray , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD