Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕਾਲਿਆਂਵਾਲਾ ਖੂਹ ਦੇ ਸ਼ਹੀਦਾਂ ਨੂੰ ਸ਼ਰਧਾਜਲੀ

ਗੁਰਦੁਆਰਾ ਸਾਹਿਬ ਵਿਖੇ ਕੀਤੀ ਡਿਸਪੈਂਸਰੀ ਦੀ ਸ਼ੁਰੂਆਤ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 01 Aug 2024

Last updated on: Aug 01, 2024, 00:00 IST

ਆਜਾਦੀ ਦੀ ਪਹਿਲੀ ਲੜਾਈ ਜਿਸ ਨੂੰ ਮੰਗਲ ਪਾਂਡੇ ਨੇ ਸ਼ੁਰੂ ਕੀਤਾ ਸੀ ਦੇ ਸਬੰਧ ਵਿੱਚ ਅਜਨਾਲਾ ਵਿਖੇ 26 ਰੈਜਮੈਂਟ ਆਫ ਬੰਗਾਲ ਨੇਟਿਵ ਇੰਨਫੈਂਟਰੀ ਦੇ ਜਵਾਨਾਂ ਵੱਲੋਂ ਵੀ ਇਸ ਵਿੱਚ ਹਿੱਸਾ ਲਿਆ ਅਤੇ ਸ਼ਹਾਦਤ ਦਾ ਜਾਮ ਪੀਤਾ ਸੀ। ਇਸ ਸਬੰਧ ਵਿੱਚ ਕਰਵਾਏ ਗਏ ਸਲਾਨਾ ਸ਼ਰਧਾਂਜਲੀ ਸਮਾਗਮ ਵਿੱਚ ਕੈਬਨਿਟ ਮੰਤਰੀ ਪੰਜਾਬ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਕਾਲਿਆਂਵਾਲਾ ਖੂਹ ਵਿਖੇ ਪੁੱਜੇ ਅਤੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਸ੍ ਧਾਲੀਵਾਲ ਨੇ ਦੱਸਿਆ ਕਿ ਆਜਾਦੀ ਦੀ ਇਸ ਲੜਾਈ ਵਿੱਚ ਯੋਗਦਾਨ ਪਾਉਣ ਵਾਲੇ ਇਹ ਸ਼ਹੀਦ ਅਣਗੌਲੇ ਹੀ ਰਹਿ ਗਏ ਸਨ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦੀ ਪਹਿਲੀ ਲੜਾਈ ਵਿੱਚ ਇਸ ਰੈਜਮੈਂਟ ਦੇ 282 ਜਵਾਨਾਂ ਨਾਲ ਕਤਲੋ ਗਾਰਤ ਕਰਕੇ ਸ਼ਹੀਦ ਕੀਤਾ ਗਿਆ ਅਤੇ ਇਨ੍ਹਾਂ ਦੀ ਲਾਸ਼ਾਂ ਨੂੰ ਕਾਲਿਆਂਵਾਲੇ ਖੂਹ ਵਿੱਚ ਦਫਨਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਕਈ ਦਹਾਕਿਆਂ ਤੋਂ ਸਾਨੂੰ ਇਨ੍ਹਾਂ ਸ਼ਹੀਦਾਂ ਦਾ ਪਤਾ ਹੀ ਨਹੀਂ ਲੱਗਾ। 

ਉਹਨਾਂ ਦੱਸਿਆ ਕਿ  ਉਸ ਸਮੇਂ ਦੇ ਡਿਪਟੀ ਕਮਿਸ਼ਨਰ ਫੈਡਰਿਕ ਕੂਪਰ ਵੱਲੋਂ 150 ਜਵਾਨਾਂ ਨੂੰ ਬਾਲ ਘਾਟ ਵਿਖੇ ਹੀ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ ਅਤੇ 35 ਤੋਂ ਵੱਧ ਜਵਾਨ ਰਾਵੀ ਦਰਿਆ ਵਿੱਚ ਪਾਣੀ ਦੀ ਲਪੇਟ ਵਿੱਚ ਆ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਬਹੁਤ ਇਤਿਹਾਸਕ ਦਿਨ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਆਜਾਦੀ ਦੀ ਪਹਿਲੀ ਲੜਾਈ ਵਿੱਚ ਸ਼ਹੀਦ ਹੋਏ ਜਵਾਨ ਸਾਡੀ ਪ੍ਰੇਰਣਾ ਦਾ ਸਰੋਤ ਬਣੇ ਰਹਿਣਗੇ। 

ਉਨਾ ਇਸ ਮੌਕੇ ਕਮੇਟੀ ਦੀ ਮੰਗ ਉੱਪਰ ਬਣਵਾਈ ਗਈ ਡਿਸਪੈਂਸਰੀ ਦਾ ਉਦਘਾਟਨ ਕੀਤਾ ਅਤੇ ਡਿਸਪੈਂਸਰੀ ਦੇ ਕੰਮ ਪੂਰੇ ਕਰਨ ਲਈ ਤਿੰਨ ਲੱਖ ਰੁਪਏ ਦੀ ਹੋਰ ਗਰਾਂਟ ਦਿੱਤੀ। ਇਸ ਮੌਕੇ ਫੌਜ ਜਵਾਨਾਂ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਜਲੀ ਭੇਂਟ ਕੀਤੀ ਗਈ। ਉਹਨਾਂ ਨੇ ਦੱਸਿਆ ਕਿ ਇਸ ਯਾਦਗਾਰ ਨੂੰ ਆਉਂਦੇ ਰਸਤੇ ਨੂੰ ਖੁੱਲਾ ਕਰਨ ਲਈ ਰੱਖਿਆ ਮੰਤਰਾਲੇ ਨਾਲ ਗੱਲ ਚੱਲ ਰਹੀ ਹੈ ਅਤੇ ਛੇਤੀ ਹੀ ਉਹ ਰੱਖਿਆ ਮੰਤਰੀ ਨੂੰ ਮਿਲ ਕੇ ਇਸ ਮਸਲੇ ਨੂੰ ਹੱਲ ਕਰਵਾਉਣਗੇ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD