Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇਫਕੋ ਵੱਲੋਂ ਖੇਤਾਂ ਵਿੱਚ ਸਪਰੇਅ ਲਈ ਡਰੋਨ ਮੁਹੱਈਆ ਕਰਵਾਉਣ ਦਾ ਕਿਸਾਨਾਂ ਨੂੰ ਹੋਵੇਗਾ ਲਾਭ : ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ

ਡਰੋਨ ਨਾਲ 07 ਮਿੰਟ ਵਿੱਚ ਇੱਕ ਏਕੜ ਰਕਬੇ ਵਿੱਚ ਹੋਵੇਗਾ ਸਪਰੇਅ ਤੇ 10 ਲੀਟਰ ਪਾਣੀ ਦੀ ਹੋਵੇਗੀ ਖਪਤ

Parneet Shergill, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 02 Aug 2024

Last updated on: Aug 02, 2024, 00:00 IST

ਦੇਸ਼ ਦੀ ਸਭ ਤੋਂ ਵੱਡੀ ਸਹਿਕਾਰੀ ਸੰਸਥਾ ਇਫਕੋ ਵੱਲੋਂ ਕਿਸਾਨਾਂ ਨੂੰ ਖੇਤਾਂ ਵਿੱਚ ਡਰੋਨ ਰਾਹੀਂ ਸਪਰੇਅ ਕਰਵਾਉਣ ਦੀ ਦਿੱਤੀ ਸਹੂਲਤ ਦਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਵੱਡਾ ਲਾਭ ਪਹੁੰਚੇਗਾ ਕਿਉਂਕਿ ਡਰੋਨ ਰਾਹੀਂ ਇੱਕ ਏਕੜ ਰਕਬੇ ਵਿੱਚ 07 ਮਿੰਟ ਚ ਸਪੇਅਰ ਕੀਤੀ ਜਾ ਸਕਦੀ ਹੈ ਅਤੇ ਇਸ ਨਾਲ ਇੱਕ ਏਕੜ ਰਕਬੇ ਵਿੱਚ ਸਪਰੇਅ ਕਰਨ ਨਾਲ ਸਿਰਫ 10 ਲੀਟਰ ਪਾਣੀ ਦੀ ਹੀ ਖਪਤ ਹੁੰਦੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਇਫਕੋ ਦੇ ਡਰੋਨ ਨੂੰ ਰਵਾਨਾਂ ਕਰਨ ਮੌਕੇ ਗੱਲਬਾਤ ਕਰਦਿਆਂ ਦਿੱਤੀ। 

ਉਨ੍ਹਾਂ ਦੱਸਿਆ ਕਿ ਡਰੋਨ ਨਾਲ ਸਪਰੇਅ ਕਰਵਾਉਣ ਦੇ ਚਾਹਵਾਨ ਕਿਸਾਨ ਮੋਬਾਇਲ ਐਪ " ਇਫਕੋ ਕਿਸਾਨ ਓਦੇ " ਅਤੇ " ਇਫਕੋ ਸਹਿਕਾਰ ਉਡਾਨ " ਰਾਹੀਂ ਆਨ ਲਾਇਨ ਆਰਡਰ ਕਰ ਸਕਦੇ ਹਨ ਅਤੇ ਉਨ੍ਹਾਂ ਦਾ ਆਰਡਰ ਸਬੰਧਤ ਤੱਕ ਪਹੁੰਚਣ ਉਪਰੰਤ ਉਨ੍ਹਾਂ ਦੇ ਖੇਤ ਵਿੱਚ ਆ ਕੇ ਸਪਰੇਅ ਕਰ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡਰੋਨ ਰਾਹੀਂ ਪੂਰੇ ਖੇਤ ਵਿੱਚ ਇੱਕ ਸਾਰ ਤਰੀਕੇ ਨਾਲ ਸਪਰੇਅ ਹੁੰਦਾ ਹੈ ਅਤੇ ਇਸ ਨਾਲ ਫਸਲਾਂ ਦਾ ਝਾੜ ਵੱਧਦਾ ਹੈ ਤੇ ਕਿਸਾਨਾਂ ਨੂੰ ਆਰਥਿਕ ਤੌਰ ਤੇ ਵੀ ਵੱਡਾ ਲਾਭ ਮਿਲਦਾ ਹੈ। 

ਉਨ੍ਹਾਂ ਦੱਸਿਆ ਕਿ ਇਫਕੋ ਵੱਲੋਂ ਤਿਆਰ ਕੀਤੀਆਂ ਗਈਆਂ ਨੈਨੋ ਖਾਦਾਂ ਅਤੇ ਨੈਨੋ ਯੂਰੀਆ ਤੇ ਸਰਕਾਰ ਵੱਲੋਂ ਦੁਰਘਟਨਾ ਬੀਮਾਂ ਦਾ ਲਾਭ ਵੀ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਫਕੋ ਦੁਰਘਟਨਾ ਬੀਮਾ ਲਈ ਕਿਸਾਨ ਨੂੰ ਕੋਈ ਪ੍ਰੀਮੀਅਮ ਨਹੀਂ ਦੇਣਾ ਪਵੇਗਾ ਬਲਕਿ ਇਫਕੋ ਨੈਨੋ ਯੂਰੀਆ ਜਾਂ ਨੈਨੋ ਡੀ.ਏ.ਪੀ. ਦੀ ਇੱਕ ਬੋਤਲ ਤੇ 10 ਹਜ਼ਾਰ ਰੁਪਏ ਤੱਕ ਦਾ ਦੁਰਘਟਨਾ ਬੀਮਾ ਦਾ ਲਾਭ ਮਿਲਦਾ ਹੈ। 

ਇਸ ਸਕੀਮ ਅਧੀਨ ਵੱਧ ਤੋਂ ਵੱਧ 20 ਬੋਤਲਾਂ ਤੇ ਦੋ ਲੱਖ ਰੁਪਏ ਦਾ ਲਾਭ ਦਿੱਤਾ ਜਾਂਦਾ ਹੈ। ਇਸ ਮੌਕੇ ਇਫਕੋ ਦੇ ਫੀਲਡ ਅਫਸਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਇਫਕੋ ਦੀਆਂ ਨੈਨੋ ਖਾਦਾਂ ਦੀ ਵਰਤੋਂ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪਾਈ ਜਾ ਸਕਦੀ ਹੈ ਉਥੇ ਹੀ ਕਿਸਾਨਾਂ ਦਾ ਸਪਰੇਅ ਤੇ ਹੋਣ ਵਾਲਾ ਖਰਚਾ ਵੀ ਘਟਦਾ ਹੈ ਕਿਉਂਕਿ ਇਫਕੋ ਖਾਦਾਂ ਦੀ ਵਰਤੋਂ ਨਾਲ ਫਸਲਾਂ ਤੇ ਕੀੜਿਆਂ ਦਾ ਹਮਲਾ ਬਹੁਤ ਘੱਟ ਹੁੰਦਾ ਹੈ। 

ਉਨ੍ਹਾਂ ਦੱਸਿਆ ਕਿ ਇਫਕੋ ਵੱਲੋਂ ਪਹਿਲਾਂ ਤਿਆਰ ਕੀਤੇ ਗਏ ਇਫਕੋ ਨੈਨੋ ਯੂਰੀਆ ਵਿੱਚ ਨਾਈਟ੍ਰੋਜਨ ਦੀ ਮਿਕਦਾਰ 4 ਫੀਸਦੀ ਸੀ ਜਦੋਂ ਕਿ ਇਫਕੋ ਨੈਨੋ ਯੂਰੀਆ ਪਲੱਸ ਵਿੱਚ 20 ਫੀਸਦੀ ਨਾਈਟ੍ਰੋਜਨ ਦੀ ਮਿਕਦਾਰ ਹੈ, ਜੋ ਕਿ ਕਿਸਾਨਾਂ ਨੂੰ 225/-ਰੁਪਏ ਵਿੱਚ ਹੀ ਮਿਲਦੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ: ਧਰਮਿੰਦਰਜੀਤ ਸਿੰਘ ਸਿੱਧੂ, ਖੇਤੀਬਾੜੀ ਅਫਸਰ ਡਾ: ਜਸਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸਰ ਡਾ: ਦਮਨ ਝਾਂਜੀ, ਡਰੋਨ ਮਾਹਰ ਦੀਪਕ ਕੁਮਾਰ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਵੀ ਹਾਜਰ ਸਨ।

 

Tags: Parneet Shergill , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD